ETV Bharat / city

ਕਾਂਗਰਸ ਲਈ ਵੱਡੀ ਚੁਣੌਤੀ ਬਣੇ ਸਿੱਧੂ ਤੇ ਜਾਖੜ ! - SIDHU AND JAKHAR A CHALLENGE FOR PARTY

ਪੰਜਾਬ ਵਿਧਾਨਸਭਾ ਚੋਣਾਂ ਹਾਰਨ ਤੋਂ ਬਾਅਦ ਵੀ ਪੰਜਾਬ ਕਾਂਗਰਸ ਦੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਭਾਵੇਂ ਹਾਈਕਮਾਨ ਨੇ ਕਮਾਨ ਨਵੇਂ ਪ੍ਰਧਾਨ ਰਾਜਾ ਵੜਿੰਗ ਦੇ ਹੱਥ ਦਿੱਤੀ ਹੈ ਪਰ ਇੰਨ੍ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਪਾਰਟੀ ਲਈ ਵੱਡੀ ਚੁਣੌਤੀ ਬਣੇ (FORMER PUNJAB CONGRESS PRESIDENTS SIDHU AND JAKHAR A CHALLENGE FOR PARTY) ਹੋਏ ਹਨ। ਵੱਡਾ ਸਵਾਲ ਇਹੀ ਖੜ੍ਹਾ ਹੁੰਦਾ ਹੈ ਕਿ ਆਖਿਰ ਕਾਂਗਰਸ ਕਿੱਧਰ ਨੂੰ ਚੱਲ ਰਹੀ ਹੈ...

ਸਿੱਧੂ ਤੇ ਜਾਖੜ ਕਾਂਗਰਸ ਲਈ ਬਣੇ ਵੱਡੀ ਚੁਣੌਤੀ
ਸਿੱਧੂ ਤੇ ਜਾਖੜ ਕਾਂਗਰਸ ਲਈ ਬਣੇ ਵੱਡੀ ਚੁਣੌਤੀ
author img

By

Published : Apr 19, 2022, 7:51 PM IST

ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ ਪਰ ਪਾਰਟੀ ਦੇ ਅੰਦਰ ਸਭ ਕੁਝ ਠੀਕ ਨਹੀਂ ਦਿਖਾਈ ਦੇ ਰਿਹਾ ਹੈ। ਪਾਰਟੀ ਲਈ ਇੰਨ੍ਹੀਂ ਦਿਨੀਂ ਦੋ ਸਾਬਕਾ ਸੂਬਾ ਪ੍ਰਧਾਨ ਸਭ ਤੋਂ ਵੱਡੀ ਸਿਰਦਰਦੀ ਬਣੇ ਹੋਏ ਹਨ। ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ (SIDHU AND JAKHAR A CHALLENGE FOR PARTY) ਹਨ। ਦੋਵਾਂ ਦੇ ਇਸ਼ਾਰਿਆਂ ਤੋਂ ਅਜਿਹਾ ਨਹੀਂ ਲੱਗਦਾ ਕਿ ਉਹ ਪਾਰਟੀ ਦੀ ਨਵੀਂ ਅਗਵਾਈ ਹੇਠ ਚੱਲਣ ਲਈ ਤਿਆਰ ਹਨ। ਨਵਜੋਤ ਸਿੰਘ ਸਿੱਧੂ ਦੀ ਗੱਲ ਕਰੀਏ ਤਾਂ ਜਿਸ ਤਰ੍ਹਾਂ ਉਹ ਪਾਰਟੀ ਦੇ ਹੋਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਜਿਸ ਤੋਂ ਸਾਫ਼ ਹੈ ਕਿ ਉਨ੍ਹਾਂ ਨੂੰ ਨਵੇਂ ਸੂਬਾ ਪ੍ਰਧਾਨ ਨਾਲ ਚੱਲਣਾ ਨਹੀਂ ਚਾਹੁੰਦੇ।

ਸਿੱਧੂ ਦੀ ਬਗਾਵਤ ! : ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਪ੍ਰਧਾਨ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਪਾਰਟੀ ਦੇ ਹੋਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਵੇਂ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਜੋ ਸਥਿਤੀ ਬਣੀ ਸੀ, ਉਹੀ ਸਥਿਤੀ ਅਜੇ ਬਰਕਰਾਰ ਹੈ। ਭਾਵੇਂ ਪੰਜਾਬ ਵਿੱਚ ਪਾਰਟੀ ਨੇ ਆਪਣਾ ਚਿਹਰਾ ਬਦਲ ਲਿਆ ਹੈ ਪਰ ਜੋ ਸਵਾਲ ਪਾਰਟੀ ਅੱਗੇ ਖੜ੍ਹੇ ਸਨ, ਉਹ ਅਜੇ ਵੀ ਨਜ਼ਰ ਆ ਰਹੇ ਹਨ।

ਸਿੱਧੂ ਤੇ ਜਾਖੜ ਕਾਂਗਰਸ ਲਈ ਬਣੇ ਵੱਡੀ ਚੁਣੌਤੀ

ਨਵੇਂ ਪ੍ਰਧਾਨ ਤੋਂ ਵੱਖ ਚੱਲ ਰਹੇ ਸਿੱਧੂ: ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਏ ਸਨ। ਇਸ ਲਈ ਸਿੱਧੂ ਜਿਸ ਤਰੀਕੇ ਨਾਲ ਚੱਲ ਰਹੇ ਹਨ, ਉਸ ਤੋਂ ਇਹ ਵੀ ਸੰਕੇਤ ਮਿਲ ਰਿਹਾ ਹੈ ਕਿ ਉਹ ਅਮਰਿੰਦਰ ਦੀ ਲੀਡਰਸ਼ਿਪ ਤੋਂ ਅਸਹਿਜ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਕੁਝ ਦਿਨ ਪਹਿਲਾਂ ਹੋਈ ਸੂਬਾ ਕਾਂਗਰਸ ਦੀ ਮੀਟਿੰਗ ਵਿੱਚ ਵੀ ਨਹੀਂ ਪੁੱਜੇ। ਜਿਸ ਤੋਂ ਸਾਬਤ ਹੁੰਦਾ ਹੈ ਕਿ ਸਿੱਧੂ ਨੂੰ ਨਵੇਂ ਪ੍ਰਧਾਨ ਦੀ ਕਮਾਨ ਪਸੰਦ ਰਾਸ ਨਹੀਂ ਆ ਰਹੀ ਹੈ।

ਸੁਨੀਲ ਜਾਖੜ ਦੇ ਬਾਗੀ ਤੇਵਰ, ਨੋਟਿਸ ਦਾ ਨਹੀਂ ਦਿੱਤਾ ਜਵਾਬ: ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਦੀ ਗੱਲ ਕਰੀਏ ਤਾਂ ਉਹ ਵੀ ਇੰਨ੍ਹੀਂ ਦਿਨੀਂ ਪਾਰਟੀ ਲਾਈਨ ਤੋਂ ਵੱਖ ਹੁੰਦੇ ਨਜ਼ਰ ਆ ਰਹੇ ਹਨ। ਦਰਅਸਲ, ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ ਇੱਕ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਪਾਰਟੀ ਅੰਦਰ ਹੀ ਉਨ੍ਹਾਂ ਦਾ ਵਿਰੋਧ ਹੋਇਆ, ਉਥੇ ਹੀ ਵਿਰੋਧੀ ਪਾਰਟੀ ਦੇ ਆਗੂਆਂ ਨੇ ਵੀ ਕਾਂਗਰਸ 'ਤੇ ਸਵਾਲ ਚੁੱਕਣੇ ਤੇਜ਼ ਕਰ ਦਿੱਤੇ। ਪਾਰਟੀ ਖਿਲਾਫ਼ ਉੱਠੇ ਸਵਾਲਾਂ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਪਰ ਸੁਨੀਲ ਜਾਖੜ ਨੇ ਅਜੇ ਤੱਕ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ।

ਪਾਰਟੀ ਅੰਦਰ ਮੱਚਿਆ ਬਵਾਲ: ਇੰਨ੍ਹਾਂ ਦੋਵਾਂ ਆਗੂਆਂ (ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ) ਦੇ ਰਵੱਈਏ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਪਾਰਟੀ ਅੰਦਰ ਸਭ ਕੁਝ ਠੀਕ ਨਹੀਂ ਹੈ। ਇਹ ਦੋਵੇਂ ਆਗੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵਾਰ ਬੇਬਾਕ ਰਵੱਈਏ ਨਾਲ ਬਿਆਨ ਦਿੰਦੇ ਰਹੇ ਹਨ। ਇਸ ਦੇ ਨਾਲ ਹੀ ਮੌਜੂਦਾ ਦੌਰ ਵਿੱਚ ਭਾਵੇਂ ਪਾਰਟੀ ਵਿਰੋਧੀ ਧਿਰ ਤੱਕ ਪਹੁੰਚ ਗਈ ਹੈ ਪਰ ਉਨ੍ਹਾਂ ਦਾ ਰਵੱਈਆ ਅਜੇ ਵੀ ਉਹੀ ਹੈ। ਇੰਨ੍ਹਾਂ ਹਾਲਾਤਾਂ ਵਿੱਚ ਕਾਂਗਰਸ ਪਾਰਟੀ ਨੂੰ ਅਜੇ ਵੀ ਆਪਣੇ ਨਾਲੋਂ ਵੱਧ ਵਿਰੋਧੀ ਪਾਰਟੀ ਦੇ ਆਗੂਆਂ ਦੇ ਸਵਾਲਾਂ ਦੇ ਜਵਾਬ ਦੇਣੇ ਪੈ ਰਹੇ ਹਨ।

