ਚੰਡੀਗੜ੍ਹ: ਅੱਜ ਨਵੀਂ ਪੰਜਾਬ ਵਜ਼ਾਰਤ ਦੀ ਪਹਿਲੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਸਕੱਤਰੇਤ ਵਿੱਚ ਸਵੇਰੇ ਕਰੀਬ 10:30 ਵਜੇ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਿਲਆਂ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੇ ਵਿੱਚ ਆਗੂਆਂ ਵੱਲੋਂ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤੇ ਚਿਹਰਿਆਂ ਨੂੰ ਵਿਭਾਗਾਂ ਦੀ ਵੰਡ ਨੂੰ ਲੈਕੇ ਕੋਈ ਫੈਸਲਾ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਪੰਜਾਬ ਦੀ ਨਵੀਂ ਵਜ਼ਾਰਤ ( New Ministry of Punjab) ਬਣ ਗਈ ਹੈ। ਕਾਂਗਰਸ ਹਾਈਕਮਾਂਡ (Congress High Command) ਕੋਲੋਂ ਅੰਤਮ ਰੂਪ ਦਿਵਾਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਇਨ੍ਹਾਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੂੰ ਸੌਂਪੀ ਗਈ ਸੂਚੀ ਵਿੱਚ 7 ਨਵੇਂ ਚਿਹਰੇ ਸ਼ਾਮਿਲ ਕੀਤੇ ਗਏ ਹਨ, ਜਦੋਂਕਿ 8 ਪੁਰਾਣੇ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਚੰਨੀ ਸਰਕਾਰ ਦੀ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ ਕੁੱਲ 18 ਮੰਤਰੀ ਹੋਣਗੇ। ਹੁਣ 15 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ.ਸੋਨੀ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਇਹ ਵੀ ਪੜ੍ਹੋ:ਪੰਜਾਬ ਦੀ ਨਵੀਂ ਵਜ਼ਾਰਤ: 15 ਮੰਤਰੀਆਂ ਨੇ ਚੁੱਕੀ ਅਹੁਦੇ ਤੇ ਗੋਪਨਿਅਤਾ ਦੀ ਹਲਫ਼