ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਸੁਰੱਖਿਆ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।
ਗੈਂਗਸਟਰ ਨੇ ਲਾਰੈਂਸ ਬਿਸ਼ਨੋਈ ਦਾ ਕੀਤਾ ਰੁਖ: ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਉਸ ਵੱਲੇੋਂ ਦਿੱਲੀ ਹਾਈਕੋਰਟ ’ਚ ਸੁਰੱਖਿਆ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।
ਦੱਸ ਦਈਏ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵਾਲੀ ਦਿੱਲੀ ਹਾਈ ਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ ਹੈ। ਲਾਰੇਂਸ ਬਿਸ਼ਨੋਈ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੁਰੱਖਿਆ ਦੀ ਮੰਗ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।
ਮਿਲੀ ਜਾਣਕਾਰੀ ਮੁਤਾਬਿਕ ਇਹ ਪਟੀਸ਼ਨ ਬੁੱਧਵਾਰ ਨੂੰ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਬੈਂਚ ਦੇ ਸਾਹਮਣੇ ਸੂਚੀਬੱਧ ਕੀਤੀ ਗਈ ਸੀ। ਪਟੀਸ਼ਨ 'ਚ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ। ਬਿਸ਼ਨੋਈ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿੱਚ ਲਾਰੈਂਸ ਦਾ ਐਨਕਾਊਂਟਰ ਕਰ ਸਕਦੀ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਇੱਕ ਵਿਦਿਆਰਥੀ ਆਗੂ ਹੈ ਅਤੇ ਸਿਆਸੀ ਰੰਜਿਸ਼ ਕਾਰਨ ਉਸ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਕੇਸਾਂ ਵਿੱਚ ਫਸਾਇਆ ਜਾ ਚੁੱਕਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਾਰੇਂਸ ਬਿਸ਼ਨੋਈ ਮਕੋਕਾ ਮਾਮਲੇ ਵਿੱਚ ਪਿਛਲੇ ਇੱਕ ਸਾਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਜਾਂ ਹੋਰ ਰਾਜਾਂ ਦੀ ਪੁਲਿਸ ਉਸ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲੈ ਸਕਦੀ ਹੈ। ਦੱਸ ਦਈਏ ਕਿ 31 ਮਈ ਨੂੰ ਲਾਰੇਂਸ ਨੂੰ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਰਿਮਾਂਡ 'ਤੇ ਲੈ ਕੇ ਇਕ ਮਾਮਲੇ 'ਚ ਬਿਸ਼ਨੋਈ ਤੋਂ ਪੁੱਛਗਿੱਛ ਕਰ ਰਿਹਾ ਹੈ।
ਪੰਜਾਬ ਪੁਲਿਸ ਕਰ ਰਹੀ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ: ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕਰ ਕਰ ਰਹੀ ਹੈ। ਇਸ ਸਬੰਧੀ ਐਸਐਸਪੀ ਗੌਰਵ ਤੁਰਾ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲੈਕੇ ਆਵੇਗੀ।