ETV Bharat / city

BSF ਵਿਵਾਦ ‘ਤੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ

author img

By

Published : Oct 15, 2021, 7:50 PM IST

Updated : Oct 15, 2021, 9:44 PM IST

ਕੇਂਦਰ ਸਰਕਾਰ ਵੱਲੋਂ ਬੀਐਸਐਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former CM Parkash Singh Badal) ਦਾ ਬਿਆਨ ਸਾਹਮਣੇ ਆਇਆ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਸੀ ਮੱਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ 1980ਵੇਂ ਦਹਾਕੇ ਦੀਆਂ ਗੱਲਾਂ ਦਾ ਵੀ ਜ਼ਿਕਰ ਕੀਤਾ ਹੈ।

BSF ਵਿਵਾਦ ‘ਤੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ
BSF ਵਿਵਾਦ ‘ਤੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Former CM Parkash Singh Badal) ਨੇ ਸੂਬੇ ਦੀਆਂ ਸਾਰੀਆ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਸੀ ਲੜਾਈ ਬੰਦ ਕਰ ਕੇ ਕੇਂਦਰ ਵੱਲੋਂ ਪੰਜਾਬ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀ ਐਸ ਐਫ (BSF) ਵਰਗੇ ਕੇਂਦਰੀ ਸੁਰੱਖਿਆ ਬਲਾਂ ਹਵਾਲੇ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਬਦਲਣ ਦੇ ਯਤਨ ਵਿਰੁੱਧ ਇਕਜੁੱਟ ਹੋ ਕੇ ਹੰਭਲਾ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਪਹਿਲਾਂ ਹੀ ਖਤਰੇ ਵਿਚ ਪਿਆ ਦੇਸ਼ ਦਾ ਸੰਘੀ ਢਾਂਚਾ ਹੋਰ ਕਮਜ਼ੋਰ ਹੋ ਜਾਵੇਗਾ ਤੇ ਇਸ ਨਾਲ ਸੂਬਾ ਸਰਕਾਰ ਮਿਉਂਸਪੈਲਟੀ ਬਣ ਕੇ ਰਹਿ ਜਾਵੇਗਾ। ਇਹ ਪੰਜਾਬੀਆਂ ਦੇ ਮਾਣ ਤੇ ਸਤਿਕਾਰ ਲਈ ਵੱਡਾ ਝਟਕਾ ਹੈ।

ਜਾਰੀ ਕੀਤੇ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੌੜੇ ਹਿੱਤਾਂ ਲਈ ਆਪਸੀ ਲੜਾਈ ਬੰਦ ਨਾ ਕੀਤੀ ਤਾਂ ਫਿਰ ਕੇਂਦਰ ਸਰਕਾਰ ਸਾਡੀ ਕਮਜ਼ੋਰੀ ਦਾ ਲਾਹਾ ਲਵੇਗੀ। ਕੱਲ੍ਹ ਨੂੰ ਅਸੀਂ ਪਛਤਾਵਾਂਗੇ ਤੇ ਸਾਡੇ ਕੋਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਤਾਕਤ ਨਹੀਂ ਰਹਿ ਜਾਵੇਗੀ।

ਬਾਦਲ ਨੇ ਕਿਹਾ ਕਿ ਇਹ ਮੰਨਣ ਦਾ ਵੀ ਮਜ਼ਬੂਤ ਆਧਾਰ ਮੌਜੂਦ ਹੈ ਕਿ ਕੇਂਦਰ ਸਰਕਾਰ ਸ਼ਾਇਦ ਸੂਬੇ ਤੋਂ ਦਰਿਆਈ ਪਾਣੀਆਂ ’ਤੇ ਇਸਦਾ ਬਣਦਾ ਹੱਕ ਖੋਹਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਉਹ ਇਸ ਨਵੇਂ ਕਦਮ ਨਾਲ ਕਿਸਾਨ ਅੰਦੋਲਨ ਨੂੰ ਕੁਚਲਣ ਦਾ ਵੀ ਯਤਨ ਕਰੇਗੀ।

ਸਾਬਕਾ ਮੁੱਖ ਮੰਤਰੀ, ਜੋ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ, ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅੜੀ ਨਹੀਂ ਰਹੇਗੀ ਤੇ ਇਸ ਲੜਾਈ ਵਿੱਚ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋ ਕੇ ਇਹ ਲੜਾਈ ਲੜਨ ਨੂੰ ਤਿਆਰ ਹੈ ਕਿਉਂਕਿ ਸੰਘਰਸ਼ ਕਰਨਾ ਸਾਡਾ ਹੱਕ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਆਸੀ ਲਾਹਾ ਨਹੀਂ ਚਾਹੁੰਦਾ ਤੇ ਇਹ ਹੋਰ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਸਾਂਝੀ ਲੜਾਈ ਵਿੱਚ ਸਹਿਯੋਗ ਲਈ ਨਿਮਾਣਾ ਹੋ ਕੇ ਅਪੀਲ ਕਰਦਾ ਹੈ।

ਤਕਰੀਬਨ ਅੱਧੇ ਪੰਜਾਬ ਨੂੰ ਬੀ ਐਸ ਐਫ ਅਧੀਨ ਲਿਆਉਣ ਨੂੰ ਖ਼ਤਰਨਾਕ ਕਾਰਵਾਈ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਹ ਦੌਰ ਸ਼ੁਰੂ ਹੋ ਜਾਵੇਗਾ ਜਦੋਂ ਪੰਜਾਬ ਨੂੰ ਗੜ੍ਹਬੜ੍ਹ ਗ੍ਰਸਤ ਇਲਾਕਾ ਐਲਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੀ ਐਸ ਐਫ ਨੂੰ ਖੁੱਲ੍ਹੀਆਂ ਤਾਕਤਾਂ ਦੇ ਕੇ ਕੇਂਦਰ ਸਰਕਾਰ ਨੇ ਪੰਜਾਬ ਪੁਲਿਸ ਨੂੰ ਬੇਤੁਕੀ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਡਰ ਹੈ ਕਿ ਉਹ ਦੌਰ ਮੁੜ ਨਾ ਸ਼ੁਰੂ ਹੋ ਜਾਵੇ ਜਦੋਂ ਅੱਧੀ ਰਾਤ ਨੂੰ ਸੁਰੱਖਿਆ ਬਲ ਬਿਨਾਂ ਕਿਸੇ ਵਾਜਬ ਹੁਕਮਾਂ ਜਾਂ ਨੋਟਿਸ ਦੇ ਘਰਾਂ ਦੇ ਕੁੰਢੇ ਖੜਕਾਉਂਦੇ ਸਨ ਤੇ ਲੋਕਾਂ ਕੋਲ ਰਾਹਤ ਹਾਸਲ ਕਰਨ ਵਾਸਤੇ ਕੋਈ ਫੋਰਮ ਵੀ ਨਹੀਂ ਰਹਿੰਦੀ ਸੀ ਕਿਉਂਕਿ ਸਥਾਨਕ ਆਗੂ ਜਾਂ ਅਫਸਰਾਂ ਕੋਲ ਤੁਹਾਡੀਆਂ ਮੁਸ਼ਕਿਲਾਂ ਹੱਲ ਕਰਨ ਦੀ ਤਾਕਤ ਨਹੀਂ ਰਹੀ ਸੀ।

ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਨੇ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਾਨ ਸਮੇਤ ਅਨੇਕਾਂ ਪਵਿੱਤਰ ਥਾਵਾਂ ਦੀ ਪਵਿੱਤਰਤਾ ਭੰਗ ਕਰ ਕੇ ਇਹਨਾਂ ਵਿਚ ਦਾਖਲ ਹੋਣ ਲਈ ਆਪ ਮੁਹਾਰੀ ਸ਼ਕਤੀਆਂ ਵੀ ਲੈ ਲਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ਦਾ ਨਤੀਜਾ ਕੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਸੰਵਿਧਾਨ ਵਿੱਚ ਦਿੱਤੀ ਗਰੰਟੀ ਅਨੁਸਾਰ ਆਪਣੇ ਮਾਣ ਸਤਿਕਾਰ ਤੇ ਆਜ਼ਾਦੀ ਦੀ ਸੁਰੱਖਿਆ ਲਈ ਲੜਨਾ ਚਾਹੀਦਾ ਹੈ।

ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬੀ ਨੂ ਨੁੰ ਲੋਕਤੰਤਰੀ ਤੇ ਸੰਘੀ ਅਧਿਕਾਰਾਂ ਤਹਿਤ ਆਪਣੀ ਚੁਣੀ ਹੋਈ ਸਰਕਾਰ ਰਾਹੀਂ ਆਪਣਾ ਸ਼ਾਸਨ ਚਲਾਉਣ ਦੇ ਹੱਕ ਤੋਂ ਵਾਂਝਾ ਕਰ ਕੇ ਪੰਜਾਬੀਆਂ ਨੂੰ ਜ਼ਲੀਲ ਨਾ ਕਰਨ ਤੇ ਉਹਨਾਂ ਦੇ ਪਹਿਲਾਂ ਹੀ ਡੂੰਘੇ ਜ਼ਖ਼ਮਾਂ ’ਤੇ ਹੋਰ ਲੂਣ ਨਾ ਛਿੜਕਣ। ਉਹਨਾਂ ਕਿਹਾ ਕਿ ਤਕਰੀਬਨ 15 ਸਾਲਾਂ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੇਂਦਰੀ ਰਾਜ ਅਧੀਨ ਰੱਖਿਆ ਤੇ ਫੌਜ ਦੇ ਰਾਜਕਾਲ ਦੇ ਗੰਭੀਰ ਨਤੀਜੇ ਵੀ ਨਿਕਲੇ। ਉਹਨਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਦਿੱਲੀ ਦੇ ਮੌਜੂਦਾ ਸ਼ਾਸਕ ਇਤਿਹਾਸ ਤੋਂ ਸਬਕ ਸਿੱਖਣਗੇ ਅਤੇ ਬੀਤੇ ਸਮੇਂ ਦੀ ਤ੍ਰਾਸਦੀ ਵਾਲੀਆਂ ਗਲਤੀਆਂ ਨਹੀਂ ਦੁਹਰਾਉਣਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਪੰਜਾਬ ਤੇ ਸਾਰੇ ਦੇਸ਼ ਦੇ ਹੱਕ ਵਿੱਚ ਉਹ ਬੀਤੇ ਸਮੇਂ ਦੀਆਂ ਤ੍ਰਾਸਦੀਆਂ ਨੂੰ ਦੁਹਰਾਉਣ ਨਾ ਦੇਣ।

ਇਹ ਵੀ ਪੜ੍ਹੋ:ਸਿੰਘੂ ਸਰਹੱਦ ’ਤੇ ਕਤਲ ਮਾਮਲਾ: ਸੰਯੁਕਤ ਕਿਸਾਨ ਮੋਰਚੇ ਨੇ ਪ੍ਰੈਸ ਕਾਨਫਰੰਸ 'ਚ ਰੱਖੇ ਇਹ ਵੱਡੇ ਵਿਚਾਰ

Last Updated : Oct 15, 2021, 9:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.