ਚੰਡੀਗੜ੍ਹ: ਇਸ ਵਾਰ ਉੱਤਰ ਭਾਰਤ ਵਿੱਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਐਤਵਾਰ ਨੂੰ ਬਠਿੰਡਾ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਸੈਲਸੀਅਸ ‘ਤੇ ਆ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਹੈ। ਉੱਥੇ ਹੀ ਐਤਵਾਰ ਸਵੇਰੇ ਦੁਆਬਾ, ਮਾਲਵਾ ਤੇ ਮਾਝਾ ਦੇ ਕਈ ਇਲਾਕਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਯਾਨੀ ਕਿ 9 ਫਰਵਰੀ ਨੂੰ ਸੂਬੇ ਵਿੱਚ ਮੌਸਮ ਇੱਕ ਵਾਰ ਫਿਰ ਆਪਣਾ ਮਿਜਾਜ਼ ਬਦਲੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਬਾਰਿਸ਼ ਹੋਣ ਦਾ ਅਨੁਮਾਨ ਹੈ। ਪੱਛਮੀ ਗੜਬੜੀ ਐਕਟਿਵ ਹੋਣ ਕਾਰਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਪਵੇਗੀ। ਇਸਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸਦੇ ਨਾਲ ਹੀ ਪਹਾੜਾਂ ‘ਤੇ ਭਾਰੀ ਬਰਫਬਾਰੀ ਵੀ ਹੋਵੇਗੀ। ਇਸ ਤੋਂ ਇਲਾਵਾ ਉੱਤਰਾਖੰਡ ਵਿੱਚ ਮੰਗਲਵਾਰ ਤੋਂ ਹਲਕੀ ਬਾਰਿਸ਼ ਤੇ ਬਰਫਬਾਰੀ ਦੇ ਆਸਾਰ ਹਨ।
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ ਲੋਕਾਂ ਨੂੰ 2 ਦਿਨ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। 8 ਫਰਵਰੀ ਦੀ ਰਾਤ ਨੂੰ ਹੀ ਮੌਸਮ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਨੂੰ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਸੈਲਾਨੀਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਗਈ ਹੈ।
ਇਹ ਵੀ ਪੜ੍ਹੋ: ਸਾਰੀਆਂ ਕਲਾਸਾਂ ਨੂੰ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