ETV Bharat / city

ਗੌਰਵ ਯਾਦਵ ਹੋਣਗੇ ਪੰਜਾਬ ਦੇ ਨਵੇਂ ਕਾਰਜਕਾਰੀ DGP - Gaurav Yadav

ਡੀਜੀਪੀ ਵੀ.ਕੇ ਭਵਰਾ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਹੁਣ ਗੌਰਵ ਯਾਦਵ ਪੰਜਾਬ ਪੁਲਿਸ ਦੀ ਕਮਾਨ ਸੰਭਾਲਣਗੇ। ਡੀਜੀਪੀ ਵੀ.ਕੇ ਭਵਰਾ ਅੱਜ ਤੋਂ 2 ਮਹੀਨਿਆਂ ਲਈ ਛੁੱਟੀ ’ਤੇ ਚਲੇ ਗਏ ਹਨ ਜਿਸ ਤੋਂ ਬਾਅਦ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਲਗਾਇਆ ਗਿਆ ਹੈ।

ਗੌਰਵ ਯਾਦਵ ਹੋਣਗੇ ਪੰਜਾਬ ਦੇ ਨਵੇਂ ਕਾਰਜਕਾਰੀ DGP

author img

By

Published : Jul 4, 2022, 5:36 PM IST

Updated : Jul 4, 2022, 5:46 PM IST

ਚੰਡੀਗੜ੍ਹ: ਗੌਰਵ ਯਾਦਵ ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਹੋਣਗੇ। ਡੀਜੀਪੀ ਵੀਕੇ ਭਾਵਰਾ ਦੇ ਛੁੱਟੀ 'ਤੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਚਾਰਜ ਮਿਲਿਆ ਹੈ। ਅੱਜ ਗੌਰਵ ਯਾਦਵ ਕਾਰਜਕਾਰੀ ਡੀਜੀਪੀ ਦੀ ਕੁਰਸੀ ਸੰਭਾਲਣਗੇ। ਹੁਣ ਸੂਬਾ ਸਰਕਾਰ ਸਥਾਈ ਡੀਜੀਪੀ ਲਈ ਪੈਨਲ UPSC ਨੂੰ ਭੇਜੇਗੀ ਜਿਸ ਤੋਂ ਬਾਅਦ ਸਥਾਈ ਡੀਜੀਪੀ ਨਿਯੁਕਤ ਕੀਤਾ ਜਾਵੇਗਾ।

ਦੱਸ ਦਈਏ ਕਿ ਸਰਕਾਰ 6 ਮਹੀਨਿਆਂ ਲਈ ਕਾਰਜਕਾਰੀ ਡੀਜੀਪੀ ਨਾਲ ਕੰਮ ਕਰ ਸਕਦੀ ਹੈ। ਡੀਜੀਪੀ ਵੀਕੇ ਭਾਵਰਾ ਅੱਜ ਤੋਂ 2 ਮਹੀਨਿਆਂ ਦੀ ਛੁੱਟੀ 'ਤੇ ਚਲੇ ਗਏ ਹਨ। ਉਨ੍ਹਾਂ ਨੇ ਕੇਂਦਰ ਨੂੰ ਡੈਪੂਟੇਸ਼ਨ 'ਤੇ ਜਾਣ ਲਈ ਪੱਤਰ ਵੀ ਲਿਖਿਆ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਮਨਜ਼ੂਰੀ ਵੀ ਦੇ ਦਿੱਤੀ ਹੈ। ਦੱਸ ਦਈਏ ਕਿ ਲਗਾਤਾਰ ਪਿਛਲੇ ਦਿਨ੍ਹਾਂ ਤੋਂ ਪੰਜਾਬ ਦੇ ਡੀਜੀਪੀ ਬਦਲੇ ਜਾਣ ਦੀ ਚਰਚਾ ਚੱਲ ਰਹੀ ਸੀ ਜਿਸ ਤੋਂ ਬਾਅਦ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦੀ ਕਮਾਨ ਸੌਂਪ ਦਿੱਤੀ ਗਈ ਹੈ।

ਡੀਜੀਪੀ ਭਾਵਰਾ ਨਾਲ ਮਾਨ ਸਰਕਾਰ ਦੀ ਨਾਰਾਜ਼ਗੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੱਖ ਵੱਖ ਸਿਆਸੀ ਆਗੂ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਘਰ ਚ ਪਰਿਵਾਰ ਨਾਲ ਅਫਸੋਸ ਜਤਾਉਣ ਲਈ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਸੀ। ਪਰ ਇਸ ਦੌਰਾਨ ਉਨ੍ਹਾਂ ਦੇ ਨਾਲ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਸੀ। ਇਸ ਤੋਂ ਬਾਅਦ ਡੀਜੀਪੀ ਭਾਵਰਾ ਦੇ ਨਾਲ ਮਾਨ ਸਰਕਾਰ ਦੀ ਨਾਰਾਜਗੀ ਸਾਹਮਣੇ ਆਉਣ ਲੱਗੀ। ਹਾਲਾਂਕਿ ਇਸ ਦੌਰਾਨ ਸੀਐੱਮ ਮਾਨ ਨੇ ਕਤਲਕਾਂਡ ਦੇ ਮੁਲਜ਼ਮਾਂ ਨੂੰ ਹਰ ਹਾਲ ਚ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਸੀ।

