ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਨਹੀਂ ਮਿਲੀ (Bhupinder Honey not granted bail ) ਹੈ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਨਿਸਚਿਤ ਕੀਤੀ ਹੈ। ਭੁਪਿੰਦਰ ਹਨੀ ਦੇ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਹੈ। ਈਡੀ ਵੱਲੋਂ ਭੁਪਿੰਦਰ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਜਿਸਦੇ ਚੱਲਦੇ ਹੀ ਮੁਲਜ਼ਮ ਨੂੰ ਕਪੂਰਥਲਾ ਥਾਣੇ ਵਿੱਚ ਰੱਖਿਆ ਗਿਆ ਹੈ।
ਦੱਸ ਦਈਏ ਕਿ ਭੁਪਿੰਦਰ ਹਨੀ ਖਿਲਾਫ਼ ਕਾਰਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਵਿਵਾਦਾਂ ਵਿੱਚ ਘਿਰ ਗਏ ਹਨ ਜਿਸਦੇ ਚੱਲਦੇ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਉੱਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਰੇਤ ਮਾਈਨਿੰਗ ਮਾਮਲੇ ਵਿੱਚ ਈਡੀ ਵੱਲੋਂ ਸਾਬਕਾ ਸੀਐਮ ਚੰਨੀ ਖਿਲਾਫ਼ ਸਿਕੰਜ਼ਾ ਕਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਤੋਂ ਈਡੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਇਹ ਹੈ ਪੂਰਾ ਮਾਮਲਾ: ਹਨੀ ਉੱਪਰ ਕਥਿਤ ਤੌਰ 'ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ, ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਦੇ ਕਰੀਬ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਬਰਾਮਦ ਕੀਤੀ ਸੀ।
ਇੰਨ੍ਹਾਂ ਵਿੱਚੋਂ 8 ਕਰੋੜ ਰੁਪਇਆ ਹਨੀ ਦੇ ਹੋਮ ਲੈਂਡ ਸੁਸਾਇਟੀ ਸੈਕਟਰ ਸਤੱਤਰ ਮੁਹਾਲੀ ਵਿਖੇ ਉਸਦੇ ਘਰ ਤੋਂ ਬਰਾਮਦ ਕੀਤਾ ਸੀ ਅਤੇ ਉਸਦੇ ਇੱਕ ਸਾਥੀ ਸੰਦੀਪ ਦੇ ਲੁਧਿਆਣਾ ਦੇ ਇੱਕ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਹੋਏ ਸੀ। ਇਹ ਸਾਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ 2018 ਵਿੱਚ ਰੋਪੜ ਦੇ ਥਾਣੇ ਵਿਖੇ ਨਜ਼ਾਇਜ ਰੇਤ ਮਾਇਨਿੰਗ ਮਾਮਲੇ ਵਿੱਚ ਦਰਜ ਇੱਕ ਐੱਫ.ਆਈ.ਆਰ ਦੇ ਅਧਾਰ 'ਤੇ ਕੀਤੀ ਗਈ ਸੀ।
ਇਹ ਵੀ ਪੜ੍ਹੋਂ: ਕੁਮਾਰ ਵਿਸ਼ਵਾਸ ਤੋਂ ਬਾਅਦ ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