ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਫਟਕਾਰ ਲਗਾਈ ਹੈ। ਦੱਸ ਦਈਏ ਕਿ ਸੁਮੇਧ ਸੈਣੀ ਨੇ ਹਾਈਕੋਰਟ ’ਚ ਇੱਕ ਹੋਰ ਅਰਜ਼ੀ ਦਾਖਲ ਕਰਕੇ ਮੰਗ ਕੀਤੀ ਸੀ ਕਿ ਜੇਕਰ ਉਨ੍ਹਾਂ ਦੇ ਖਿਲਾਫ ਮਾਮਲੇ ’ਚ ਦਰਜ ਐਫਆਈਆਰ ਚ ਨਵੀਂ ਧਾਰਾਵਾਂ ਵਿਜੀਲੈਂਸ ਜੋੜ ਕੇ ਕਾਰਵਾਈ ਕਰਦੀ ਹੈ ਤਾਂ ਉਸ ਲਈ ਵੀ ਹਾਈਕੋਰਟ ਤੋਂ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਸ ਸਬੰਧ ਚ ਜਸਟਿਸ ਅਵਨੀਸ਼ ਝਿੰਗਨ ਨੇ ਸੈਣੀ ਦੀ ਅਰਜੀ ’ਤੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮਾਮਲੇ ਚ ਅੰਤਰਿਮ ਜਮਾਨਤ ਮਿਲ ਚੁੱਕੀ ਹੈ ਹੁਣ ਸੈਣੀ ਨਵੀਂ ਨਵੀਂ ਮੰਗਾਂ ਕਰਕੇ ਨਿਆਂਪ੍ਰਣਾਲੀ ਦਾ ਗਲਤ ਇਸਤੇਮਾਲ ਨਾ ਕਰਨ। ਨਾਲ ਹੀ ਉਨ੍ਹਾਂ ਨੇ ਸੁਮੇਧ ਸੈਣੀ ਦੀ ਦਾਖਿਲ ਅਰਜੀ ਨੂੰ ਖਾਰਿਜ ਕਰ ਦਿੱਤਾ।
ਦੱਸ ਦਈਏ ਕਿ ਸੁਮੇਧ ਸੈਣੀ ਨੇ ਅਰਜੀ ਦਾਖਿਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਾਈਕੋਰਟ ਤੋਂ ਮਾਮਲੇ ਚ ਅੰਤਰਿਮ ਜਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਕੁਝ ਹੋਰ ਧਾਰਾਵਾਂ ਜੋੜ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਅਜਿਹੇ ਚ ਉਨ੍ਹਾਂ ਨੇ ਹਾਈਕੋਰਟ ਤੋਂ ਅਪੀਲ ਕੀਤੀ ਕਿ ਜੇਕਰ ਵਿਜ਼ੀਲੈਂਸ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕਰਨਾ ਚਾਹੁੰਦੀ ਹੈ ਤਾਂ ਉਸਦੇ ਖਿਲਾਫ ਪਹਿਲਾਂ ਹਾਈਕੋਰਟ ਦੀ ਇਜਾਜਤ ਦਿੱਤੀ ਜਾਵੇ। ਇਸ ਅਰਜੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ।