ETV Bharat / city

ਹਰਸਿਮਰਤ ਕੌਰ ਬਾਦਲ ਨੇ ਕੀਤੀ ਖੇਤੀਬਾੜੀ ਅਤੇ ਸਮੁੰਦਰੀ ਨਿਰਯਾਤਕਾਂ ਨਾਲ ਵੀਡੀਓ ਕਾਨਫਰੰਸਿੰਗ - ਕੋਰੋਨਾ ਵਾਇਰਸ

ਹਰਸਿਮਰਤ ਕੌਰ ਬਾਦਲ ਨੇ ਐਗਰੀ ਅਤੇ ਸਮੁੰਦਰੀ ਉਤਪਾਦਾਂ ਦੇ ਬਰਾਮਦਕਾਰਾਂ, ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ ਅਤੇ ਸਮੁੰਦਰੀ ਉਤਪਾਦਾਂ ਦੇ ਨਿਰਯਾਤ ਵਿਕਾਸ ਅਥਾਰਟੀ (ਐਮਪੀਈਡੀਏ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਬੈਠਕ ਵਿੱਚ ਚੁਣੌਤੀਆਂ ਦਾ ਹੱਲ ਕਰਨ, ਖਾਣ ਦੀ ਬਰਾਮਦ ਨੂੰ ਮੁੜ ਸੁਰਜੀਤ ਕਰਨ ਅਤੇ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰਨ 'ਤੇ ਕੇਂਦਰਤ ਕੀਤਾ ਗਿਆ।

harsimrat kaur badal
ਹਰਸਿਮਰਤ ਕੌਰ ਬਾਦਲ
author img

By

Published : Apr 11, 2020, 9:18 AM IST

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਹਰ ਜ਼ਰੂਰੀ ਖੇਤਰ ਮੰਗ ਅਤੇ ਸਪਲਾਈ ਵਿੱਚ ਅਸੰਤੁਲਨ ਪੈਦਾ ਕੀਤੇ ਬਿਨਾਂ ਖਪਤਕਾਰਾਂ ਦੀ ਸੇਵਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਨੂੰ ਜਾਰੀ ਰੱਖਦਿਆਂ, ਭਾਰਤ ਦੇ ਖੁਰਾਕ ਪ੍ਰੋਸੈਸਿੰਗ ਮੰਤਰਾਲੇ ਨੇ ਐਗਰੀ ਅਤੇ ਸਮੁੰਦਰੀ ਉਤਪਾਦਾਂ ਦੇ ਬਰਾਮਦਕਾਰਾਂ, ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ ਅਤੇ ਸਮੁੰਦਰੀ ਉਤਪਾਦਾਂ ਦੇ ਨਿਰਯਾਤ ਵਿਕਾਸ ਅਥਾਰਟੀ (ਐਮਪੀਈਡੀਏ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ।

ਬੈਠਕ ਵਿੱਚ ਚੁਣੌਤੀਆਂ ਦਾ ਹੱਲ ਕਰਨ, ਖਾਣ ਦੀ ਬਰਾਮਦ ਨੂੰ ਮੁੜ ਸੁਰਜੀਤ ਕਰਨ ਅਤੇ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰਨ 'ਤੇ ਕੇਂਦਰਤ ਕੀਤਾ ਗਿਆ। ਕੇਂਦਰੀ ਖੁਰਾਕ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਬਰਾਮਦਕਾਰਾਂ ਨੂੰ ਤਾਲਾਬੰਦੀ ਦੇ ਸਮੇਂ ਦੌਰਾਨ ਦਰਪੇਸ਼ ਪ੍ਰਮੁੱਖ ਮੁੱਦਿਆਂ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ।

ਇਸ ਦੇ ਨਾਲ ਹੀ ਦੇਸ਼ ਦੀਆਂ ਸਾਰੀਆਂ ਵੱਡੀਆਂ ਉਦਯੋਗਿਕ ਐਸੋਸੀਏਸ਼ਨਾਂ ਨਾਲ ਇੱਕ ਕਾਨਫ਼ਰੰਸਿੰਗ ਕੀਤੀ ਗਈ ਜਿਸ ਵਿੱਚ ਕੋਰੋਨਾ ਵਾਇਰਸ ਤੋਂ ਬਾਅਦ ਆਰਥਿਕ ਪੁਨਰ ਸੁਰਜੀਤੀ ਕਰਨ ਲਈ ਛੋਟੀ ਅਤੇ ਦਰਮਿਆਨੀ ਮਿਆਦ ਦੀ ਰਣਨੀਤੀ ਬਣਾਈ ਗਈ।

ਇਹ ਵੀ ਪੜ੍ਹੋ: ਲੌਕਡਾਊਨ 'ਚ ਰੋਜ਼ਾਨਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 'ਚ ਤਿਆਰ ਕੀਤਾ ਜਾ ਰਿਹਾ 22,000 ਲੋਕਾਂ ਲਈ ਲੰਗਰ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲਗਨ ਅਤੇ ਇੱਕਜੁੱਟਤਾ ਹੀ ਸਾਨੂੰ ਇਸ ਸੰਕਟ ਵਿੱਚੋਂ ਬਾਹਰ ਕੱਢੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਦਯੋਗ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਐਮਓਐਸ ਰਮੇਸ਼ਵਰ ਤੇਲੀ ਵੀ ਹਾਜ਼ਰ ਰਹੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.