ਚੰਡੀਗੜ੍ਹ: ਕੇਂਦਰੀ ਮੰਤਰੀ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਦਾ ਕਹਿਣਾ ਹੈ ਕਿ ਅੱਜ ਪੰਜਾਬ ਭਾਜਪਾ ਦੇ ਸਾਰੇ 73 ਉਮੀਦਵਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਹੀ ਗਜੇਂਦਰ ਸ਼ੇਖਾਵਤ ਨੇ ਬੀਬੀਐਮਬੀ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਇਸ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।
ਯੂਕਰੇਨ-ਰੂਸ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ
ਗਜੇਂਦਰ ਸਿੰਘ ਸ਼ੇਖਾਵਤ ਨੇ ਯੂਕਰੇਨ ਮਾਮਲੇ 'ਚ ਕਿਹਾ ਕਿ ਯੂਕਰੇਨ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਕੰਮ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ 'ਤੇ ਨਜ਼ਰ ਰੱਖ ਰਹੇ ਹਨ। ਕਿਸੇ ਨੂੰ ਵੀ ਯੂਕਰੇਨ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ, ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਭਾਰਤੀ ਜਲਦੀ ਹੀ ਆਪਣੇ ਵਤਨ ਪਰਤਣਗੇ।
10 ਮਾਰਚ ਨੂੰ ਲੈ ਕੇ ਪਾਰਟੀਆਂ ਵਿੱਚ ਸਹਿਮ ਦਾ ਮਾਹੌਲ
ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਤੇ ਆਮ ਆਦਮੀ ਪਾਰਟੀਆਂ ਇਸ ਸਮੇਂ ਡਰੀਆਂ ਹੋਈਆਂ ਹਨ, ਜਿਸ ਕਰਕੇ ਉਹ ਆਪਣੇ ਉਮੀਦਵਾਰਾਂ ਨੂੰ ਛੁਪਾਉਣ ਦਾ ਕੰਮ ਕਰ ਰਹੇ ਹਨ।
ਸਾਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆ ਰਹੀ ਹੈ ਅਤੇ ਅਸੀਂ ਆਪਣੇ ਉਮੀਦਵਾਰਾਂ ਨੂੰ ਕਿਤੇ ਵੀ ਨਹੀਂ ਲੁਕਾਵਾਂਗੇ, ਸਾਡੇ ਸਾਰੇ ਉਮੀਦਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਦਾ ਡਰ ਹੈ, ਇਸੇ ਲਈ ਉਹ ਆਪਣੇ ਉਮੀਦਵਾਰਾਂ ਨੂੰ ਲੁਕਾ ਰਹੇ ਹਨ।
ਇਹ ਵੀ ਪੜੋ:- ਆਜ਼ਾਦ ਉਮੀਦਵਾਰ ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