ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਕਿਸਾਨ ਅੰਦੋਲਨ ਸਮੇਂ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਵੱਲੋਂ ਹਰ ਪਰਿਵਾਰ ਨੂੰ 3 ਲੱਖ ਦੀ ਆਰਥਿਕ ਮਦਦ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ, ਹਰਿਆਣਾ ਅਤੇ ਦਿੱਲੀ ਦੇ 700 ਕਿਸਾਨ ਪਰਿਵਾਰਾਂ ਨੂੰ 3 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰੋਗਰਾਮ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕਲਵਕੁੰਤਲਾ ਚੰਦਰਸ਼ੇਖਰ ਰਾਓ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਮਿਉਂਨਸੀਪਲ ਭਵਨ ਸੈਕਟਰ 35 ਚੰਡੀਗੜ੍ਹ ’ਚ ਪ੍ਰੋਗਰਾਮ ਕਰਵਾਇਆ ਜਾਣਾ ਹੈ।
ਇਹ ਵੀ ਪੜੋ: ਬਰਨਾਲਾ ਪਹੁੰਚਣ 'ਤੇ ਵੜਿੰਗ ਦਾ ਭਰਵਾਂ ਸਵਾਗਤ, ਸਿੱਧੂ ਦੇ ਜੇਲ੍ਹ ਜਾਣ 'ਤੇ ਵੀ ਕਿਹਾ...
ਤਿੰਨ ਖੇਤੀਬਾੜੀ ਕਾਨੂੰਨ ਖਿਲਾਫ ਵਿਰੋਧ: ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਦਿੱਲੀ ਦੇ ਵੱਖ ਵੱਖ ਬਾਰਡਰ ’ਤੇ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਚ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ ਸੀ। ਨਾਲ ਹੀ ਇਸ ਦੌਰਾਨ ਕਈ ਕਿਸਾਨਾਂ ਦੀ ਜਾਨਾਂ ਵੀ ਚੱਲੀਆਂ ਗਈਆਂ ਸੀ। ਕਿਸਾਨਾਂ ਦੇ ਪੱਕੇ ਧਰਨੇ ਨੂੰ ਦੇਖਦੇ ਹੋਏ ਸਰਕਾਰ ਨੂੰ ਆਪਣਾ ਫੈਸਲਾ ਬਦਲਣਾ ਪੈ ਗਿਆ ਸੀ।
ਇਹ ਵੀ ਪੜੋ: ਜ਼ੋਰਾਂ ’ਤੇ ਸ਼ੁਰੂ ਹੋਈ ਝੋਨੇ ਦੀ ਸਿੱਧੀ ਬਿਜਾਈ, ਵਿਧਾਇਕਾ ਨੇ ਖ਼ੁਦ ਚਲਾਇਆ ਟਰੈਕਟਰ