ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢੀਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 105 ਰੁਪਏ 28 ਪੈਸੇ ਹੈ। ਜਦਕਿ ਡੀਜ਼ਲ ਦੀ ਕੀਮਤ 93 ਰੁਪਏ 93 ਪੈਸੇ ਹਨ।
ਲੁਧਿਆਣਾ ਚ ਕੀ ਕੁਝ ਬਦਲਾਅ: ਤੇਲ ਦੇ ਹੋਏ ਵਾਧੂ ਭਾਅ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹੇ ’ਚ ਪੈਟਰੋਲ ਦੀ ਕੀਮਤ 104 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 52 ਪੈਸੇ ਹੋ ਗਏ ਹਨ।
ਪਟਿਆਲਾ ’ਚ ਕੀ ਕੁਝ ਬਦਲਾਅ: ਸ਼ਾਹੀ ਸ਼ਹਿਰ ਪਟਿਆਲਾ ’ਚ ਪੈਟਰੋਲ ਦੀ ਕੀਮਤ 104 ਰੁਪਏ 98 ਪੈਸੇ ਹਨ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 65 ਪੈਸੇ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਇਸੇ ਤਰ੍ਹਾਂ ਹੀ ਜਲੰਧਰ ਚ ਪੈਟਰੋਲ ਦੀ ਕੀਮਤ 104 ਰੁਪਏ 45 ਪੈਸੇ ਹਨ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 14 ਪੈਸੇ ਹਨ।
ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 51 ਪੈਸੇ ਹਨ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 19 ਪੈਸੇ ਹਨ।
ਇਹ ਵੀ ਪੜੋ: ਮੌਸਮ ਦੀ ਕਿਸਾਨਾਂ ’ਤੇ ਦੋਹਰੀ ਮਾਰ, ਮੀਂਹ ਕਾਰਨ ਭਿੱਜੀ ਫਸਲ