ਚੰਡੀਗੜ੍ਹ: ਜਲੰਧਰ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ। ਇਸ ਮਾਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਸੰਦੀਪ ’ਤੇ ਧੋਖਾਧੜੀ ਕਰਨ ਦਾ ਇਲਜ਼ਾਮ ਲਾਇਆ ਹੈ।
ਲਾਰੈਂਸ ਬਿਸ਼ਨੋਈ ਗਰੁੱਪ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਨੂੰ ਅਸੀਂ ਹੀ ਨਰਕ ਵੱਲ ਨੂੰ ਭੇਜਿਆ ਹੈ ਅਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕੱਢਵਾ ਕੇ ਪਹਿਲਾਂ ਤਾਂ ਲਾਰਾ ਲਾਈ ਰੱਖਿਆ ਅਤੇ ਫਿਰ ਵਿਦੇਸ਼ ’ਚ ਗਾਇਬ ਹੋ ਗਿਆ ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
ਇਹ ਵੀ ਪੜੋ: ਕਬੱਡੀ ਖਿਡਾਰੀ ਕਤਲ ਮਾਮਲਾ, ਜਾਣੋ ਕੀ ਹੈ ਇਨਸਾਈਡ ਸਟੋਰੀ
ਕਾਬਿਲੇਗੌਰ ਹੈ ਕਿ ਕਬੱਡੀ ਟੂਰਨਾਮੈਂਟ ਦੇ ਇੱਕ ਮੈਚ ਦੌਰਾਨ ਸਟੇਡੀਅਮ ਦੇ ਬਾਹਰ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਥੋੜ੍ਹੀ ਦੇਰ ਬਾਅਦ ਪਤਾ ਲੱਗਾ ਕਿ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਸੰਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜੋ: ਕਬੱਡੀ ਮੈਚ 'ਚ ਚੱਲੀਆਂ ਗੋਲੀਆਂ, ਅੰਤਰਰਾਸ਼ਟਰੀ ਖਿਡਾਰੀ ਦਾ ਸ਼ਰ੍ਹੇਆਮ ਕਤਲ, ਦੇਖੋ ਵੀਡੀਓ