ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਫੋਰਟਿਸ ਹਸਪਤਾਲ ਲੈ ਜਾਇਆ ਗਿਆ। ਖਬਰਾਂ ਮੁਤਾਬਿਕ ਸਿਹਤ ਵਿਗੜਨ ਦੇ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਦੋ-ਹਫ਼ਤਾਵਾਰੀ ਜਾਂ ਤਿੰਨ-ਹਫ਼ਤਾਵਾਰੀ ਸਾਵਧਾਨੀ ਵਜੋਂ ਨਿਯਮਤ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਉਹ ਖਾਸ ਕਰਕੇ ਕੋਵਿਡ ਤੋਂ ਪ੍ਰਭਾਵਿਤ ਹੋਣ ਤੋਂ ਬਾਅਦ ਇਸ ਨਿਯਮ ਨੂੰ ਕਾਇਮ ਰੱਖਦੇ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਰੋਜ਼ਾਨਾ ਅਤੇ ਰੋਜ਼ਾਨਾ ਗੱਲਬਾਤ ਕਰ ਰਹੇ ਹਨ।
ਕੋਰੋਨਾ ਪਾਜ਼ੀਟਿਵ ਵੀ ਆ ਚੁੱਕੇ ਹਨ ਪ੍ਰਕਾਸ਼ ਸਿੰਘ ਬਾਦਲ
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਆਮ ਦੀ ਤਰ੍ਹਾਂ ਆਪਣੇ ਸਰੀਰਿਕ ਟੈਸਟ ਕਰਵਾਉਣ ਦੇ ਲਈ ਲੁਧਿਆਣਾ ਦੇ ਹਸਪਤਾਲ ਹੀਰੋ ਹਾਰਟ ਇੰਸਟੀਚਿਊਟ ਪਹੁੰਚੇ ਸਨ। ਉਨ੍ਹਾਂ ਦੀ ਟੈਸਟ ਕਰਵਾਉਣ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਜਦੋ ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆਈ ਤਾਂ ਉਸ ’ਚ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਤੋਂ ਪੀੜਤ ਪਾਇਆ ਗਿਆ ਹੈ। ਉਸ ਸਮੇਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਸੀ।
94 ਸਾਲ ਦੀ ਉਮਰ ’ਚ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ’ਚ
ਦੱਸ ਦਈਏ ਕਿ 94 ਸਾਲ ਦੀ ਉਮਰ ਵਿੱਚ ਇੱਕ ਵਾਰ ਪ੍ਰਕਾਸ਼ ਸਿੰਘ ਬਾਦਲ ( Parkash Singh Badal ) ਆਪਣੀ ਕਿਸਮਤ ਅਜ਼ਮਾ ਰਹੇ ਹਨ। ਪਿਛਲੇ ਦਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੇਸ਼ ਵਿੱਚ ਕਿਸੇ ਵੀ ਚੋਣ ਵਿੱਚ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹੋਣਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀਐਸ ਅਚੁਤਾਨੰਦਨ ਦੇ ਨਾਂ ਸੀ। ਉਨ੍ਹਾਂ ਨੇ 92 ਸਾਲ ਦੀ ਉਮਰ ਵਿੱਚ 2016 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।
ਇਹ ਵੀ ਪੜੋ: ਕੀ ਅੱਧੀ-ਅੱਧੀ ਪਾਰੀ ਖੇਡ ਸਕਦੇ ਹਨ ਸਿੱਧੂ-ਚੰਨੀ?