ETV Bharat / city

'ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਮੌਜੂਦਾ ਗ੍ਰਹਿ ਮੰਤਰੀ ਨਾਲ ਸੰਬੰਧਾਂ ਦੀ ਪੋਲ ਮਜੀਠੀਆ ਨੇ ਸੀ ਖੋਲ੍ਹੀ'

ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਬੁਲਾਰਾ ਪਰਮਬੰਸ ਸਿੰਘ ਰੋਮਾਣਾ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਤੇ ਉਸਦੇ ਮੌਜੂਦਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Home Minister Sukhjinder Singh Randhawa) ਨਾਲ ਸੰਬੰਧਾਂ ਦੀ ਪੋਲ ਕਿਸਨੇ ਖੋਲ੍ਹੀ ਸੀ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਬਣਨ ਉਤੇ ਝੂਠੇ ਕੇਸਾਂ ਦੀ ਨਿਰਪੱਖ ਜਾਂਚ ਹੋਵੇਗੀ।

'ਮਜੀਠੀਆਂ ਦਾ ਅਕਸ ਵਿਗਾੜਨ ਦੀ ਕੋਸ਼ਿਸ਼'
'ਮਜੀਠੀਆਂ ਦਾ ਅਕਸ ਵਿਗਾੜਨ ਦੀ ਕੋਸ਼ਿਸ਼'
author img

By

Published : Dec 27, 2021, 10:31 PM IST

ਚੰਡੀਗੜ੍ਹ:ਯੂਥ ਅਕਾਲੀ ਦਲ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Former Minister Bikram Singh Majithia) ਦਾ ਅਕਸ ਖਰਾਬ ਕਰਨ ਲਈ ਚੋਣਵੀਂ ਜਾਣਕਾਰੀ ਮੀਡੀਆ ਨੂੰ ਲੀਕ ਕਰਨ ਦੀ ਨਿਖੇਧੀ ਕੀਤੀ ਅਤੇ ਪਾਰਟੀ ਨੇ ਸਰਕਾਰ ਨੁੂੰ ਇਸ ਘਟੀਆ ਹਰਕਤ ਲਈ ਮੁਆਫੀ ਮੰਗਣ ਵਾਸਤੇ ਆਖਿਆ।

'ਗੈਂਗਸਟਰ ਜੇਲ੍ਹਾਂ ਵਿਚੋਂ ਨੈਟਵਰਕ ਚਲਾ ਰਹੇ'

ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਅਕਸ ਵਿਗਾੜਨ ਲਈ ਚੋਣਵੀਂ ਜਾਣਕਾਰੀ ਮੀਡੀਆ ਨੂੰ ਲੀਕ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਹਰ ਕੋਈ ਜਾਣਦਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਤੇ ਉਸਦੇ ਮੌਜੂਦਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਸੰਬੰਧਾਂ ਦੀ ਪੋਲ ਕਿਸਨੇ ਖੋਲ੍ਹੀ ਸੀ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸੂਬੇ ਦੀਆਂ ਜੇਲ੍ਹਾਂ ਇਹਨਾਂ ਗੈਂਗਸਟਰਾਂ ਲਈ ਸਵਰਗ ਬਣੀਆਂ ਹੋਈਆਂ ਹਨ ਅਤੇ ਇਹ ਆਪਣਾ ਨੈਟਵਰਕ ਇਹਨਾਂ ਜੇਲ੍ਹਾਂ ਵਿਚੋਂ ਚਲਾ ਰਹੇ ਹਨ।

'ਰਿਪੋਰਟ ਕੁੰਵਰ ਵਿਜੇ ਪ੍ਰਤਾਪ ਨੇ ਕੀਤੀ ਸੀ ਤਿਆਰ'

ਉਨ੍ਹਾਂ ਨੇ ਕਿਹਾ ਕਿ ਉਹ ਜੱਗੂ ਭਗਵਾਨਪੁਰੀਆ ਦੇ ਸੰਬੰਧ ਮਜੀਠੀਆ ਨਾਲ ਸਾਬਤ ਕਰਨ ਵਾਸਤੇ ਚੋਣਵੀਂ ਜਾਣਕਾਰੀ ਮੀਡੀਆ ਨੂੰ ਲੀਕ ਕੀਤੇ ਜਾਣ ਦੇ ਕਾਰੇ ਵੇਖ ਕੇ ਹੈਰਾਨ ਹਨ। ਉਹਨਾਂ ਕਿਹਾ ਕਿ ਜਦੋਂ ਉਹਨਾਂ ਤੱਥਾਂ ਦੀ ਘੋਖ ਕੀਤੀ ਤਾਂ ਸਾਹਮਣੇ ਆਇਆ ਕਿ ਇਹ ਰਿਪੋਰਟ ਸਾਬਕਾ ਪੁਲਿਸ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਰ ਕੋਈ ਜਾਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੀ ਪੁਸ਼ਤ ਪਨਾਹੀ ਕਿਸਨੇ ਕੀਤੀ ਤੇ ਕਿਸਦੀਆਂ ਹਦਾਇਤਾਂ ’ਤੇ ਉਸਨੇ ਅਜਿਹੀਆਂ ਰਿਪੋਰਟਾਂ ਬਣਾਈਆਂ।

