ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੋਰਟ ਨੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਤੇ ਅਗਾਊਂ ਜ਼ਮਾਨਤ ਦੇ ਨਾਲ-ਨਾਲ 1 ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।
ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜ਼ਾਇਦਾਦ ਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਮੁੇਧ ਸਿੰਘ ਸੈਣੀ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਐਫਆਈਆਰ ਤੋਂ ਬੱਚਣ ਲਈ ਸਮੇਧ ਸੈਣੀ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤਾ ਸੀ। ਮੋਹਾਲੀ ਤੋਂ ਪਟੀਸ਼ਨ ਰੱਦ ਹੋਣ ਮਗਰੋਂ ਸੁਮੇਧ ਸੈਣੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।
ਬੀਤੇ ਦਿਨੀਂ ਸੁਣਵਾਈ ਦੌਰਾਨ ਹਾਈਕੋਰਟ ਨੇ ਅੱਜ ਤੱਕ ਦੇ ਲਈ ਫੈਸਲਾ ਸੁਰੱਖਿਅਤ ਰੱਖਿਆ ਸੀ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਮੁੇਧ ਸੈਣੀ ਦੀ ਇਸ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਕੇਂਦਰ ਦਾ ਵਿਰੋਧ ਕਰਦਿਆਂ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਬਾਹਰ ਕੀਤਾ ਇਹ ਕੰਮ