ETV Bharat / city

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ - ਪੰਜਾਬ ਵਿੱਚ ਵੋਟਾਂ

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਦਿੜਬਾ ਤੋਂ ਪੰਜਾਬ ਆੜਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋ ਗਏ।

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ

author img

By

Published : Jan 14, 2022, 9:04 PM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਇਸ ਦੌਰਾਨ ਲਗਾਤਾਰ ਪਾਰਟੀਆਂ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਦਿੜਬਾ ਤੋਂ ਪੰਜਾਬ ਆੜਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋ ਗਏ।

ਪਾਰਟੀ ’ਚ ਸ਼ਾਮਲ ਹੋਣ ਮੌਕੇ ਦਿੜ੍ਹਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਸ ਤੌਰ ’ਤੇ ਆਪਣੇ ਸ਼ਾਸਨਕਾਲ ਦੌਰਾਨ ਕਿਸਾਨੀ ਭਾਈਚਾਰੇ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦੀ ਹਨ।

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ
ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਹਜ਼ਾਰਾਂ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਹੈ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਕੈਪਟਨ ਅਮਰਿੰਦਰ ਵੱਲੋਂ ਸਮਰਥਨ ਕੀਤਾ ਗਿਆ ਅਤੇ ਜੇਕਰ ਉਨ੍ਹਾਂ ਦੀ ਮਦਦ ਨਾ ਮਿਲਦੀ ਤਾਂ ਇਹ ਤਿੰਨੇ ਕਾਨੂੰਨ ਵਾਪਸ ਨਾ ਹੋ ਪਾਂਦੇ।

ਫੈਡਰੇਸ਼ਨ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਚਾਹੁੰਦਾ ਹੈ ਕਿ ਕੈਪਟਨ ਅਮਰਿੰਦਰ ਸੂਬਾ ਸਰਕਾਰ ਦੀ ਅਗਵਾਈ ਕਰਨ, ਕਿਉਂਕਿ ਪੰਜਾਬ ਨੂੰ ਇਸ ਵੇਲੇ ਉਨ੍ਹਾਂ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗ, ਭਾਵੇਂ ਉਹ ਕਿਸਾਨ ਹੋਣ ਜਾਂ ਫਿਰ ਵਪਾਰੀ, ਹਰ ਕੋਈ ਕੈਪਟਨ ਅਮਰਿੰਦਰ ਦਾ ਸਮਰਥਨ ਕਰਦਾ ਹੈ।

ਇਹ ਵੀ ਪੜ੍ਹੋ: ਸੰਯੁਕਤ ਸਮਾਜ ਮੋਰਚੇ ਦਾ ਫੈਸਲਾ: 16 ਜਨਵਰੀ ਨੂੰ ਕਰਾਂਗੇ ਉਮੀਦਵਾਰਾਂ ਦੀ ਸੂਚੀ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.