'ਗ੍ਰਹਿ ਮੰਤਰੀ ਨਾਲ ਸੰਬੰਧ ਬੇਨਕਾਬ '

ਉਨ੍ਹਾਂ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮੀਡੀਆ ਨੂੰ ਚੋਣਵੀਂ ਜਾਣਕਾਰੀ ਦੇ ਕੇ ਸਾਬਕਾ ਮੰਤਰੀ ਮਜੀਠੀਆ ਦਾ ਅਕਸ ਵਿਗਾੜਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੁੰ ਇਕ ਵਿਲੇਨ ਵਜੋਂ ਪੇਸ਼ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਉਹਨਾਂ ਨੇ ਹੀ ਜੱਗੂ ਭਗਵਾਨਪੁਰੀਆ ਦੇ ਗ੍ਰਹਿ ਮੰਤਰੀ ਨਾਲ ਸੰਬੰਧ ਬੇਨਕਾਬ ਕੀਤੇ ਸਨ। ਉਹਨਾਂ ਕਿਹਾ ਕਿ ਭਗਵਾਨਪੁਰੀਆ ਦੀ ਮਾਂ ਸੁਖਜਿੰਦਰ ਸਿੰਘ ਰੰਧਾਵਾ ਦੇ ਹਲਕੇ ਵਿਚ ਪੈਂਦੇ ਪਿੰਡ ਦੀ ਹੀ ਬਿਨਾਂ ਮੁਕਾਬਲਾ ਸਰਪੰਚ ਚੁਣੀ ਗਈ ਸੀ। ਇਹ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕਿਸ ਦੀਆਂ ਹਦਾਇਤਾਂ ’ਤੇ ਭਗਵਾਨਪੁਰੀਆ ਨੁੰ ਜੇਲ੍ਹ ਵਿਚ ਜਨਮ ਦਿਨ ਦੀਆਂ ਪਾਰਟੀਆਂ ਕਰਨ ਦੀ ਆਗਿਆ ਦਿੱਤੀ ਗਈ, ਇਹ ਵੀ ਸਭ ਜਾਣਦੇ ਹਨ।

ਇਹ ਵੀ ਪੜੋ:ਹੁਣ ਸੁਖਬੀਰ ਨੇ ਪੁਲਿਸ ਬਾਰੇ ਵਰਤੇ ਮਾੜੇ ਸ਼ਬਦ, Kunwar Vijay Partap ਬਾਰੇ ਵੀ ਪੈਸੇ ਇਕੱਠੇ ਕਰਨ ਦੀ ਕਹੀ ਗੱਲ

'ਮੁਲਜ਼ਮ ਗੁਰਪਿੰਦਰ ਸਿੰਘ ਦੇ ਕਤਲ ਦੇ ਮਾਮਲੇ ਤੇ ਕੋਈ ਕਾਰਵਾਈ ਨਹੀ'

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਨੇ ਡੀ ਜੀ ਪੀ ਕੋਲ ਭਗਵਾਨਪੁਰੀਆ ਤੇ ਹੋਰ ਗੈਂਗਸਟਰਾਂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਸੀ ਪਰ ਹੁਣ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚੋਣਵੀ ਜਾਣਕਾਰੀ ਲੀਕ ਕਰ ਰਹੀ ਹੈ ਇਹ ਇਸ ਗੱਲ ਤੋਂ ਵੀ ਜ਼ਾਹਰ ਹੁੰਦਾ ਹੈ ਕਿਉਂਕਿ ਸਰਕਾਰ ਨੇ ਨਾਭਾ ਜੇਲ੍ਹ ਵਿਚ ਮਹਿੰਦਰ ਸਿੰਘ ਬਿੱਟੂ ਦੇ ਕਤਲ ਅਤੇ ਇਸੇ ਤਰੀਕੇ ਅੰਮ੍ਰਿਤਸਰ ਜੇਲ੍ਹ ਵਿਚ 2700 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੇ ਮੁਲਜ਼ਮ ਗੁਰਪਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

'ਸਰਕਾਰ ਬਣਨ ਤੇ ਹੋਵੇਗੀ ਜਾਂਚ'

ਪਰਮਬੰਸ ਸਿੰਘ ਰੋਮਾਣਾ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੇਤੇ ਕਰਵਾਇਆ ਕਿ ਉਹਨਾਂ ਦੀ ਸਰਕਾਰ ਦੇ ਦਿਨ ਗਿਣਤੀ ਦੇ ਬਾਕੀ ਰਹਿ ਗਏ ਹਨ ਅਤੇ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਝੂਠੇ ਤੇ ਆਧਾਰਹੀਣ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜੋ:ਸਿੱਧੂ ਤੇ ਸੁਖਬੀਰ ਦੀ ਪੁਲਿਸ ਬਾਰੇ ਸ਼ਬਦਾਵਲੀ ਨਾਲ ਮਚਿਆ ਘਮਾਸਾਣ

ETV Bharat Logo

Copyright © 2024 Ushodaya Enterprises Pvt. Ltd., All Rights Reserved.