ETV Bharat / city

'ਕਿਸਾਨਾਂ ਨੂੰ ਭਰਨਾ ਪੈ ਰਿਹੈ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਖਮਿਆਜ਼ਾ' - ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕਾਂਗਰਸੀਆਂ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਦੀ ਕੀਮਤ ਕਿਸਾਨਾਂ ਨੂੰ ਅਦਾ ਕਰਨੀ ਪੈ ਰਹੀ ਹੈ।

ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ
ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ
author img

By

Published : Aug 10, 2020, 7:46 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਰਕਾਰ ਪਰਾਲੀ ਸਾਂਭਣ ਵਾਲੀ ਮਸ਼ੀਨਰੀ 'ਤੇ 300 ਕਰੋੜ ਰੁਪਏ ਸਬਸਿਡੀ ਦੇਣ ਤੋਂ ਇਹ ਕਹਿ ਕੇ ਭੱਜ ਗਈ ਹੈ ਕਿ ਇਹ ਪੈਸਾ ਉਹ ਕੋਰੋਨਾ ਨਾਲ ਨਜਿੱਠਣ ਲਈ ਵਰਤ ਰਹੀ ਹੈ। ਅਕਾਲੀ ਦਲ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਕੀਮਤ ਪੰਜਾਬ ਦੇ ਕਿਸਾਨਾਂ ਨੂੰ ਤਾਰਨੀ ਪੈ ਰਹੀ ਹੈ।

ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ

ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਬਿਆਨ ਦਿੱਤਾ ਹੈ ਕਿ ਉਸਨੇ 23500 ਪਰਾਲੀ ਸੰਭਾਲ ਮਸ਼ੀਨਾਂ ਲਈ ਰੱਖੇ ਫੰਡ ਕੋਰੋਨਾ ਨਾਲ ਨਜਿੱਠਣ ਲਈ ਵਰਤ ਲਏ ਹਨ ਜਦਕਿ ਅਸਲੀਅਤ ਇਹ ਹੈ ਕਿ ਉਸਨੇ ਇਸ ਮਕਸਦ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਫੰਡ ਅਜੇ ਤੱਕ ਪੂਰੀ ਤਰ੍ਹਾਂ ਨਹੀਂ ਵਰਤੇ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਨੂੰ ਗੁੰਮਰਾਹ ਕਰ ਰਹੀ ਹੈ ਕਿਉਂਕਿ ਇਸ ਨੇ ਅਜੇ ਤੱਕ ਡਿਜ਼ਾਸਟਰ ਮੈਨੇਜਮੈਂਟ ਫੰਡ ਚ ਇਕੱਠੇ ਹੋਏ 6000 ਕਰੋੜ ਰੁਪਏ ਵੀ ਨਹੀਂ ਵਰਤੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਹ ਵੀ ਮੰਨਿਆ ਹੈ ਕਿ ਉਸਨੇ ਮੁੱਖ ਮੰਤਰੀ ਰਾਹਤ ਫੰਡ 'ਚ ਇਕੱਠੇ ਹੋਏ 60 ਕਰੋੜ ਰੁਪਏ ਵੀ ਵਰਤੋਂ 'ਚ ਨਹੀਂ ਲਿਆਂਦੇ ਜੋ ਸਿਰਫ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਹੀ ਵਰਤੇ ਜਾਣੇ ਸਨ।

ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲ ਮਸ਼ੀਨਾਂ ਸਬਸਿਡੀ 'ਤੇ ਖਰੀਦਣ ਵਾਸਤੇ ਫੰਡ ਜਾਰੀ ਕਰਨ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਜਦੋਂ ਪਰਾਲੀ ਸੰਭਾਲ ਮਸ਼ੀਨਰੀ ਦੀ ਖਰੀਦ ਲਈ ਪੈਸਾ ਜਾਰੀ ਨਹੀਂ ਕਰ ਸਕਦੀ ਤਾਂ ਫਿਰ ਉਹ ਪਰਾਲੀ ਸਾੜਨ 'ਤੇ ਕਿਸਾਨਾਂ ਖਿਲਾਫ ਸਖ਼ਤ ਕਾਰਵਾਈਆਂ ਕਿਉਂ ਕਰਦੀ ਹੈ ? ਉਹਨਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਸੂਬੇ ਦੇ ਵਾਤਾਵਰਣ 'ਤੇ ਵੀ ਮਾਰੂ ਅਸਰ ਪਵੇਗਾ ਤੇ ਇਸ ਨਾਲ ਪ੍ਰਦੂਸ਼ਣ ਵਿੱਚ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਦੇ ਇਸ ਕਿਸਾਨ ਵਿਰੋਧੀ ਕਦਮ ਦੀ ਨਿਖੇਦੀ ਕਰਦਾ ਹੈ ਅਤੇ ਪਾਰਟੀ ਨੇ ਸਰਕਾਰ ਨੂੰ ਪਰਾਲੀ ਸੰਭਾਲ ਮਸ਼ੀਨਰੀ ਦੀ ਖਰੀਦ ਵਾਸਤੇ ਪੈਸੇ ਜਾਰੀ ਕਰਨ ਵਾਸਤੇ ਆਖਿਆ ਤੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਸਰਕਾਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕਾਂਗਰਸੀਆਂ ਅਤੇ ਸ਼ਰਾਬ ਅਤੇ ਰੇਤ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਦੀ ਖੁੱਲੀ ਲੁੱਟ ਦੀ ਮੰਜ਼ੂਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸ਼ਰਾਬ ਦੇ ਠੇਕੇਦਾਰਾਂ ਅਤੇ ਰੇਤ ਮਾਫੀਆ ਨੂੰ ਮਹਾਂਮਾਰੀ ਦੌਰਾਨ 676 ਕਰੋੜ ਰੁਪਏ ਦਾ ਸਿੱਧਾ ਲਾਭ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਨੇ 5600 ਕਰੋੜ ਰੁਪਏ ਦਾ ਆਬਕਾਰੀ ਘਾਟਾ ਵੀ ਪੈਣ ਦਿੱਤਾ ਹੈ। ਉਹਨਾਂ ਕਿਹਾ ਕਿ ਇਹੀ ਅਸਲ ਕਾਰਨ ਹਨ ਕਿ ਅੱਜ ਸਰਕਾਰੀ ਖ਼ਜ਼ਾਨਾ ਖਾਲੀ ਹੈ ਨਾ ਕਿ ਕੋਰੋਨਾ ਨਾਲ ਜੰਗ ਇਸਦਾ ਅਸਲ ਕਾਰਨ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.