ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਨਾਲ ਹੀ ਹਾਈਕੋਰਟ ਨੇ ਇਹ ਵੀ ਆਦੇਸ਼ ਦਿੱਤੇ ਕਿ ਮਾਮਲੇ ਨਾਲ ਜੁੜੇ ਕਿਸੇ ਵੀ ਤਰ੍ਹਾਂ ਦੀ ਜਾਂਚ ਚ ਸ਼ਾਮਲ ਕਰਨ ਦੇ ਲਈ ਇੱਕ ਹਫਤਾ ਪਹਿਲਾਂ ਸੁਮੇਧ ਸੈਣੀ ਨੂੰ ਨੋਟਿਸ ਦੇਣਾ ਹੋਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਘਰ 'ਤੇ ਛਾਪਾ ਮਾਰਿਆ ਗਿਆ।
ਮਾਮਲੇ ਸਬੰਧੀ ਸੀਨੀਅਰ ਵਿਜੀਲੈਂਸ ਅਫਸਰ ਨੇ ਦੱਸਿਆ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਵੱਲੋਂ ਅਸਾਧਾਰਣ ਸੰਪਤੀ ਦੇ ਨਵੇਂ ਸਬੂਤ ਇਕੱਠੇ ਕਰਨ ਦੇ ਲਈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਸੇ ਦੇ ਤਹਿਤ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਵਿਜੀਲੈਂਸ ਦੀ ਰੇਡ ਜਾਰੀ