ETV Bharat / city

ਕੰਦੋਵਾਲੀਆ ਕੇਸ 'ਚ ਬਿਸ਼ਨੋਈ ਦੀ ਪੇਸ਼ੀ: ਹੁਸ਼ਿਆਰਪਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ

author img

By

Published : Jul 11, 2022, 6:50 AM IST

Updated : Jul 11, 2022, 11:50 AM IST

ਸਿੱਧੂ ਮੂਸੇਵਾਲਾ ਅਤੇ ਕੰਦੋਵਾਲੀਆ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਲਾਰੈਂਸ ਦਾ ਟਰਾਂਜਿਟ ਰਿਮਾਂਡ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਪੁਲਿਸ ਦੀਆਂ ਟੀਮਾਂ ਵੀ ਅੰਮ੍ਰਿਤਸਰ ਕੋਰਟ ਕੰਪਲੈਕਸ 'ਚ ਪਹੁੰਚੀਆਂ ਹਨ। ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ, ਉਸ ਨੂੰ ਪੁਲਿਸ ਹੁਣ ਹੁਸ਼ਿਆਰਪੁਰ ਲੈ ਕੇ ਆਵੇਗੀ, ਜਿੱਥੇ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਅੱਜ ਲਾਰੈਂਸ ਦਾ ਮੁੜ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੇ ਹਾਸਲ ਕਰ ਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸਐਸਓਸੀ ਵਿੱਚ ਰੱਖਿਆ ਗਿਆ।

ਦੱਸ ਦਈਏ ਕਿ ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੇਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ 2019 ਦੇ ਫਿਰੋਤੀ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਹੁਸ਼ਿਆਰਪੁਰ ਲਿਆ ਰਹੀ ਹੈ। ਇਸ ਮਾਮਲੇ ਵਿਚ ਪਹਿਲਾਂ ਤਾਂ ਫਿਰੋਤੀ ਸ਼ਰਾਬ ਦੇ ਠੇਕੇਦਾਰ ਅਤੇ ਵਪਾਰੀ ਕੋਲੋਂ ਮੰਗੀ ਗਈ ਸੀ ਉਨ੍ਹਾਂ ਤੋਂ ਫਿਰੌਤੀ ਨਾ ਮਿਲਣ ਦੀ ਸੂਰਤ ਵਿਚ ਵਪਾਰੀ ਦੇ ਘਰ ’ਤੇ ਫਾਇਰਿੰਗ ਕੀਤੀ ਗਈ ਸੀ।

ਸੁਰੱਖਿਆ ਦੇ ਪੁਖਤਾ ਪ੍ਰਬੰਧ: ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲੈਂ ਜਾਂਦੇ ਸਮੇਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ। ਸੀਸੀਟੀਵੀ ਵੈਨ ਸਣੇ ਕਮਾਂਡੋਜ਼ ਵੀ ਤੈਨਾਤ ਕੀਤੇ ਗਏ, ਤਾਂ ਜੋ ਸੁਰੱਖਿਆ ਵਿੱਚ ਕੋਈ ਚੂਕ ਨਾ ਹੋਵੇ। ਪੁਲਿਸ ਅਧਿਕਾਰੀ ਮੁਤਾਬਕ ਕੰਧੋਵਾਲੀਆਂ ਕਤਲ ਮਾਮਲੇ ਵਿੱਚ ਪੁਲਿਸ ਨੇ ਪੁੱਛਗਿਛ ਕੀਤੀ ਹੈ। ਸੋਮਵਾਰ ਯਾਨੀ ਅੱਜ ਕੋਰਟ ਵਿੱਚ ਪੇਸ਼ੀ ਤੋਂ ਬਾਅਦ ਟੀਮ ਰਾਣਾ ਕੰਦੋਵਾਲੀਆਂ ਕਤਲ ਕੇਸ ਵਿੱਚ ਮਿਲੀ ਜਾਣਕਾਰੀ ਨੂੰ ਲੈ ਕੇ ਗੱਲਬਾਤ ਕਰੇਗੀ।

