ETV Bharat / city

50 ਫੀਸਦੀ ਹੈਲਥਕੇਅਰ ਤੇ ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ - ਕੋਵਿਡ-19 ਟੀਕਾਕਰਨ

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਵੱਲੋਂ ਸੂਬੇ ਅੰਦਰ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ, ਪੁਲਿਸ ਮੁੱਖੀ ਤੇ ਨਗਰ ਕੌਂਸਲ ਸਣੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਲਗਭਗ 50 ਫੀਸਦੀ ਹੈਲਥਕੇਅਰ ਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ। ਇਸ ਮਗਰੋਂ ਨਿਰਧਾਰਤ ਸਮਾਂ ਪੂਰਾ ਹੋਣ ’ਤੇ ਇਨਾਂ ਲਾਭਪਾਤਰੀਆਂ ਨੂੰ ਕ੍ਰਮਵਾਰ ਦੂਜੀ ਖੁਰਾਕ ਵੀ ਦਿੱਤੀ ਜਾ ਰਹੀ ਹੈ।

ਹੈਲਥਕੇਅਰ ਤੇ ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਰੋਨਾ ਵੈਕਸੀਨ

author img

By

Published : Mar 16, 2021, 10:19 AM IST

ਚੰਡੀਗੜ੍ਹ : ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਵੱਲੋਂ ਸੂਬੇ ਅੰਦਰ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ,ਪੁਲਿਸ ਮੁੱਖੀ ਤੇ ਨਗਰ ਕੌਂਸਲ ਸਣੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੋਵਿਡ-19 ਟੀਕਾਕਰਨ ਦੀ ਸਥਿਤੀ ਬਾਰੇ ਮੁੱਖ ਸਕੱਤਰ ਨੂੰ ਜਾਣੂ ਕਰਵਾਉਂਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਲਗਭਗ 50 ਫੀਸਦੀ ਹੈਲਥਕੇਅਰ ਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ। ਇਸ ਮਗਰੋਂ ਨਿਰਧਾਰਤ ਸਮਾਂ ਪੂਰਾ ਹੋਣ ’ਤੇ ਇਨਾਂ ਲਾਭਪਾਤਰੀਆਂ ਨੂੰ ਕ੍ਰਮਵਾਰ ਦੂਜੀ ਖੁਰਾਕ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਮਿਆਦ ਪੁੱਗਣ ਦੀਆਂ ਵੱਖ-ਵੱਖ ਤਰੀਕਾਂ ਵਾਲੀਆਂ ਕੋਵੀਸ਼ੀਲਡ ਦੀਆਂ 19.15 ਲੱਖ ਖੁਰਾਕਾਂ ਅਤੇ ਕੋਵਿਡ ਵੈਕਸੀਨ ਦੀਆਂ 1.37 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ। ਫੀਲਡ ਅਧਿਕਾਰੀਆਂ ਨੂੰ ’ਅਰਲੀ ਐਕਸਪਾਇਰੀ ਫਸਟ ਆਊਟ’ ਦੇ ਸਿਧਾਂਤ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ, ਪ੍ਰਤੀ ਕੋਰੋਨਾ ਪੌਜ਼ੀਟਿਵ ਮਾਮਲੇ ਪਿੱਛੇ 20 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਗਾ ਰਹੇ ਹਨ ਤੇ ਸਾਰੇ ਸੰਪਰਕਾਂ ਦੀ ਕੋਵਿਡ ਟੈਸਟਿੰਗ ਯਕੀਨੀ ਬਣਾਉਣ ਦੀ ਲੋੜ ਹੈ।

ਸਿਹਤ ਅਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਸਪੱਸ਼ਟ ਕੀਤਾ ਕਿ ਇਹ ਸੰਭਾਵਨਾ ਹੋ ਸਕਦੀ ਹੈ ਕਿ ਲਾਭਪਾਤਰੀ ਦੂਜੀ ਖੁਰਾਕ ਲਗਾਏ ਜਾਣ ਤੋਂ ਬਾਅਦ ਵੀ ਕੋਵਿਡ ਪੌਜ਼ੀਟਿਵ ਪਾਇਆ ਜਾਵੇ, ਕਿਉਂਕਿ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਦਿੱਤੇ ਜਾਣ ਦੇ ਦੋ ਹਫ਼ਤਿਆਂ ਬਾਅਦ ਮਨੁੱਖੀ ਸਰੀਰ 'ਚ ਸੁਰੱਖਿਆ ਦਾ ਲੋੜੀਂਦਾ ਪੱਧਰ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲਾਭਪਾਤਰੀ ਦੂਜੀ ਖੁਰਾਕ ਦੇ ਦੋ ਹਫਤਿਆਂ ਤੋਂ ਵੱਧ ਸਮੇਂ ਬਾਅਦ ਵੀ ਪੌਜ਼ਟਿਵ ਪਾਇਆ ਜਾਂਦਾ ਹੈ ਤਾਂ ਇਨਫੈਕਸ਼ਨ ਦੀ ਗੰਭੀਰਤਾ ਘੱਟ ਜਾਵੇਗੀ ਤੇ ਲਾਭਪਾਤਰੀ ਨੂੰ ਹਸਪਤਾਲ ਦਾਖਲ ਹੋਣ ਦੀ ਲੋੜ ਨਹੀਂ ਪਵੇਗੀ। ਡਾ. ਕੇ.ਕੇ. ਤਲਵਾੜ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੇ ਮਾਹਰ ਸਮੂਹ ਨੇ ਕੋਵਿਡ ਪ੍ਰਬੰਧਨ ਲਈ ਨਵੇਂ ਪ੍ਰੋਟੋਕਾਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨੂੰ ਜਲਦੀ ਸਰਕਾਰ ਵੱਲੋਂ ਨੋਟੀਫਾਈ ਕੀਤਾ ਜਾਵੇਗਾ।

ਸਿਹਤ ਵਿਭਾਗ ਵੱਲੋਂ ਕੋਵਿਡ ਸੈਂਪਲਿੰਗ ਨੂੰ ਵਧਾ ਕੇ 30,000 ਪ੍ਰਤੀ ਦਿਨ ਤੋਂ ਵੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕੇਸਾਂ 'ਚ ਮੌਤ ਦਰ 3.2% ਰਹੀ ਹੈ ਤੇ ਇਸ ਨੂੰ ਹੇਠਾਂ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸੀ.ਐਫ.ਆਰ. ਪਿਛਲੇ ਇੱਕ ਮਹੀਨੇ ਦੇ ਸਮੇਂ ਦੌਰਾਨ 2.4 ਰਹੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਫੋਰਸ ਕੋਵਿਡ ਪ੍ਰੋਟੋਕੋਲਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੋਵਿਡ ਪ੍ਰੋਟੋਕੋਲਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟਣ ਦੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸਾਂ ਦੇ ਸਟਾਫ਼ ਦੀ ਨਿਯਮਤ ਤੌਰ ’ਤੇ ਜਾਂਚ ਕਰਵਾਏ ਜਾਣ ਦੀ ਸਲਾਹ ਦਿੱਤੀ ਹੈ। ਡੀਜੀਪੀ ਨੇ ਕੋਰੋਨਾ ਪ੍ਰੋਟੋਕੋਲ ਲਾਗੂ ਕਰਵਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਦੇ ਸਮਰਥਨ ਦੀ ਗੱਲ ਆਖੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.