ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਆਪਣੀ ਪਟੀਸ਼ਨ 'ਚ ਉਨ੍ਹਾਂ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਕਰਮੀਆਂ ਦੀ ਕਟੌਤੀ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ 5 ਜੁਲਾਈ ਦਾ ਸਮਾਂ ਦਿੱਤਾ ਗਿਆ ਹੈ।
![ਸੁਰੱਖਿਆ 'ਚ ਹੋਈ ਕਟੌਤੀ ਨੂੰ ਲੈਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਹਾਈਕੋਰਟ ਦਾ ਕੀਤਾ ਰੁਖ](https://etvbharatimages.akamaized.net/etvbharat/prod-images/pb-cha-07-ex-minister-filed-petition-in-hc-7209046_23062021001943_2306f_1624387783_867.jpg)
ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪਟੀਸ਼ਨ ਦਾਖਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਕਿਉਂਕਿ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਗਏ ਹਨ, ਉਸੇ ਦਿਨ ਉਨ੍ਹਾਂ ਦੀ ਸੁਰੱਖਿਆ ਤੋਂ ਚਾਰ ਸੁਰੱਖਿਆ ਕਰਮੀਆਂ ਨੂੰ ਹਟਾ ਦਿੱਤਾ ਗਿਆ।
ਦੱਸ ਦੇਈਏ ਇਸ ਸਾਲ 14 ਅਪ੍ਰੈਲ ਨੂੰ ਸਾਬਕਾ ਮੰਤਰੀ ਹੰਸ ਰਾਜ ਜੋਸਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸੀ। ਆਪਣੀ ਪਟੀਸ਼ਨ ਵਿੱਚ ਸਾਬਕਾ ਮੰਤਰੀ ਨੇ ਕਿਹਾ ਹੈ ਕਿ ਅਕਾਲੀ ਦਲ 'ਚ ਸ਼ਾਮਿਲ ਹੋਣ ਕਾਰਨ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ,ਜੋ ਕਿ ਸਿਆਸੀਕਰਨ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਜੋ ਸੇਵਾਵਾਂ ਕੈਬਨਿਟ ਮੰਤਰੀ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹੀ ਉਨ੍ਹਾਂ ਨੂੰ ਦਿੱਤੀਆਂ ਗਈਆਂ ਸੀ ਪਰ ਹੁਣ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਰਹੀ ਹੈ ।
ਇਹ ਵੀ ਪੜ੍ਹੋ:Punjab Congress Crisis: 'ਪੰਜਾਬ ਕਾਂਗਰਸ 'ਚ ਕੋਈ ਧੜਾ ਨਹੀਂ, ਸਿਰਫ਼ ਮੁੱਦਿਆਂ ਦੀ ਲੜਾਈ'