ETV Bharat / city

ਪੰਜਾਬ ਕੈਬਨਿਟ ਦਾ ਵਿਸਥਾਰ ਅੱਜ, 5 ਨਵੇਂ ਮੰਤਰੀਆਂ ਨੂੰ ਚੁਕਾਈ ਜਾਵੇਗੀ ਸਹੁੰ, ਜਾਣੋ ਨਾਂ... - Expansion of the Cabinet

ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਅੱਜ ਸ਼ਾਮ 5 ਵਜੇ ਹੋਵੇਗਾ ਤੇ ਸ਼ਾਮ ਨੂੰ ਰਾਜ ਭਵਨ ਵਿੱਚ 5 ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਮੰਤਰੀਆਂ ਵਿੱਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਡਾ. ਇੰਦਰਬੀਰ ਨਿੱਝਰ ਅਤੇ ਫੌਜਾ ਸਿੰਘ ਸਰਾਰੀ ਦੇ ਨਾਂ ਤੈਅ ਕੀਤੇ ਗਏ ਹਨ।

ਪੰਜਾਬ ਕੈਬਨਿਟ ਦਾ ਵਿਸਥਾਰ ਅੱਜ
ਪੰਜਾਬ ਕੈਬਨਿਟ ਦਾ ਵਿਸਥਾਰ ਅੱਜ
author img

By

Published : Jul 4, 2022, 7:56 AM IST

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਅੱਜ ਸ਼ਾਮ 5 ਵਜੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੈਬਨਿਟ ਵਿੱਚ 5 ਨਵੇਂ ਮੰਤਰੀ ਸ਼ਾਮਲ ਕਰਨਗੇ। ਇਸ ਮੰਤਰੀ ਮੰਡਲ ਦੇ ਵਿਸਥਾਰ ਨਾਲ ਮਾਨ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 15 ਮੰਤਰੀ ਹੋ ਜਾਣਗੇ। ਜਦੋਂਕਿ ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਮੰਤਰੀਆਂ ਦੀ ਗਿਣਤੀ 18 ਹੋ ਸਕਦੀ ਹੈ।

ਇਹ ਵੀ ਪੜੋ: ਦਰਿਆ ਦੀ ਮਾਰ ਹੇਠ ਕਿਸਾਨਾਂ ਦੀ ਫਸਲ, ਕਈ ਏਕੜ ਡੁੱਬੀ ਫਸਲ

5 ਨਵੇਂ ਮੰਤਰੀਆਂ ਨੂੰ ਚੁਕਾਈ ਜਾਵੇਗੀ ਸਹੁੰ: ਰਾਜ ਭਵਨ ਵਿੱਚ 5 ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਸੂਤਰਾਂ ਅਨੁਸਾਰ ਇਹ 5 ਵਿਧਾਇਕ ਪੰਜਾਬ ਸਰਕਾਰ ਵਿੱਚ ਮੰਤਰੀ ਬਣ ਸਕਦੇ ਹਨ। ਇਹਨਾਂ ਵਿੱਚ ਵਿਧਾਇਕ ਅਮਨ ਅਰੋੜਾ, ਵਿਧਾਇਕਾ ਅਨਮੋਲ ਗਗਨ ਮਾਨ, ਵਿਧਾਇਕ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਡਾ. ਇੰਦਰਬੀਰ ਨਿੱਝਰ ਅਤੇ ਵਿਧਾਇਕ ਫੌਜਾ ਸਿੰਘ ਸਰਾਰੀ ਦਾ ਨਾਂ ਤੈਅ ਕੀਤਾ ਹੈ। ਇਸ ਤੋਂ ਇਲਾਵਾ 5 ਨਵੇਂ ਮੰਤਰੀਆਂ ਦੇ ਨਾਂ ਸਾਹਮਣੇ ਆਉਂਦੇ ਹੀ ਲਾਬਿੰਗ ਜਾਰੀ ਹੋ ਗਈ ਹੈ। ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਜਗਰਾਉਂ ਤੋਂ ਦੂਜੀ ਵਾਰ ਵਿਧਾਇਕ ਬਣੀ ਸਰਵਜੀਤ ਕੌਰ ਮਾਣੂੰਕੇ ਅਤੇ ਬੁਢਲਾਡਾ ਤੋਂ ਵਿਧਾਇਕ ਬੁੱਧਰਾਮ ਵੀ ਕੀਤੇ ਨਾ ਕੀਤੇ ਦੌੜ ਵਿੱਚ ਹਨ।

ਅਨਮੋਲ ਗਗਨ ਮਾਨ: ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦਾ ਨਾਂ ਵੀ ਮੰਤਰੀਆਂ ਦੀ ਲੀਸਟ ਵਿੱਚ ਲਗਭਗ ਤੈਅ ਹੈ। ਦੱਸ ਦਈਏ ਕਿ ਅਨਮੋਲ ਗਗਨ ਮਾਨ ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਪਹਿਲੀ ਵਾਰ ਵਿਧਾਇਕਾ ਬਣਨ ਤੋਂ ਬਾਅਦ ਉਹ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਅਮਨ ਅਰੋੜਾ: ਦੱਸ ਦਈਏ ਕਿ ਨਵੇਂ ਮੰਤਰੀਆਂ ਵਿੱਚ ਜਿਸ ਨਾਂ ਦੀ ਵਧੇਰੇ ਚਰਚਾ ਹੈ ਉਹ ਹੈ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ। ਅਮਨ ਅਰੋੜਾ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ 75 ਹਜ਼ਾਰ ਵੋਟਾਂ ਨਾਲ ਵੱਡੀ ਲੀਡ ਨਾਲ ਜਿੱਤੇ ਹਨ। ਸੰਗਰੂਰ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਪਾਰਟੀ ’ਤੇ ਦਬਾਅ ਵਧ ਗਿਆ ਹੈ, ਜਿਸ ਕਾਰਨ ਅਮਨ ਅਰੋੜਾ ਦਾ ਨਾਂ ਲਗਭਗ ਤੈਅ ਹੈ।

ਫੌਜਾ ਸਿੰਘ ਸਰਾਰੀ: ਫੌਜਾ ਸਿੰਘ ਸਰਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਹਨ ਤੋਂ ਜੋ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਗੁਰੂਹਰਸਹਾਏ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਫੌਜਾ ਸਿੰਘ ਸਰਾਰੀ ਰਾਏ ਸਿੱਖ ਭਾਈਚਾਰੇ ਨਾਲ ਸਬੰਧਤ ਹਨ, ਇਸ ਲਈ ਸਰਕਾਰ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਡਾ. ਇੰਦਰਬੀਰ ਸਿੰਘ ਨਿੱਝਰ: ਅੰਮ੍ਰਿਤਸਰ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਚੋਣ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਚੋਣਾਂ ਜਿੱਤਣ ਤੋਂ ਬਾਅਦ ਪ੍ਰੋ ਟੈਮ ਸਪੀਕਰ ਬਣਾਇਆ ਗਿਆ। ਡਾ. ਇੰਦਰਬੀਰ ਸਿੰਘ ਨਿੱਝਰ ਮੌਜੂਦਾ ਸਮੇਂ ਵਿਚ ਖ਼ਾਲਸਾ ਦੀਵਾਨ ਦੇ ਮੁਖੀ ਹਨ।

ਚੇਤਨ ਸਿੰਘ ਜੋੜਾਮਾਜਰਾ: ਚੇਤਨ ਸਿੰਘ ਜੋੜਾਮਾਜਰਾ ਵੀ ਪਹਿਲੀ ਵਾਰ ਸਮਾਣਾ ਤੋਂ ਵਿਧਾਇਕ ਚੁਣੇ ਗਏ ਹਨ। ਜੋੜਾਮਾਜਰਾ ਨੇ ਦੱਖਣੀ ਕੋਰੀਆ ਵਿੱਚ 7 ​​ਸਾਲ ਦਿਹਾੜੀ ਕੀਤੀ। ਚੇਤਨ ਸਿੰਘ ਜੋੜਾਮਾਜਰਾ ਹੱਥ ਪਟਿਆਲਾ ਦੀ ਕਮਾਨ ਦੇਣ ਦੀ ਤਿਆਰੀ ਹੋ ਰਹੀ ਹੈ।

ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਮਾਨ ਸਰਕਾਰ ਨੇ ਪਹਿਲਾਂ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸਰਕਾਰ ਵਿੱਚ 8 ਹੋਰ ਮੰਤਰੀ ਬਣਾਏ ਜਾ ਸਕਦੇ ਹਨ। ਫਿਲਹਾਲ ਸਰਕਾਰ 5 ਮੰਤਰੀ ਬਣਾ ਕੇ 3 ਸੀਟਾਂ ਖਾਲੀ ਰੱਖੇਗੀ।

ਇਹ ਵੀ ਪੜੋ: Weather Report: ਮੌਸਮ ਹੋਇਆ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.