ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ (Punjab Assembly Session) ਚੱਲ ਰਿਹਾ ਹੈ, ਜਿਸ ਦਾ ਅੱਜ ਚੌਥਾ ਤੇ ਆਖਰੀ ਦਿਨ (Last day of special session) ਹੈ। ਵਿਸ਼ੇਸ਼ ਸੈਸ਼ਨ ਵਿੱਚ ਕਈ ਬਿੱਲ ਪਾਸ ਹੋਣਗੇ ਤੇ ਵਿਰੋਧੀਆਂ ਵੱਲੋਂ ਹੰਗਾਮਾ ਕਰਨ ਦੇ ਵੀ ਪੂਰੇ ਆਸਾਰ ਹਨ।
ਇਹ ਵੀ ਪੜੋ: Love Horoscope: ਅੱਜ ਮਿਲੇਗਾ ਪਿਆਰ ਜਾਂ ਪਿਆਰ 'ਚ ਨਿਰਾਸ਼ਾ, ਜਾਣੋ ਅੱਜ ਦਾ ਲਵ ਰਾਸ਼ੀਫਲ
ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਵਿੱਚ ਕੀ ਰਿਹਾ ਖਾਸ: ਵਿਧਾਨ ਸਭਾ ਦੇ ਤੀਜੇ ਦਿਨ ਵੀ ਸਦਨ ਦੇ ਅੰਦਰ ਜ਼ਬਰਦਸਤ ਹੰਗਾਮਾ ਹੋਇਆ ਸੀ। ਕਾਂਗਰਸੀ ਵਿਧਾਇਕਾਂ ਵੱਲੋਂ ਮੰਤਰੀ ਸਰਾਰੀ ਉਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤੇ ਜ਼ਬਰਦਸਤ ਹੰਗਾਮਾ ਕੀਤਾ ਗਿਆ ਸੀ। ਵਿਸ਼ੇਸ਼ ਸੈਸ਼ਨ ਦੌਰਾਨ ਹੰਗਾਮਾ ਕਰਨ ਉੱਤੇ ਸਪੀਕਰ ਨੇ ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਈ। ਸਪੀਕਰ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ 2 ਦਿਨ ਖਰਾਬ ਕਰ ਦਿੱਤੇ ਹਨ ਤੇ ਕੁਰਸੀ ਦੀ ਤੌਹੀਨ ਕੀਤੀ ਹੈ।
ਕਈ ਬਿੱਲ ਹੋਏ ਪੇਸ਼: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਪੇਸ਼ ਕੀਤਾ। ਇਸ ਦੌਰਾਨ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੇਸ਼ ਕੀਤਾ। ਉਥੇ ਹੀ ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਸੋਧ ਬਿੱਲ 2022 ਪੇਸ਼ ਕੀਤਾ।
ਦੂਜੇ ਦਿਨ ਦੀ ਕਾਰਵਾਈ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ 3 ਮਤੇ ਪੇਸ਼ ਕੀਤੇ ਗਏ ਸਨ। ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਮੰਤਰੀ ਸਰਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਮੰਤਰੀ ਸਰਕਾਰੀ ਦੀ ਗ੍ਰਿਫ਼ਤਾਰੀ ਲਈ ਕਾਂਗਰਸੀਆਂ ਨੇ ਸਦਨ ਦੇ ਵੈਲ ਵਿੱਚ ਜਾ ਕੇ ਨਾਅਰੇਬਾਜ਼ੀ ਕੀਤੀ। ਉਥੇ ਹੀ ਇਹ ਵੀ ਮੰਗ ਕੀਤੀ ਗਈ ਕਿ ਡਾ. ਵਿਜੇ ਸਿੰਗਲਾ ਖਿਲਾਫ ਜੋ ਕਾਰਵਾਈ ਕੀਤੀ ਸੀ, ਉਸ ਤਰ੍ਹਾਂ ਮੰਤਰੀ ਸਰਾਰੀ ਖਿਲਾਫ ਕਾਰਵਾਈ ਕੀਤੀ ਜਾਵੇ।
SC ਬੱਚਿਆਂ ਦੇ ਸਰਟੀਫ਼ਿਕੇਟ ਅਤੇ ਵਜ਼ੀਫ਼ੇ ਨੂੰ ਲੈ ਕੇ ਮਤਾ ਪਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਐੱਸ.ਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਅਤੇ ਸਰਟੀਫਿਕੇਟ, ਜੋ ਵਿਦਿਅਕ ਅਦਾਰਿਆਂ ਵਲੋਂ ਸਮੇਂ ਸਿਰ ਨਹੀਂ ਦਿੱਤੇ ਜਾਂਦੇ ਹਨ, ਉਸ ਦੇ ਸਬੰਧ ’ਚ ਲੋੜੀਂਦੇ ਕਦਮ ਚੁੱਕਣ ਦਾ ਮਤਾ ਵਿਧਾਨ ਸਭਾ ’ਚ ਪਾਸ ਹੋ ਗਿਆ ਹੈ।
ਪਹਿਲੇ ਦਿਨ ਦੀ ਕਾਰਵਾਈ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ (Punjab Assembly Session Live update) ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਨੇ ਕਾਫੀ ਹੰਗਾਮਾ ਕੀਤਾ, ਜਿਸ ਕਾਰਨ ਸਪੀਕਰ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵਿਧਾਨਸਭਾ ਸਭਾ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੇ ਕਾਰਨ ਉਨ੍ਹਾਂ ਨੂੰ ਨੇਮ ਕਰ ਬਾਹਰ ਕੱਢ ਦਿੱਤਾ ਸੀ। ਸਦਨ ਚੋਂ ਬਾਹਰ ਕੱਢੇ ਜਾਣ ਤੋਂ ਬਾਅਦ ਕਾਂਗਰਸੀਆਂ ਵੱਲੋਂ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।
ਇਹ ਵੀ ਪੜੋ: 'ਗੈਂਗਸਟਰ ਦੀਪਕ ਟੀਨੂੰ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ'