ਮਾਨਸਾ: ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮਾਨਸਾ ਦੇ ਇੱਕ ਪੁਲਿਸ ਅਧਿਕਾਰੀ ਨੂੰ ਫੋਨ ਕਾਲ ’ਤੇ ਗੈਗਸ਼ਟਰਾ ਵੱਲੋਂ ਧਮਕੀ ਮਿਲੀ ਹੈ। ਪੁਲਿਸ ਅਧਿਕਾਰੀ ਨੂੰ ਇਹ ਧਮਕੀ ਸਿੱਧੂ ਮੂਸੇ ਵਾਲੇ ਦੇ ਕਤਲ ਮਾਮਲੇ ਵਿੱਚ ਹੀ ਮਿਲਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਬੋਲਣ ਦੇ ਲਈ ਤਿਆਰ ਨਹੀਂ ਹਨ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਫੋਨ ਕਾਲ ਨੂੰ ਖੰਗਾਲਿਆ ਜਾ ਰਿਹਾ ਹੈ ਕਿ ਆਖਿਰ ਕੌਣ ਹੈ ਧਮਕੀ ਦੇਣ ਵਾਲਾ।
ਜਾਣਕਾਰੀ ਅਨੁਸਾਰ ਪੁਲਿਸ ਅਫਸਰ ਨੂੰ ਧਮਕੀ ਦਿੱਤੀ ਗਈ ਹੈ ਕਿ ਉਹ ਜਾਂਚ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਇਸ ਦਾ ਨਤੀਜਾ ਮਾੜਾ ਹੋ ਸਕਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੋ ਇਹ ਧਮਕੀਆਂ ਮਿਲ ਰਹੀਆਂ ਹਨ ਇਹ ਕੈਨੇਡਾ ਅਤੇ ਹੋਰ ਦੇਸ਼ਾਂ ਤੋਂ ਮਿਲ ਰਹੀਆਂ ਹਨ।
ਸੂਤਰਾਂ ਤੋਂ ਜੋ ਜਾਣਕਾਰੀ ਮਿਲੀ ਹੈ ਕਿ ਇਹ ਧਮਕੀਆਂ ਅਫਸਰ ਇੱਕ ਵਾਰ ਨਹੀਂ ਬਲਕਿ ਕਈ ਵਾਰ ਮਿਲ ਚੁੱਕੀਆਂ ਹਨ ਅਤੇ ਇਹ ਧਮਕੀਆਂ ਅਣਜਾਨ ਨੰਬਰਾਂ ਤੋਂ ਮਿਲ ਰਹੀਆਂ ਹਨ ਤਾਂ ਪੁਲਿਸ ਉਨ੍ਹਾਂ ਦਾ ਪਤਾ ਨਾ ਲਗਾ ਸਕੇ। ਫਿਲਹਾਲ ਪੁਲਿਸ ਵੱਲੋਂ ਇੰਨ੍ਹਾਂ ਨੰਬਰਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਇਸ ਧਮਕੀ ਮਾਮਲੇ ਵਿੱਚ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇੱਕ ਤਰਨਤਾਰਨ ਦੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਨੂੰ ਤਰਨਤਾਰਨ ਰੇਡ ਕਰਕੇ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਇਸ ਸਬੰਧੀ ਕੁਝ ਵੀ ਕਹਿਣ ਪਾਸਾ ਵੱਟ ਰਹੀ ਹੈ।
ਸਰਕਾਰ ਵੱਲੋਂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੀ ਨਿਗਰਾਨੀ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਦੀ ਅਗਵਾਈ ਆਈਜੀ ਜਸਕਰਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਟੀਮ ਵਿੱਚ ਮਾਨਸਾ ਦੇ ਕਈ ਉੱਚ ਅਧਿਕਾਰੀ ਸ਼ਾਮਲ ਹਨ। ਮੂਸੇਵਾਲਾ ਮਾਮਲੇ ਵਿੱਚ ਪੁਲਿਸ ਵੱਲੋਂ ਗੈਂਗਸਟਰਾਂ ਨੂੰ ਫੜ੍ਹਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਗੈਂਗਸਟਰਾਂ ਨੂੰ ਪੁਲਿਸ ਦਾ ਖੌਫ ਸਤਾਉਣ ਲੱਗਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪੁਲਿਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ 8 ਸ਼ਾਰਪ ਸ਼ੂਟਰਾਂ ਦੀ ਪਹਿਚਾਣ ਵੀ ਹੋ ਚੁੱਕੀ ਅਤੇ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਮੁਤਾਬਕ ਇਸ ਕਤਲਕਾਂਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹਨ ਜਿੰਨ੍ਹਾਂ ਤੱਕ ਪਹੁੰਚਣ ਦੇ ਲਈ ਪੁਲਿਸ ਵਲੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Sidhu Musewala murder case: ਭਲਕੇ ਸਿੱਧੂ ਮੂਸੇਵਾਲਾ ਦੇ ਘਰ ਆ ਸਕਦੇ ਨੇ ਰਾਹੁਲ ਗਾਂਧੀ