ਨਵੇਂ ਪ੍ਰਧਾਨ ਦਾ ਸਿੱਧੂ ’ਤੇ ਬਿਆਨ: ਇੰਨ੍ਹਾਂ ਦੋਵਾਂ ਸਾਬਕਾ ਪ੍ਰਧਾਨ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਹਿੱਤ ਵਿੱਚ ਮੀਟਿੰਗਾਂ ਕਰ ਰਹੇ ਹਨ ਤਾਂ ਚੰਗੀ ਗੱਲ ਹੈ ਅਤੇ ਪਾਰਟੀ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਿੱਜੀ ਤੌਰ ਉੱਤੇ ਪਾਰਟੀ ਵਿੱਚ ਕੋਈ ਕੁਝ ਕਰ ਰਿਹਾ ਹੈ ਤਾਂ ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨਿਯਮਾਂ ਦੀ ਕੋਈ ਉਲੰਘਣਾ ਕਰੇਗਾ ਤਾਂ ਉਹ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਉਨ੍ਹਾਂ ਨੂੰ ਪੁੱਛੇ ਬਿਨਾਂ ਹੀ ਮੁਲਾਕਾਤ ਕਰ ਰਹੇ ਹਨ। ਇਸ ਤੋਂ ਸਾਫ਼ ਹੈ ਕਿ ਸਿੱਧੂ ਇੱਕ ਵੱਖਰੀ ਧਾਰਾ ਵਿੱਚ ਚੱਲ ਰਹੇ ਹਨ। ਦੂਜੇ ਪਾਸੇ ਸੁਨੀਲ ਜਾਖੜ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ, ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ।

ਸਿੱਧੂ ਤੇ ਜਾਖੜ ਕਾਂਗਰਸ ਲਈ ਬਣੇ ਵੱਡੀ ਚੁਣੌਤੀ

ਮੱਚੇ ਸਿਆਸੀ ਬਵਾਲ ’ਤੇ ਸਿੱਧੂ ਦਾ ਬਿਆਨ: ਸੁਨੀਲ ਜਾਖੜ 'ਤੇ ਬਠਿੰਡਾ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਵਾਰੀ ਖੁਦ ਆਪਣੇ ਸਾਮਾਨ ਲਈ ਜ਼ਿੰਮੇਵਾਰ ਹਨ। ਹਾਲਾਂਕਿ ਰਾਜਾ ਵੜਿੰਗ ਦੇ ਹਵਾਲੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਅਸੀਂ ਵੱਖ-ਵੱਖ ਕੰਮ ਕਰ ਰਹੇ ਹਾਂ ਪਰ ਪਾਰਟੀ ਲਈ ਇਹ ਸਭ ਕੁਝ ਕਰ ਰਹੇ ਹਾਂ। ਹਾਲਾਂਕਿ ਸਿੱਧੂ ਨੇ ਬਠਿੰਡਾ ਜਾ ਕੇ ਉਨ੍ਹਾਂ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਜੋ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਉਹ ਰਾਜਾ ਵੜਿੰਗ ਵਿਰੁੱਧ ਆਵਾਜ਼ ਉਠਾਉਣ ਵਾਲੇ ਅਤੇ ਪਾਰਟੀ ’ਚੋਂ ਕੱਢੇ ਹੋਏ ਸੁਰਜੀਤ ਧੀਮਾਨ ਨੂੰ ਵੀ ਮਿਲੇ। ਸਿੱਧੂ ਭਾਵੇਂ ਪਾਰਟੀ ਨੂੰ ਮਜ਼ਬੂਤ ​​ਕਰਨ ਦੀ ਗੱਲ ਕਰ ਰਹੇ ਹੋਣ ਪਰ ਉਨ੍ਹਾਂ ਦੀਆਂ ਮੀਟਿੰਗਾਂ ਕੁਝ ਹੋਰ ਹੀ ਬਿਆਨ ਕਰ ਰਹੀਆਂ ਹਨ।

ਕਾਂਗਰਸੀ ਕਲੇਸ਼ ’ਤੇ ਕੀ ਬੋਲੇ ਸਿਆਸੀ ਮਾਹਰ ?: ਅਜਿਹੇ 'ਚ ਸਵਾਲ ਇਹ ਹੈ ਕਿ ਕੀ ਇੰਨ੍ਹਾਂ ਹਾਲਾਤਾਂ 'ਚ ਪਾਰਟੀ ਸੂਬੇ 'ਚ ਮਜ਼ਬੂਤ ​​ਵਿਰੋਧੀ ਧਿਰ ਦੀ ਭੂਮਿਕਾ ਨਿਭਾ ਸਕੇਗੀ ? ਇਸ ਸਵਾਲ ਦੇ ਜਵਾਬ ਵਿੱਚ ਸੀਨੀਅਰ ਪੱਤਰਕਾਰ ਸੁਖਬੀਰ ਬਾਜਵਾ ਦਾ ਕਹਿਣਾ ਹੈ ਕਿ ਜਿਸ ਨੂੰ ਪਾਰਟੀ ਨੇ ਪ੍ਰਧਾਨ ਬਣਾਇਆ ਹੈ, ਉਹ ਵਿਰੋਧੀ ਧਿਰ ਵਜੋਂ ਚੰਗੀ ਭੂਮਿਕਾ ਨਿਭਾ ਸਕਦਾ ਹੈ। ਪਰ ਸਿੱਧੂ ਅਤੇ ਸੁਨੀਲ ਜਾਖੜ ਨੇ ਜਿਸ ਤਰ੍ਹਾਂ ਦਾ ਰਵੱਈਆ ਅਪਣਾਇਆ ਹੈ, ਉਸ ਦਾ ਅਸਰ ਪਾਰਟੀ 'ਤੇ ਪੈਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਿਸ ਤਰ੍ਹਾਂ ਪਾਰਟੀ ਸੀਨੀਅਰ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਦੇ ਰਹੀ ਹੈ। ਉਸ ਨੂੰ ਦੇਖ ਕੇ ਲੱਗਦਾ ਹੈ ਕਿ ਪਾਰਟੀ ਇਹ ਵੀ ਨਹੀਂ ਦੇਖ ਰਹੀ ਕਿ ਕਿਸ ਨੂੰ ਕਾਰਨ ਦੱਸੋ ਨੋਟਿਸ ਦੇਣਾ ਚਾਹੀਦਾ ਹੈ ਅਤੇ ਕਿਸ ਨੂੰ ਨਹੀਂ ਦੇਣਾ ਚਾਹੀਦਾ। ਪਾਰਟੀ ਅਜਿਹੇ ਨੋਟਿਸ ਜਾਰੀ ਕਰਕੇ ਆਪਣਾ ਨੁਕਸਾਨ ਕਰ ਰਹੀ ਹੈ।

ਇੱਥੇ ਇੱਕ ਸਵਾਲ ਇਹ ਵੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਹਾਲਾਤ ਸਨ ਉਹ ਹੀ ਬਣੇ ਰਹਿਣਗੇ ? ਇਸ ਦਾ ਫਾਇਦਾ ਕਿਸ ਨੂੰ ਹੋਵੇਗਾ ਅਤੇ ਕਿਸ ਨੂੰ ਨੁਕਸਾਨ ਹੋਵੇਗਾ ? ਇਸ ਸਵਾਲ ਦੇ ਜਵਾਬ 'ਚ ਸੁਖਬੀਰ ਬਾਜਵਾ ਦਾ ਕਹਿਣਾ ਹੈ ਕਿ ਯਕੀਨਨ ਪਾਰਟੀ ਨੂੰ ਇਹ ਸਭ ਰੋਕਣਾ ਪਵੇਗਾ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਨੁਕਸਾਨ ਹੋਵੇਗਾ ਅਤੇ ਅਜਿਹੇ 'ਚ 2024 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਸਥਿਤੀ ਵਿਧਾਨ ਸਭਾ ਚੋਣਾਂ ਵਰਗੀ ਹੀ ਹੋਵੇਗੀ। ਇਸ ਲਈ ਆਗੂਆਂ ਨੂੰ ਆਪਣੇ ਵਤੀਰੇ ਵਿੱਚ ਬਦਲਾਅ ਲਿਆਉਣਾ ਪਵੇਗਾ। ਇਸ ਦੇ ਨਾਲ ਹੀ ਪਾਰਟੀ ਨੂੰ ਵੀ ਇਸ ਬਾਰੇ ਗੰਭੀਰ ਹੋਣਾ ਪਵੇਗਾ।

ਇਹ ਵੀ ਪੜ੍ਹੋ: SYL ਦੇ ਮੁੱਦੇ ’ਤੇ ਰਾਜਾ ਵੜਿੰਗ ਨੇ ਘੇਰੀ ਭਗਵੰਤ ਮਾਨ ਸਰਕਾਰ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.