ਰਾਣਾ ਕੰਦੋਵਾਲੀਆ ਦੇ ਹਸਪਤਾਲ ਚ ਮਾਰੀਆਂ ਸਨ ਗੋਲੀਆਂ: ਦੱਸ ਦਈਏ ਕਿ ਮੰਗਲਵਾਰ ਰਾਤ ਨੂੰ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਨੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਆਪਣੇ ਵਿਰੋਧੀ ਰਾਣਾ ਕੰਦੋਵਾਲੀਆ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ 'ਚ ਜ਼ਖਮੀ ਹੋਏ ਰਾਣਾ ਦੀ ਬੁੱਧਵਾਰ ਸਵੇਰੇ 6 ਵਜੇ ਹਸਪਤਾਲ 'ਚ ਮੌਤ ਹੋ ਗਈ। ਦਿੱਲੀ ਦੀ ਤਿਹਾੜ ਜੇਲ 'ਚ ਬੰਦ ਬਦਨਾਮ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਹੈ ਕਿ ਉਸ ਦੇ ਗਰੋਹ ਦੇ ਕਿਹੜੇ-ਕਿਹੜੇ ਮੈਂਬਰਾਂ ਨੇ ਇਹ ਕਤਲ ਕਿਉਂ ਕੀਤਾ ਹੈ।

ਜੱਗੂ ਭਗਵਾਨਪੁਰੀਆ ਤੇ ਉਸਦੇ ਦੋਸਤਾਂ ਖਿਲਾਫ ਮਾਮਲਾ ਦਰਜ: ਜੱਗੂ ਭਗਵਾਨਪੁਰੀਆ, ਉਸ ਦੇ ਸਾਥੀ ਰੋਸ਼ਨ ਸੁੰਦਰ, ਮਨੀ ਰਈਆ ਅਤੇ ਕੁਝ ਹੋਰ ਗੈਂਗਸਟਰਾਂ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਰਾਣਾ ਦੀ ਮੌਤ ਤੋਂ ਬਾਅਦ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਲਗਾਈ ਗਈ ਹੈ। ਪੁਲਿਸ ਨੇ ਰਾਣਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਸ਼ਾਮ ਨੂੰ ਪਿੰਡ ਵਿੱਚ ਰਾਣਾ ਦਾ ਸਸਕਾਰ ਕਰ ਦਿੱਤਾ ਗਿਆ।

ਹਥਿਆਰਾਂ ਨਾਲ ਲੈਸ ਰਹਿੰਦਾ ਸੀ ਰਾਣਾ: ਜ਼ਿਲ੍ਹਾ ਅੰਮ੍ਰਿਤਸਰ ਦੇਹੱਟੀ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਕੰਦੋਵਾਲੀਆ ਦੇ ਰਹਿਣ ਵਾਲੇ ਰਣਵੀਰ ਸਿੰਘ ਉਰਫ਼ ਰਾਣਾ ਕੰਦੋਵਾਲੀਆ ਪੁੱਤਰ ਸਤਿਆਵਰੁਣਜੀਤ ਸਿੰਘ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਸਾਥੀਆਂ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜੇਲ੍ਹ ਦੀਆਂ ਲਗਾਤਾਰ ਧਮਕੀਆਂ ਕਾਰਨ ਰਾਣਾ ਕਦੇ ਵੀ ਇਕੱਲਾ ਘਰੋਂ ਬਾਹਰ ਨਹੀਂ ਨਿਕਲਦਾ ਸੀ। ਹਮੇਸ਼ਾ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਘਰੋਂ ਨਿਕਲਦਾ ਸੀ।

29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala murder) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ।

ਇਹ ਵੀ ਪੜੋ: ਮੱਤੇਵਾੜਾ ਮੁੱਦੇ 'ਤੇ ਮਾਨ ਸਰਕਾਰ ਖ਼ਿਲਾਫ਼ ਵਿਰੋਧੀ, ਵਾਤਾਵਰਨ ਪ੍ਰੇਮੀ, ਕਿਸਾਨ ਤੇ ਆਮ ਲੋਕ ਹੋਏ ਇਕੱਠੇ ! ਦਿੱਤੀ ਵੱਡੀ ਚਿਤਾਵਨੀ

Last Updated : Jul 11, 2022, 11:50 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.