ETV Bharat / city

ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ - ਲੰਬੀ ਹਲਕੇ ਚ ਪ੍ਰਚਾਰ ਕਰ ਰਹੇ ਸਨ ਪ੍ਰਕਾਸ਼ ਸਿੰਘ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (Parkash Singh Badal corona positive) ਆਈ ਹੈ। ਉਨ੍ਹਾਂ ਨੂੰ ਟੈਸਟ ਕਰਵਾਉਣ ਦੇ ਲਈ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਜਿੱਥੇ ਟੈਸਟ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ
ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ
author img

By

Published : Jan 19, 2022, 4:33 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ (Parkash Singh badal Corona Positive) ਹੋ ਗਏ ਹਨ। ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਆਮ ਦੀ ਤਰ੍ਹਾਂ ਆਪਣੇ ਸਰੀਰਿਕ ਟੈਸਟ ਕਰਵਾਉਣ ਦੇ ਲਈ ਲੁਧਿਆਣਾ ਦੇ ਹਸਪਤਾਲ ਹੀਰੋ ਹਾਰਟ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਦੀ ਟੈਸਟ ਕਰਵਾਉਣ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪਹਿਲੀ ਟੈਸਟ ਰਿਪੋਰਟ 'ਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਦਕਿ ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ।

ਦੱਸ ਦਈਏ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੂੰ ਟੈਸਟ ਕਰਵਾਉਣ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ ਤਾਂ ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ। ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਪੀ. ਪੀ. ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਬਿਠਾ ਕੇ ਅੰਦਰ ਚੈੱਕਅੱਪ ਲਈ ਲਿਜਾਇਆ ਗਿਆ। ਇਹ ਪਹਿਲਾ ਮੌਕਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਵ੍ਹੀਲਚੇਅਰ ’ਤੇ ਦੇਖਿਆ ਗਿਆ ਹੋਵੇ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਲੱਛਣ ਸਨ ਜਿਸ ਕਾਰਨ ਉਨ੍ਹਾਂ ਚੈੱਕਅੱਪ ਲਈ ਲਿਆਂਦਾ ਗਿਆ ਸੀ।

ਜਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨਾਲ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਹੀ ਚੈੱਕਅੱਪ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ’ਤੇ ਮੰਡਰਾਇਆ ਕੋਰੋਨਾ ਦਾ ਖ਼ਤਰਾ, ਇਨ੍ਹੇ ਅਧਿਕਾਰੀ ਹੋਏ ਪਾਜ਼ੀਟਿਵ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.