ETV Bharat / city

ਸੋਮਵਾਰ ਤੋਂ ਹਸਪਤਾਲਾਂ 'ਚ 18-45 ਸਾਲ ਦੇ ਲੋਕਾਂ ਨੂੰ ਲੱਗੇਗਾ ਟੀਕਾ - vaccinated in hospitals

ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੇ ਮਿਲਦੇ ਸਾਰ ਹੀ ਸੂਬਾ ਸਰਕਾਰ ਵੱਲੋਂ ਫੇਜ਼ ਤਿੰਨ ਲਈ ਸੋਮਵਾਰ ਤੋਂ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿੱਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ, ਜੋ ਹੋਰ ਬਿਮਾਰੀਆਂ ਤੋਂ ਪੀੜ੍ਹਤ ਹਨ, ਉਨ੍ਹਾਂ ਨੂੰ ਟੀਕਾਕਰਨ ਲਈ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਹੈ।

ਸੋਮਵਾਰ ਤੋਂ ਹਸਪਤਾਲਾਂ 'ਚ 18-45 ਸਾਲ ਦੇ ਲੋਕਾਂ ਨੂੰ ਲੱਗੇਗਾ ਟੀਕਾ

author img

By

Published : May 7, 2021, 8:56 PM IST

ਚੰਡੀਗੜ੍ਹ: ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਸ ਹਫਤੇ ਦੇ ਅਖੀਰ ਤੱਕ ਇੱਕ ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ 'ਚ 18-45 ਸਾਲ ਤੱਕ ਦੇ ਲੋਕਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੇ ਮਿਲਦੇ ਸਾਰ ਹੀ ਸੂਬਾ ਸਰਕਾਰ ਵੱਲੋਂ ਫੇਜ਼ ਤਿੰਨ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿੱਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ, ਜੋ ਹੋਰ ਬਿਮਾਰੀਆਂ ਤੋਂ ਪੀੜ੍ਹਤ ਹਨ, ਉਨ੍ਹਾਂ ਨੂੰ ਟੀਕਾਕਰਨ ਲਈ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿੱਤੇ ਹਨ।

ਕਿਰਤ ਵਿਭਾਗ ਬੀ.ਓ.ਸੀ.ਡਬਲਿਊ.ਡਬਲਿਊ.ਬੀ. ਦੀ ਫੰਡਿਗ ਨਾਲ ਸਾਰੇ ਉਸਾਰੀ ਵਰਕਰਜ਼ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡੀ.ਸੀ ਵੱਲੋਂ ਕੀਤੀ ਜਾਵੇਗੀ ਅਤੇ ਸਿਰਫ ਅਗਾਊਂ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਤ ਜਗ੍ਹਾਂ ਦੀ ਆਗਿਆ ਦਿੱਤੀ ਗਈ ਹੈ। ਸੂਬਾ ਸਰਕਾਰ ਵਲੋਂ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖੁਰਾਕਾਂ ਅਲਾਟ ਕੀਤੀਆਂ ਹਨ।

ਇਹ ਵੀ ਪੜ੍ਹੋ:ਦੇਖੋ ਕਿਵੇਂ NDRF-SDRF ਦੀ ਤਕਨੀਕ 'ਦੇਸੀ ਬਾਬੇ' ਦੇ 'ਦੇਸੀ ਜੁਗਾੜ' ਅੱਗੇ ਹੋਈ ਫੇਲ੍ਹ

ਇਸੇ ਦੌਰਾਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਵਿਸ਼ਵ ਬੈਂਕ ਕਰਜ਼ੇ ਵਿੱਚੋਂ ਕੁੱਝ ਹਿੱਸੇ ਦੀ ਟੈਂਕਰਾਂ ਦੇ ਨਾਲ 10000 ਆਕਸੀਜਨ ਕਨਸਨਟ੍ਰੇਟਰਜ਼, ਆਕਸੀਜਨ ਪਲਾਂਟ ਤੇ ਵੈਕਸੀਨ ਖਰੀਦਣ ਲਈ ਵਰਤੋਂ ਕਰਨ ਉਤੇ ਕੰਮ ਕੀਤਾ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਵੱਖ-ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਕੋਵਿਡ ਮਹਾਂਮਾਰੀ ਦੀ ਖਤਰਨਾਕ ਲਹਿਰ ਦਾ ਸਾਹਮਣਾ ਕਰਨ ਲਈ ਸੂਬੇ ਦਾ ਸਹਿਯੋਗ ਦਿੱਤਾ। ਉਨ੍ਹਾਂ ਮੀਟਿੰਗ ਵਿੱਚ ਦੱਸਿਆ ਕਿ ਟਾਟਾ ਗਰੁੱਪ ਵੱਲੋਂ ਭੇਜੇ 500 ਆਕਸੀਜਨ ਕਨਸਨਟ੍ਰੇਟਰਜ਼ ਤੋਂ ਇਲਾਵਾ ਟਾਟਾ ਮੈਮੋਰੀਅਲ ਹਸਪਤਾਲ ਵੱਲੋਂ ਵੀ ਹੋਰ 200 ਕਨਸਨਟ੍ਰੇਟਰ ਭੇਜੇ ਗਏ ਹਨ।

ਇਹ ਵੀ ਪੜ੍ਹੋ:ਹਾਏ ਕੋਰੋਨਾ...! ਪਤੀ ਦੀ ਲਾਸ਼ ਲੈਣ ਲਈ ਵੀ ਧੱਕੇ

ETV Bharat Logo

Copyright © 2024 Ushodaya Enterprises Pvt. Ltd., All Rights Reserved.