ਸੰਗਰੂਰ ਜ਼ਿਮਨੀ ਚੋਣਾਂ ’ਚ 'ਆਪ' ਦੀ ਹਾਰ: ਇੱਕ ਪਾਸੇ ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਥੋਂ ਦੋ ਵਾਰ ਐਮਪੀ ਰਹਿ ਚੁੱਕੇ ਹਨ। ਹਾਲਾਂਕਿ ਤਿੰਨ ਮਹੀਨਿਆਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਵੱਡੇ ਕਦਮ ਚੁੱਕੇ ਗਏ ਪਰ ਚੋਣਾਂ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਮੁੱਖ ਮੁੱਦਾ ਰਿਹਾ। ਦੱਸ ਦਈਏ ਕਿ ਵੀਕੇ ਭਾਵਰਾ ਨੂੰ ਪਿਛਲੀ ਸਰਕਾਰ ਵੱਲੋਂ ਡੀਜੀਪੀ ਲਗਾਇਆ ਗਿਆ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਹਟਾਇਆ ਨਹੀਂ ਗਿਆ ਸੀ।

ਇਸ ਤੋਂ ਪਹਿਲਾਂ ਯਾਦਵ ਨੂੰ ਦਿੱਤੀ ਗਈ ਸੀ ਇਹ ਜ਼ਿੰਮੇਵਾਰੀ: ਦੱਸ ਦਈਏ ਕਿ ਹਰਪ੍ਰੀਤ ਸਿੱਧੂ ਅਤੇ ਗੌਰਵ ਯਾਦਵ ਦੇ ਨਾਵਾਂ ’ਤੇ ਡੀਜੀਪੀ ਦੇ ਅਹੁਦੇ ਲਈ ਖਾਸਤੌਰ ’ਤੇ ਚਰਚਾ ਹੋ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੌਰਵ ਯਾਦਵ ਨੂੰ ਸਪੈਸ਼ਲ ਪ੍ਰਿੰਸੀਪਲ ਸੈਕੇਟਰੀ ਲਗਾਇਆ ਗਿਆ ਸੀ ਦੂਜੇ ਪਾਸੇ ਹਰਪ੍ਰੀਤ ਸਿੱਧੂ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਹਨ ਅਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਵੱਡੀ ਜਿੰਮੇਦਾਰੀ ਸੌਂਪੀ ਗੋਈ ਹੈ।

ਕੈਪਟਨ ਦੇ ਅਸਤੀਫੇ ਤੋਂ ਬਾਅਦ ਡੀਜੀਪੀ ਗੁਪਤਾ ਲਾਂਬੇ: ਦੱਸ ਦਈਏ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਸ ਸਮੇਂ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਸਮੇਂ ਦੇ ਮੁੱਖ ਮੰਤਰੀ ਜੋ ਕਿ ਥੋੜ੍ਹੇ ਸਮੇਂ ਲਈ ਮੁੱਖ ਮੰਤਰੀ ਦੀ ਕੁਰਸੀ ’ਤੇ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਵਜੋਂ ਤਾਇਨਾਤ ਕਰ ਦਿੱਤਾ ਗਿਆ ਸੀ।

ਚੰਨੀ ਸਰਕਾਰ ਸਮੇਂ ਬਦਲੇ ਤਿੰਨ ਨਵੇਂ ਡੀਜੀਪੀ: ਚਰਨਜੀਤ ਚੰਨੀ ਵੱਲੋਂ ਨਿਯੁਕਤ ਕੀਤੇ ਗਏ ਡੀਜੀਪੀ ਇਕਬਾਲ ਸਹੋਤਾ ਖਿਲਾਫ ਉਸ ਸਮੇਂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਨਵਜੋਤ ਸਿੰਘ ਸਿੱਧੂ ਨੇ ਮੋਰਚਾ ਖੋਲ੍ਹ ਦਿੱਤਾ ਸੀ ਜਿਸ ਤੋਂ ਬਾਅਦ ਸਰਕਾਰ ਨੂੰ ਡੀਜੀਪੀ ਤਬਦੀਲ ਕਰਨਾ ਪਿਆ।

ਉਸ ਸਮੇਂ ਸਰਕਾਰ ਵੱਲੋਂ ਸਿਧਾਰਥ ਚਟੋਪਾਧਿਆਏ ਨੂੰ ਡੀ.ਜੀ.ਪੀ. ਵਜੋਂ ਤਾਇਨਾਤ ਕਰ ਦਿੱਤਾ ਸੀ। ਉਸ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਯੂਪੀਐਸੀ ਨੂੰ ਇੱਕ ਪੈਨਲ ਭੇਜਿਆ ਗਿਆ ਸੀ ਅਤੇ ਜਿਸ ਤੋਂ ਨਾਮ ਆਉਣ ਤੋਂ ਬਾਅਦ ਪੰਜਾਬ ਵਿੱਚ ਚੋਣ ਦੇ ਚੱਲਦੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਸਮਾਂ ਪਹਿਲਾਂ ਵੀ.ਕੀ ਭਾਵਰਾ ਨੂੰ ਡੀਜੀਪੀ ਵਜੋਂ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਅੰਕਿਤ ਨੂੰ ਕੀਤਾ ਗ੍ਰਿਫਤਾਰ

Last Updated : Jul 4, 2022, 5:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.