ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਲਿਸਟ ਸੀਐੱਮ ਮਾਨ ਨੂੰ ਸੌਪਣਗੇ।
ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਸੀਐੱਮ ਮਾਨ ਦੇ ਨਾਲ ਮੁਲਾਕਾਤ ਦੌਰਾਨ ਸਾਂਸਦ ਪਰਨੀਤ ਕੌਰ ਵੀ ਸ਼ਾਮਲ ਹੋਣਗੇ। ਇਸ ਮੁਲਾਕਾਤ ਦੌਰਾਨ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਲੀਸਟ ਸੌਂਪਣਗੇ ਜੋ ਕਿ ਪਿਛਲੀ ਸਰਕਾਰ ਚ ਨਜਾਇਜ਼ ਰੇਤ ਮਾਈਨਿੰਗ ’ਚ ਸ਼ਾਮਲ ਹਨ। ਫਿਲਹਾਲ ਇਸ ਮੁਲਾਕਾਤ ਤੋਂ ਪਹਿਲਾਂ ਕਈ ਕਾਂਗਰਸ ਚ ਖਲਬਲੀ ਮਚ ਗਈ ਹੈ।
ਇਹ ਵੀ ਪੜੋ: ਖੁਸ਼ਖਬਰੀ ! ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਬੱਸਾਂ ਦਾ ਟਾਈਮ ਟੇਬਲ ਜਾਰੀ