ETV Bharat / city

ਸਾਬਕਾ DGP ਸੁਮੇਧ ਸਿੰਘ ਸੈਣੀ ਮਾਮਲੇ ’ਚ ਅਹਿਮ ਸੁਣਵਾਈ

author img

By

Published : Aug 19, 2021, 7:22 AM IST

Updated : Aug 19, 2021, 11:59 AM IST

ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਵਿੱਚ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਅੰਤਰਿਮ ਆਦੇਸ਼ ਜਾਰੀ ਕੀਤੇ ਹਨ।

ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਮਾਮਲੇ ’ਚ ਸੁਣਵਾਈ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਉਨ੍ਹਾਂ ਦੇ ਪੂਰੇ ਸੇਵਾਕਾਲ ਦੌਰਾਨ ਦਰਜ ਕਿਸੇ ਵੀ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਦੇ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਵਿੱਚ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਅੰਤਰਿਮ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜੋ: ਵਿਜੀਲੈਂਸ ਦੇ ਸ਼ਿਕੰਜੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ

ਜ਼ਿਕਰਯੋਗ ਹੈ ਕਿ ਸੈਣੀ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦੱਸਿਆ ਸੀ ਕਿ ਹਾਈਕੋਰਟ ਨੇ 11 ਅਕਤੂਬਰ 2018 ਨੂੰ ਉਨ੍ਹਾਂ ਦੇ ਡਾਇਰੈਕਟਰ ਵਿਜੀਲੈਂਸ, ਆਈ.ਜੀ. (ਇੰਟੈਲੀਜੈਂਸ) ਅਤੇ ਡੀ.ਜੀ.ਪੀ. ਜੇਕਰ ਅਹੁਦੇ 'ਤੇ ਰਹਿੰਦਿਆਂ ਉਸ ਵਿਰੁੱਧ ਕੋਈ ਕੇਸ ਦਰਜ ਕੀਤਾ ਜਾਂਦਾ ਹੈ ਤਾਂ ਉਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਉਸਨੂੰ 7 ਦਿਨਾਂ ਦਾ ਨੋਟਿਸ ਦੇਣ ਦੇ ਆਦੇਸ਼ ਦਿੱਤੇ ਗਏ ਸਨ।

ਹੁਣ ਆਪਣੇ ਸਮੁੱਚੇ ਸੇਵਾ ਕਰੀਅਰ ਦੌਰਾਨ ਸੈਣੀ ਨੇ ਉਸ ਦੇ ਵਿਰੁੱਧ ਦਰਜ ਕੀਤੇ ਗਏ ਕਿਸੇ ਵੀ ਮਾਮਲੇ ਵਿੱਚ ਉਸ ਵਿਰੁੱਧ ਕੋਈ ਕਾਰਵਾਈ ਕੀਤੇ ਜਾਣ ਤੋਂ ਸੱਤ ਦਿਨ ਪਹਿਲਾਂ ਉਸ ਨੂੰ ਨੋਟਿਸ ਮੰਗਿਆ ਸੀ। ਹਾਲਾਂਕਿ ਇਸ ਮਾਮਲੇ ਦੀ ਸੁਣਵਾਈ 24 ਨਵੰਬਰ ਨੂੰ ਹੋਣੀ ਸੀ, ਪਰ ਹਾਈਕੋਰਟ ਵਿੱਚ ਪ੍ਰੀਪਨ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ।

ਬੀਤੇ ਦਿਨ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ

ਦੱਸ ਦਈਏ ਕਿ ਬੀਤੇ ਦਿਨ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੇ ਵਕੀਲ ਨਾਲ ਵਿਜੀਲੈਂਸ ਜਾਂਚ 'ਚ ਸਹਿਯੋਗ ਦੇਣ ਲਈ ਪਹੁੰਚੇ ਸਨ। ਹਾਲਾਂਕਿ ਇਸ ਪੂਰੇ ਮਾਮਲੇ 'ਤੇ ਕਿਸੇ ਵੀ ਅਧਿਕਾਰੀ ਵੱਲੋਂ ਖੁੱਲ੍ਹ ਕੇ ਨਹੀਂ ਬੋਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਡੀਜੀਪੀ ਸੈਣੀ ਖਿਲਾਫ਼ ਕਾਂਸਟੇਬਲ ਭਰਤੀ ਘੁਟਾਲਾ ਜਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ। ਸੈਣੀ ਉੱਤੇ ਅਗਸਤ 1991 ਵਿੱਚ ਚੰਡੀਗੜ੍ਹ ’ਚ ਜਾਨਲੇਵਾ ਹਮਲਾ ਹੋਇਆ। ਇਸ ਦੌਰਾਨ ਸੈਣੀ ਤਾਂ ਬਚ ਗਏ, ਪਰ 3 ਕਰਮਾਰੀ ਮਾਰੇ ਗਏ ਸਨ। ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ। ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।

ਇਹ ਵੀ ਪੜੋ: World Photography Day: ਜਾਣੋ ਫੋਟੋਗ੍ਰਾਫ਼ੀ ਦਾ ਵਿਗਿਆਨ ਤੇ ਇਤਿਹਾਸ

Last Updated : Aug 19, 2021, 11:59 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.