ETV Bharat / city

ਡਿਪਟੀ ਸੀਐੱਮ ਵੱਲੋਂ ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਨਾਲ ਪਹਿਲੀ ਮੀਟਿੰਗ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਦੇ ਵੱਲੋਂ ਮਾਰਕਫੈੱਡ (Markfed) ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਅਤੇ ਨਵੇਂ ਬਣੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਨਾਲ ਪਹਿਲੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਮਾਰਕਫੈੱਡ ਦੇ ਪਿਛਲੇ 3 ਸਾਲਾਂ ਦੇ ਕੀਤੇ ਕੰਮ ਦੀ ਸ਼ਲਾਘਾ ਕੀਤੀ ਗਈ।

ਡਿਪਟੀ ਸੀਐੱਮ ਵੱਲੋਂ ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਨਾਲ ਪਹਿਲੀ ਮੀਟਿੰਗ
ਡਿਪਟੀ ਸੀਐੱਮ ਵੱਲੋਂ ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਨਾਲ ਪਹਿਲੀ ਮੀਟਿੰਗ
author img

By

Published : Nov 2, 2021, 9:41 PM IST

ਚੰਡੀਗੜ: ਮਾਰਕਫੈੱਡ ਦੇ ਨਵੇਂ ਬਣੇ ਬੋਰਡ ਆਫ ਡਾਇਰੈਕਟਰਜ਼ ਦੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਨਵੇਂ ਬਣੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਨਾਲ ਪਹਿਲੀ ਮੀਟਿੰਗ ਹੋਈ। ਮਾਰਕਫੈੱਡ ਦੇ ਪਿਛਲੇ ਬੋਰਡ ਆਫ ਡਾਇਰੈਕਟਰਜ਼ ਦੀ ਮਿਆਦ 25 ਸਤੰਬਰ, 2021 ਨੂੰ ਸਮਾਪਤ ਹੋ ਗਈ ਸੀ। ਹੁਣ 12 ਅਕਤੂਬਰ, 2021 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਨਵੇਂ ਬੋਰਡ ਦਾ ਗਠਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 23 ਅਕਤੂਬਰ 2021 ਨੂੰ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਜਿੰਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਪਿਛਲੇ 3 ਸਾਲਾਂ ਦੌਰਾਨ ਮਾਰਕਫੈੱਡ ਦੀ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਟਰਨ ਓਵਰ ਵਿੱਚ ਵਾਧਾ ਕਰਨ ਲਈ ਮਾਰਕਫੈੱਡ ਟੀਮ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਨੇ ਮਾਰਕਫੈੱਡ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ ਵੱਲੋਂ ਨਵੇਂ ਗਠਿਤ ਬੋਰਡ ਆਫ ਡਾਇਰੈਕਟਰਜ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਡਾਇਰੈਕਟਰ ਜਸਦੀਪ ਸਿੰਘ ਨੂੰ ਸਰਬਸੰਮਤੀ ਨਾਲ ਵਾਈਸ ਚੇਅਰਮੈਨ ਚੁਣਿਆ ਗਿਆ।

ਮਾਰਕਫੈੱਡ ਦੀਆਂ 3,101 ਮੈਂਬਰ ਸੁਸਾਇਟੀਆਂ ਤੋਂ ਗਠਿਤ ਪੰਜਾਬ ਰਾਜ ਦੀਆਂ 12 ਜੋਨਾਂ ਵਿੱਚੋਂ ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ।ਨਵੇਂ ਚੁਣੇ ਗਏ ਡਾਇਰੈਕਟਰਾਂ ਵਿੱਚ ਹਰਿੰਦਰ ਸਿੰਘ, ਜਸਦੀਪ ਸਿੰਘ, ਗਿਆਨ ਸਿੰਘ, ਰਣਜੀਤ ਸਿੰਘ, ਗੁਰਮੇਜ ਸਿੰਘ, ਟਹਿਲ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ, ਤਰਸੇਮ ਸਿੰਘ ਅਤੇ ਹਰਿੰਦਰ ਸਿੰਘ ਸ਼ਾਮਲ ਸਨ।

ਇਹ ਵੀ ਪੜ੍ਹੋ: ਕੈਪਟਨ ਨੇ ਬਣਾਈ ਨਵੀਂ 'ਪੰਜਾਬ ਲੋਕ ਕਾਂਗਰਸ' ਪਾਰਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.