ETV Bharat / city

ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਅਕਾਲੀ ਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ

ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸਮੁੱਚੇ ਜੱਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਕੋਰ ਕਮੇਟੀ ਤੇ ਦਫ਼ਤਰੀ ਅਹੁਦੇਦਾਰਾਂ ਸਮੇਤ, ਸਾਰੀਆਂ ਇਕਾਈਆਂ ਅਤੇ ਪਾਰਟੀ ਦੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ ਹਨ।

ਅਕਾਲੀ ਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ

author img

By

Published : Jul 28, 2022, 10:42 PM IST

Updated : Jul 28, 2022, 10:52 PM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਵਿੱਚ ਮਿਲੀ ਹਾਰ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਪਾਰਟੀ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਹੈ। ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿੰਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

  • All bodies, including the Core Committee, the office bearers & all units as well as all wings of the party stand dissolved. The core committee had yesterday empowered S Sukhbir Singh Badal to take all necessary steps for the implementation of recommendations. 2/4

    — Shiromani Akali Dal (@Akali_Dal_) July 28, 2022 " class="align-text-top noRightClick twitterSection" data=" ">

ਪਿਛਲੇ ਦਿਨੀਂ ਅਕਾਲੀ ਦਲ ਦੀ ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਸਨੂੰ ਸਵੀਕਾਰ ਕੀਤਾ ਸੀ। ਇਸਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਫਾਰਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ।

  • The committe had recommended dissolution & reconstitution of the party's org structure as well as several other steps to rejuvenate the party in line with Panthic & Punjabis interests and values and in the light of the sentiments of party's grassroot workers & leadership. 3/4

ਝੂੰਦਾਂ ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਨੂੰ ਮੁੜ ਤੋਂ ਖੜ੍ਹਾ ਕਰਨ ਦੇ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿੱਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

  • Apart from having consultations with senior colleagues & cadre at grassroot, party president will also reach out to various intellectuals, writers, religio-political ideologues, opinion makers and representatives of various bodies from diff sections of society for the purpose.4/4

ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਪੁਨਰਗਠਨ ਦੇ ਨਾਲ-ਨਾਲ ਕਈ ਹੋਰ ਬਦਲਾਅ ਲਿਆਉਣ ਲਈ ਜ਼ਮੀਨੀ ਪੱਧਰ ਦੇ ਪਾਰਟੀ ਕੇਡਰ ਅਤੇ ਸੀਨੀਅਰ ਸਾਥੀਆਂ ਨਾਲ ਕੀਤੇ ਜਾਣ ਵਾਲੇ ਸਲਾਹ-ਮਸ਼ਵਰਿਆਂ ਤੋਂ ਇਲਾਵਾ, ਪਾਰਟੀ ਪ੍ਰਧਾਨ ਵੱਖੋ-ਵੱਖ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਚਿੰਤਕਾਂ ਦੇ ਨਾਲ-ਨਾਲ ਸਮਾਜ ਦੇ ਵੱਖੋ-ਵੱਖਰੇ ਵਰਗਾਂ ਦੀਆਂ ਵੱਖੋ-ਵੱਖਰੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰੇ ਕਰਨਗੇ।

ਇਹ ਵੀ ਪੜ੍ਹੋ: ਲਾਰੈਂਸ ਦੇ ਗੁਰਗੇ ਨੇ ਦਾਗਿਆ ਸੀ ਇੰਟੈਲੀਜੈਂਸ ਦਫਤਰ 'ਤੇ ਰਾਕੇਟ, ਜਾਂਚ 'ਚ ਆਇਆ ਸਾਹਮਣੇ

Last Updated : Jul 28, 2022, 10:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.