ETV Bharat / city

ਵਿਧਾਨ ਸਭਾ ਚੋਣਾਂ ਦੇ ਚੱਲਦੇ ਅਕਾਲੀ ਦਲ ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ ਹੈ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਹਲਕਾ ਘਨੌਰ ਅਤੇ ਦਿਲਜਾਰ ਸਿੰਘ ਭੂੰਦੜ (Diljar Singh Bhunder) ਹਲਕਾ ਸਰਦੂਲਗੜ੍ਹ ਤੋਂ ਵਿਧਾਨ ਸਭਾ ਚੋਣ ਲੜਨਗੇ।

ਵਿਧਾਨ ਸਭਾ ਚੋਣਾਂ ਦੇ ਚੱਲਦੇ ਅਕਾਲੀ ਦਲ ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਅਕਾਲੀ ਦਲ ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
author img

By

Published : Nov 12, 2021, 9:46 PM IST

ਚੰਡੀਗੜ੍ਹ: ਸੂਬੇ ਦੇ ਵਿੱਚ 2022 ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਦਲ ਬਦਲਣ ਦੀ ਰਾਜਨੀਤੀ ਗਰਮਾਉਣ ਲੱਗੀ ਹੈ ਉੱਥੇ ਹੀ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਵੀ ਜ਼ੋਰ ਫੜ੍ਹਨ ਲੱਗਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ( Prof. Prem Singh Chandumajra) ਵਿਧਾਨ ਸਭਾ ਹਲਕਾ ਘਨੌਰ ਤੋਂ ਅਤੇ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਹੀ ਪਾਰਟੀ ਦੇ ਉਮੀਦਵਾਰ ਹੋਣਗੇ।

ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 80 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ETV Bharat Logo

Copyright © 2024 Ushodaya Enterprises Pvt. Ltd., All Rights Reserved.