ETV Bharat / city

ਸੰਘਵਾਦੀ ਵਿਭਿੰਨਤਾ ਲਈ ਲੋਕਤੰਤਰੀ ਬਗਾਵਤ ਜ਼ਰੂਰੀ: ਪ੍ਰਕਾਸ਼ ਸਿੰਘ ਬਾਦਲ - protest against agriculture ordiness

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਤੇ ਨਾਲ ਹੀ ਰਾਜ ਸਰਕਾਰਾਂ ਨੂੰ ਕਿਹਾ ਕਿ ਉਹ ਆਮ ਸਹਿਮਤੀ ਤੇ ਉਸਾਰੂ ਸਮਝੋਤੇ ਦੀ ਨੀਤੀ ਦੀ ਪਾਲਣਾ ਕਰਨ ਨਾ ਕਿ ਸੰਵਦੇਨਸ਼ੀਲ ਮੁੱਦਿਆਂ 'ਤੇ ਸਿੱਧੇ ਰਾਸ਼ਟਰੀ ਟਕਰਾਅ ਦੀ ਨੀਤੀ ਅਪਣਾਉਣ।

Follow the policy of consensus on national issues and not the policy of confrontation
ਸੰਘਵਾਦੀ ਵਿਭਿੰਨਤਾ ਲਈ ਲੋਕਤੰਤਰੀ ਬਗਾਵਤ ਜ਼ਰੂਰੀ: ਪ੍ਰਕਾਸ਼ ਸਿੰਘ ਬਾਦਲ
author img

By

Published : Oct 2, 2020, 7:58 PM IST

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਭਾਰਤ ਸਰਕਾਰ ਤੇ ਨਾਲ ਹੀ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਆਮ ਸਹਿਮਤੀ ਤੇ ਉਸਾਰੂ ਸਮਝੋਤੇ ਦੀ ਨੀਤੀ ਦੀ ਪਾਲਣਾ ਕਰਨ ਨਾ ਕਿ ਸੰਵਦੇਨਸ਼ੀਲ ਮੁੱÎਦਿਆਂ 'ਤੇ ਸਿੱਧੇ ਰਾਸ਼ਟਰੀ ਟਕਰਾਅ ਦੀ ਨੀਤੀ ਅਪਣਾਉਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਦੀ ਅਸਹਿਣਸ਼ੀਲ ਪਹੁੰਚ ਕਾਰਨ ਦੇਸ਼ ਦਾ ਅਕਸ ਨਹੀਂ ਵਿਗੜਨਾ ਚਾਹੀਦਾ।

ਬਾਦਲ ਨੇ ਕਿਹਾ ਕਿ ਸਾਰੇ ਸੂਬੇ ਵਿਚ ਕੱਲ ਇਸ ਗੱਲ ਦਾ ਉਤਸ਼ਾਹ ਸੀ ਕਿ ਕਸੂਤੀ ਫਸੀ ਕਿਸਾਨੀ ਦੇ ਹੱਕ ਵਿੱਚ ਅਕਾਲੀ ਲਹਿਰ ਅਸਲ ਵਿੱਚ ਪੰਥਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜੋ ਲੋਕਤੰਤਰੀ ਪੰਥਕ ਰਵਾਇਤਾਂ ਦੀ ਗੱਲ ਕਰਦੇ ਹਨ, ਉਨ੍ਹਾਂ ਲਈ ਇਹ ਵੇਖਣ ਵਾਲਾ ਵੱਡਾ ਮੌਕਾ ਸੀ।

ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਦੇਸ਼ ਦੇ ਸਭ ਤੋਂ ਸੀਨੀਅਰ ਸਿਆਸਤਦਾਨ ਨੇ ਸਰਕਾਰ ਨੂੰ ਚੇਤੇ ਕਰਵਾਇਆ ਕਿ ਆਮ ਸਹਿਮਤੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਟਕਰਾਅ ਖਾਸ ਤੌਰ 'ਤੇ ਜਦੋਂ ਉਹ ਹਿੰਸਕ ਟਕਰਾਅ ਬਣ ਜਾਵੇ ਤਾਂ ਫਿਰ ਉਹ ਦੇਸ਼ ਲਈ ਖ਼ਤਰਨਾਕ ਤੇ ਨੁਕਸਾਨਦੇਹ ਹੋ ਸਕਦਾ ਹੈ ਜਿਸ ਨਾਲ ਸਾਡੀ ਅਮੀਰ ਵਿਭਿੰਨਤਾ ਦਾ ਮਾਣ ਸਨਮਾਨ ਵੀ ਗੁਆਚ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਵਿਭਿੰਨਤਾ ਦੀ ਹਰ ਹਾਲਤ ਵਿੱਚ ਨਾ ਸਿਰਫ ਰਾਖੀ ਕੀਤੀ ਜਾਣੀ ਚਾਹੀਦੀ ਹੈ ਪਰ ਹਰ ਵਿਅਕਤੀ ਜੋ ਸਾਡੇ ਦੇਸ਼ ਦੀ ਕਿਸਮਤ ਬਦਲਣ ਲੱਗਿਆ ਹੋਇਆ ਹੈ, ਉਸ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਸਲ ਸਹਿਕਾਰੀ ਸੰਘਵਾਦ ਦੇ ਸਨਮਾਨ ਦੀ ਜ਼ਰੂਰਤ ਇੱਕ ਪਾਸੇ ਹੈ ਜਦਕਿ ਲੋਕਤੰਤਰੀ ਬਗਾਵਤ ਦੂਸਰੇ ਪਾਸੇ ਹੈ। ਉਨ੍ਹਾਂ ਕਿਹਾ ਕਿ ਸਾਡੀ ਧਾਰਮਿਕ, ਭਾਸ਼ਾਈ, ਖੇਤਰੀ ਤੇ ਸਿਆਸੀ ਵਿਭਿਨੰਤਾ ਲਈ ਸਿਹਤਮੰਦ ਮਾਣ ਸਤਿਕਾਰ ਸਾਡੇ ਸੰਵਿਧਾਨ ਦਾ ਧੁਰਾ ਹੈ ਅਤੇ ਸਿਰਫ ਲੋਕਤੰਤਰੀ ਤੇ ਸੰਘੀ ਪਹੁੰਚ ਹੀ ਸਾਨੂੰ ਵਿਸ਼ਵ ਦਾ ਸਿਆਸੀ, ਆਰਥਿਕ ਤੇ ਨੈਤਿਕ ਆਗੂ ਬਣਾ ਸਕਦੇ ਹਨ।

ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕੱਲ ਰਾਤ ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਖਾਸ ਤੌਰ 'ਤੇ ਸ਼ਾਂਤੀਪੂਰਨ ਰੋਸ ਵਿਖਾਵਾ ਕਰ ਰਹੇ ਕਿਸਾਨਾਂ ਖਿਲਾਫ ਧੱਕੇਸ਼ਾਹੀ ਕਰਨ ਨੂੰ ਬਹੁਤ ਹੀ ਹੈਰਾਨੀਜਨਕ ਹੈ ਤੇ ਬੇਲੋੜੀਂਦੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਖਾਵਾਕਾਰੀਆਂ ਦੇ ਵਿਹਾਰ ਤੇ ਮੰਗਾਂ ਵਿੱਚ ਕੁਝ ਵੀ ਗੈਰ ਸੰਵਿਧਾਨਕ ਜਾਂ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਲੋਕਤੰਤਰੀ ਤਰੀਕੇ ਨਾਲ ਆਪਣੀ ਗੱਲ ਸੁਣਾਉਣਾ ਹਰ ਕਿਸੇ ਦਾ ਮੌਲਿਕ ਅਧਿਕਾਰ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.