ਚੰਡੀਗੜ੍ਹ: ਸਿਟੀ ਬਿਊਟੀਫੁੱਲ ਵਿੱਚ ਕੋਰੋਨਾ ਵਾਇਰਸ ਦਾ ਪਹਿਲਾਂ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਐਤਵਾਰ ਨੂੰ ਇੰਗਲੈਂਡ ਤੋਂ ਵਾਪਸ ਆਈ ਸੀ। ਉਸ ਨੂੰ ਸ਼ਾਮ ਨੂੰ ਹੀ ਖਾਂਸੀ ਅਤੇ ਬੁਖਾਰ ਦੀ ਸ਼ਿਕਾਇਤ ਹੋਈ ਜਿਸ ਤੋਂ ਬਾਅਦ ਉਹ ਹਸਪਤਾਲ ਗਈ ਅਤੇ ਉਸ ਵਿੱਚ ਕੋਰੋਨਾ ਵਾਇਰਸ ਪਾਜ਼ਿਟਿਵ ਪਾਇਆ ਗਿਆ।
ਸਿਹਤ ਵਿਭਾਗ ਵੱਲੋਂ ਪੀਜੀਆਈ ਦੇ ਬਾਇਓਲੋਜੀ ਡਿਪਾਰਟਮੈਂਟ ਵਿੱਚ ਇਸ ਦੀ ਜਾਂਚ ਹੋਈ ਅਤੇ ਉਥੋਂ ਪਤਾ ਲੱਗਾ ਕਿ ਉਸ ਦੀ ਹਾਲਤ ਤਾਂ ਸਥਿਰ ਹੈ ਪਰ ਉਸ ਦੀ ਰਿਪੋਰਟ ਪਾਜ਼ੀਟਿਵ ਹੈ।
ਪੀੜਤਾ ਆਪਣੀ ਮਾਂ ਨਾਲ ਸੈਕਟਰ 32 ਦੇ ਹਸਪਤਾਲ ਪਹੁੰਚੀ ਸੀ ਅਤੇ ਉਸ ਦੀ ਮਾਤਾ ਨੂੰ ਵੀ ਆਈਸੋਲੇਟ ਕਰ ਦਿੱਤਾ ਗਿਆ ਹੈ ਕਿਉਂਕਿ ਕੋਰੋਨਾ ਵਾਇਰਸ ਇੱਕ ਤੋਂ ਦੂਜੇ ਤੱਕ ਬਹੁਤ ਛੇਤੀ ਫੈਲਦਾ ਹੈ ਇਸ ਕਰਕੇ ਸੰਕ੍ਰਮਿਤ ਵਿਅਕਤੀ ਦੇ ਆਸ-ਪਾਸ ਦੇ ਲੋਕਾਂ ਨੂੰ ਵੀ ਆਈਸੋਲੇਟ ਕਰਕੇ ਰੱਖਿਆ ਜਾਂਦਾ ਹੈ।
ਹੁਣ ਵਿਭਾਗ ਦੇ ਵੱਲੋਂ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਪੀੜਤ ਕੁੜੀ ਕਿਸ-ਕਿਸ ਦੇ ਸੰਪਰਕ ਵਿੱਚ ਆਈ ਹੈ ਅਤੇ ਉਨ੍ਹਾਂ ਨੂੰ ਲੱਭ ਕੇ ਆਈਸੋਲੇਟ ਕੀਤਾ ਜਾਵੇਗਾ।