ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ। ਮੀਟਿੰਗ ’ਚ ਸਿਰਫ ਕਿਸਾਨਾਂ ਦੇ ਮੁੱਦਿਆ ਨੂੰ ਲੈ ਕੇ ਹੀ ਚਰਚਾ ਕੀਤੀ ਗਈ ਹੈ। ਦੱਸ ਦਈਏ ਕਿ ਕੈਬਨਿਟ ਮੀਟਿੰਗ ਦੇ ਅਗਲੇ ਜਿਹੜੇ ਵੀ ਏਜੰਡੇ ਹੋਣਗੇ, ਉਹ 1 ਅਕਤੂਬਰ ਦੀ ਕੈਬਨਿਟ ਦੀ ਬੈਠਕ ’ਚ ਲਏ ਜਾਣਗੇ।
ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਕੀਤੀ ਬੈਠਕ ਕੀਤੀ। ਇਸ ਬੈਠਕ ’ਚ ਕਈ ਮੁੱਦਿਆ ’ਤੇ ਜੋਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਕੋਲ ਸਿਰਫ 4 ਮਹੀਨੇ ਹਨ ਮੈ ਪੰਜਾਬ ਦੇ ਲੋਕਾਂ ਦੀ ਤਹਿ ਦਿਲੋਂ ਸੇਵਾ ਕਰਨਾ ਚਾਹੁੰਦਾ ਹਾਂ ਅਤੇ ਜਿਸ ਚ ਮੈਨੂੰ ਤੁਹਾਡੇ ਸਾਰਿਆਂ ਦਾ ਸਾਥ ਚਾਹੀਦਾ ਹੈ। ਮੇਰੀ ਤਰਜੀਹ ਪਾਰਦਰਸ਼ਤਾ ਹੈ।
ਸੀਐੱਮ ਚਰਨਜੀਤ ਸਿੰਘ ਚੰਨੀ ਮੈ ਬਹੁਤ ਹੀ ਨਰਮ ਅਤੇ ਕੋਮਲ ਸੁਭਾਅ ਦਾ ਹਾਂ। ਪਰ ਮੈ ਉਨ੍ਹਾਂ ਲੋਕਾਂ ਦੇ ਖਿਲਾਫ ਜਰੂਰ ਕਾਰਵਾਈ ਕਰਾਂਗਾ ਜੋ ਆਮ ਲੋਕਾਂ ਦੇ ਲਈ ਕੰਮ ਨਹੀਂ ਕਰਨਗੇ। ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ। ਜਾਤੀ, ਪੰਥ ਅਤੇ ਭਾਈਚਾਰੇ ਤੋਂ ਉੱਠ ਕੇ ਸਾਰਿਆਂ ਦਾ ਕੰਮ ਕਰਨਾ ਹੈ। ਹਰ ਇੱਕ ਵਿਅਕਤੀ ਨੂੰ ਨਿਆਂ ਮਿਲਣਾ ਚਾਹੀਦਾ ਹੈ।
ਸੀਐੱਮ ਨੇ ਸਕੱਤਰਾਂ ਨੂੰ ਕਿਹਾ ਹੈ ਕਿ ਮੈਨੂੰ ਹਰ ਇੱਕ ਵਿਭਾਗ ਦੇ ਲਈ 100 ਦਿਨਾਂ ਦਾ ਰੋਡ ਮੈਪ ਚਾਹੀਦਾ ਹੈ। ਜਿਸ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਤਬਾਦਲਿਆਂ ਦੇ ਦੌਰਾਨ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਨੂੰ ਸਿਰਫ ਮੁਲਾਜ਼ਮਾਂ ਦੀ ਸਖਤ ਮਿਹਨਤ ਚਾਹੀਦੀ ਹੈ। ਸੀਐਮ ਨੇ ਇਹ ਵੀ ਕਿਹਾ ਕਿ ਜੇਕਰ ਮੇਰੇ ਨਾਂ ਤੋਂ ਕਿਸੇ ਵੀ ਗਲਤ ਦੇ ਲਈ ਤੁਹਾਡੇ ਸਪਰੰਕ ਕਰਦਾ ਹੈ ਤਾਂ ਉਹ ਸਿੱਧਾ ਮੇਰੇ ਕੋਲ ਆਉਣ ਅਤੇ ਮੈਨੂੰ ਦੱਸਣ।
ਮੰਤਰੀ ਮੰਡਲ ਨੇ ਲਿਆ ਇਹ ਫੈਸਲਾ
ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਚੁਣੇ ਹੋਏ ਮਿਉਂਸੀਪਲ ਕੌਂਸਲਾਂ, ਸਰਪੰਚਾਂ ਤੇ ਹੋਰਨਾਂ ਦੇ ਵਿਸ਼ੇਸ਼ ਐਂਟਰੀ ਕਾਰਡ ਬਣਾਏ ਜਾਣਗੇ ਜਿਸਦੇ ਸਦਕਾ ਉਹ ਪੰਜਾਬ ਸਿਵਲ ਸਕੱਤਰੇਤ ਸਣੇ ਚੰਡੀਗੜ੍ਹ ਵਿਚਲੇ ਪੰਜਾਬ ਸਰਕਾਰ ਦੇ ਦਫਤਰਾਂ ਵਿੱਚ ਦਾਖਲ ਹੋ ਸਕਣਗੇ। ਇਹ ਫੈਸਲਾ ਚੁਣੇ ਹੋਏ ਪ੍ਰਤੀਨਿਧਾਂ ਦੇ ਮਾਣ ਤੇ ਸਤਿਕਾਰ ਲਈ ਲਿਆ ਗਿਆ ਹੈ। ਇਹ ਕਾਰਡ ਸਬੰਧਤ ਜ਼ਿਲ੍ਹੇ ਦੇ ਡੀਸੀ ਤੇ ਐਸ ਡੀ ਐਮ ਦਫਤਰ ਵੱਲੋਂ ਜਾਰੀ ਕੀਤੇ ਜਾਣਗੇ ਜਿਸ ਲਈ ਫਾਰਮੈਟ ਸੂਬਾ ਸਰਕਾਰ ਬਣਾਏਗੀ।
ਇਹ ਵੀ ਪੜੋ: ਪੰਜਾਬ ਕੈਬਨਿਟ ਮੀਟਿੰਗ ਖਤਮ, ਕੈਬਨਿਟ ਮੰਤਰੀਆਂ ਨੇ ਕੀਤਾ ਕਿਸਾਨਾਂ ਦਾ ਸਮਰਥਨ