ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ’ਤੇ 25 ਜੁਲਾਈ ਤੱਕ ਰੋਕ ਲੱਗਾ ਦਿੱਤੀ ਹੈ। ਦੂਜੇ ਪਾਸੇ ਹਾਈਕੋਰਟ ਵੱਲੋਂ ਸਰਕਾਰ ਕੋਲੋਂ ਸਟੇਟਸ ਰਿਪਰੋਟ ਵੀ ਮੰਗੀ ਹੈ।
ਜੰਗਲਾਤ ਵਿਭਾਗ ਵਿੱਚ ਘੁਟਾਲਾ ਮਾਮਲਾ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।
ਗਿਲਜੀਆਂ ਖ਼ਿਲਾਫ਼ ਵੀ FIR: ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ਦੋਵਾਂ ਦਾ ਨਾਂ ਇੱਕ ਹੀ ਪਰਚੇ ਵਿੱਚ ਦਰਜ ਹੈ।
ਇਹ ਵੀ ਪੜੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਮਾਂਡ ’ਚ ਹੋਰ ਵਾਧਾ