ਚੈਨਟਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀ ਤਿੰਨ ਦਿਨਾਂ ਤਿੰਨ ਦੇਸ਼ਾਂ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਫਰਾਂਸ ਪੁੱਜੇ ਜਿੱਥੇ ਉਨ੍ਹਾਂ ਉੱਥੋਂ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕੀਤੀ। ਮੋਦੀ ਅਤੇ ਮੈਕਰੋਨ ਨੇ ਇਸ ਮੁਲਾਕਾਤ ਦੌਰਾਨ ਕਸ਼ਮੀਰ ਅਤੇ ਰਾਫੇਲ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ।
ਫਰਾਂਸ ਦੇ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ਦੋਹਰੇ ਢੰਗ ਨਾਲ ਕਸ਼ਮੀਰ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ ਅਤੇ ਇਸ ਮਾਮਲੇ 'ਚ ਕਿਸੇ ਵੀ ਤੀਜੇ ਪੱਖ ਨੂੰ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਨਾਂ ਹੀ ਕਿਸੇ ਤਰ੍ਹਾਂ ਦੀ ਕੋਈ ਹਿੰਸਾ ਭੜਕਾਉਣੀ ਚਾਹੀਦੀ ਹੈ।
ਮੈਕਰੋਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਆਹਮਣੇ-ਸਾਹਮਣੇ ਦੀ ਬੈਠਕ ਕਈ ਮੁੱਦਿਆਂ 'ਤੇ ਚਰਚਾ ਕੀਤੀ। ਇਸ ਤੋਂ ਬਾਅਦ ਇੱਕ ਸਾਂਝੇ ਪ੍ਰੈੱਸ ਬਿਆਨ ਵਿੱਚ ਰਾਸ਼ਟਰਪਤੀ ਮੈਕਰੋਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਮਾਮਲੇ 'ਤੇ ਹਾਲ ਹੀ 'ਚ ਭਾਰਤ ਵੱਲੋਂ ਲਏ ਗਏ ਫ਼ੈਸਲੇ ਤੋਂ ਜਾਣੂ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਇਹ ਭਾਰਤ ਦੀ ਪ੍ਰਭੂਸੱਤਾ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜੋ: ਸੜਕਾਂ ਦੀ ਮੁਰੰਮਤ ਲਈ ਕੀਤੀ ਜਾਵੇਗੀ ਗ੍ਰਾਂਟ ਦੀ ਮੰਗ: ਮੇਅਰ
ਮੈਕਰੋਨ ਦੇ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਫਰਾਂਸ ਵਿਚਾਲੇ ਦੋਸਤੀ ਕਿਸੇ ਸਵਾਰਥ 'ਤੇ ਨਹੀਂ ਟਿਕੀ ਹੈ ਬਲਕਿ ਇਹ ਆਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇਲ ਠੋਸ ਸਿਧਾਂਤਾਂ 'ਤੇ ਆਧਾਰਤ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਦੋ ਦਿਨਾਂ ਇਸ ਯਾਤਰਾ ਦੌਰਾਨ ਐਡਵਰਡ ਫਿਲਿਪ ਨਾਲ ਨੀ ਮੁਲਾਕਾਤ ਕਰਨਗੇ ਅਤੇ ਇੱਥੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਗੇ। ਉਹ ਫਰਾਂਸ ਵਿੱਚ 1950 ਅਤੇ 1960 ਦੇ ਦਹਾਕੇ ਚ ਏਅਰ ਇੰਡੀਆ ਦੇ ਦੋ ਜਹਾਜ਼ ਦੁਰਘਟਨਾਵਾਂ ਚ ਮਾਰੇ ਗਏ ਪੀੜਤਾਂ ਦੀ ਯਾਦ ਵਿੱਚ ਬਣਾਏ ਗਏ ਇੱਕ ਸਮਾਰਕ ਦਾ ਉਦਘਾਟਨ ਕਰਨਗੇ।