ਚੰਡੀਗੜ੍ਹ:ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਇੱਕ-ਦੋ ਦਿਨਾਂ ਦੇ ਵਿੱਚ ਸੈਣੀ ਦੀ ਅਗਾਊਂ ਜ਼ਮਾਨਤ ‘ਤੇ ਆਪਣਾ ਫੈਸਲਾ ਸੁਣਾ ਸਕਦਾ ਹੈ। ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਪ੍ਰਾਪਰਟੀ ਮਾਮਲੇ ਵਿੱਚ ਸੈਣੀ ਦੇ ਲਾਲ ਹੁਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ।
ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਨੇ ਮੋਹਾਲੀ ਦੀ ਜ਼ਿਲ੍ਹਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਮੰਗੀ ਸੀ। ਜਿਸ ਨੂੰ ਜ਼ਿਲ੍ਹਾ ਅਦਾਲਤ ਨੇ ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਖਾਰਿਜ ਕਰ ਦਿੱਤਾ ਸੀ। ਜ਼ਿਲ੍ਹਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੈਣੀ ਨਿਪੁੰਨ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ। ਅੱਜ ਹਾਈ ਕੋਰਟ ਨੇ ਸੈਣੀ ਦੇ ਵਕੀਲ ਅਤੇ ਪੰਜਾਬ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਦਿੱਤਾ ਹੈ।
ਦਰਅਸਲ ਵਿਜੀਲੈਂਸ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਪ੍ਰਾਪਰਟੀ ਬਣਾਉਣ ਅਤੇ ਭ੍ਰਿਸ਼ਟਾਚਾਰ ਦੀ ਵੱਖ-ਵੱਖ ਧਾਰਾਵਾਂ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ।
ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੁਮੇਧ ਸਿੰਘ ਸੈਣੀ ਦੇ ਇਲਾਵਾ ਨਿਮਰਤ ਦੀਪ ਸਿੰਘ ਉਸ ਦੇ ਪਿਤਾ ਸੁਰਿੰਦਰ ਸਿੰਘ ਜਸਪਾਲ, ਅਜੇ ਕੌਸ਼ਲ ਪ੍ਰਦੁਮਣ ਸਿੰਘ, ਪਰਮਜੀਤ ਸਿੰਘ ਅਮਿਤ ਸਿੰਗਲਾ ਨੂੰ ਵੀ ਆਮਦਨ ਤੋਂ ਵੱਧ ਪ੍ਰਾਪਤੀ ਬਣਾਉਣ ਅਤੇ ਭ੍ਰਿਸ਼ਟਾਚਾਰ ਦੇ ਤਹਿਤ 109 ਤੇ 120 ਬੀ ਦੇ ਤਹਿਤ ਨਾਮਜ਼ਦ ਕੀਤਾ ਗਿਆ।
ਇਹ ਵੀ ਪੜ੍ਹੋ:ਕੌਮੀ ਲੋਕ ਅਦਾਲਤ 'ਚ 1,272 ਕੇਸਾਂ ਦਾ ਕੀਤਾ ਗਿਆ ਨਿਪਟਾਰਾ