ETV Bharat / city

ਗੋਬਿੰਦ ਸਾਗਰ ਝੀਲ ਹਾਦਸਾ: ਸਰਕਾਰ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਨੂੰ 1 ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗੋਬਿੰਦ ਸਾਗਰ ਝੀਲ ਹਾਦਸੇ ਚ ਮਰੇ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

author img

By

Published : Aug 2, 2022, 11:44 AM IST

Updated : Aug 2, 2022, 12:06 PM IST

ਸਰਕਾਰ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ

ਚੰਡੀਗੜ੍ਹ: ਗੋਬਿੰਦ ਸਾਗਰ ਝੀਲ ਹਾਦਸੇ (Gobind Sagar Lake Accident) ਵਿੱਚ ਬਨੂੜ ਨੇ 7 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦਈਏ ਕਿ ਇਹਨਾਂ ਵਿੱਚੋਂ 4 ਨੌਜਵਾਨ ਇੱਕੋ ਪਰਿਵਾਰ ਦੇ ਸੀ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਪਰਿਵਾਰਿਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।

  • ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਏ…ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ…

    — Bhagwant Mann (@BhagwantMann) August 2, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਹੈ। ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਮਾਤਾ ਨੈਨਾ ਦੇਵੀ ਦੇ ਦਰਸ਼ਨਾਂ ਲਈ ਗਏ ਸਨ: ਸਥਾਨਕ ਮੌਜੂਦਾ ਕੌਂਸਲਰ ਨੇ ਦੱਸਿਆ ਕਿ ਅੱਜ ਸਵੇਰੇ ਇਹ ਲੋਕ ਸ਼ਹਿਰ ਬਨੂੜ ਤੋਂ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਹੋਏ ਸਨ। ਭੀੜ ਜ਼ਿਆਦਾ ਹੋਣ ਕਰਕੇ ਨੌਜਵਾਨਾਂ ਨੇ ਸੋਚਿਆ ਕਿ ਪਹਿਲਾ ਬਾਬਾ ਬਾਲਕ ਨਾਥ ਮੰਦਿਰ ਹੋ ਆਈਏ ਤੇ ਵਾਪਸੀ ਉੱਤੇ ਨੈਨਾ ਦੇਵੀ ਜਾਵਾਂਗੇ। ਪਰ, ਸ਼ਾਇਦ ਕੁਦਰਤ ਨੂੰ ਕੁਝ ਹੋਰ ਹੀ ਮੰਨਜ਼ੂਰ ਸੀ। ਇਹ ਰਸਤੇ ਵਿੱਚ ਗੋਵਿੰਦ ਸਾਗਰ ਝੀਲ ਪਹੁੰਚੇ ਤਾਂ ਉੱਥੇ ਨਹਾਉਣ ਲਈ ਰੁਕ ਗਏ, ਜਿੱਥੇ ਇਹ ਸਾਰਾ ਹਾਦਸਾ ਵਾਪਰ ਗਿਆ।

ਇੱਕ ਨੂੰ ਬਚਾਉਣ ਲਈ ਹੋਰਾਂ ਨੇ ਮਾਰੀ ਛਾਲ ! : ਕਿਹਾ ਜਾ ਰਿਹਾ ਹੈ ਕਿ ਇਕ ਨੌਜਵਾਨ ਨੇ ਨਹਾਉਣ ਲਈ ਸਾਗਰ ਵਿੱਚ ਛਾਲ ਮਾਰੀ ਤਾਂ ਉਹ ਡੁੱਬਣ ਲੱਗਾ, ਉਸ ਨੂੰ ਬਚਾਉਣ ਲਈ 6 ਹੋਰ ਨੇ ਛਾਲ ਮਾਰ ਦਿੱਤੀ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਵਾਪਸ ਨਹੀਂ ਮੁੜੇ, ਪੂਰੇ ਸ਼ਹਿਰ 'ਚ ਸੋਗ ਦਾ ਮਾਹੌਲ ਬਣ ਗਿਆ ਹੈ।

ਇੱਕੋ ਵਾਰਡ ਦੇ ਰਹਿਣ ਵਾਲੇ ਸਨ ਮ੍ਰਿਤਕ : ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਵਾਲੇ ਸਾਰੇ ਨੌਜਵਾਨ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਬਨੂੜ ਇਲਾਕੇ ਦੇ ਦੱਸੇ ਜਾਂਦੇ ਹਨ। ਇਨ੍ਹਾਂ ਦੇ ਨਾਂ ਰਮਨ ਪੁੱਤਰ ਲਾਲ ਚੰਦ, ਪਵਨ ਪੁੱਤਰ ਸੁਰਜੀਤ ਰਾਮ, ਅਰੁਣ ਪੁੱਤਰ ਰਮੇਸ਼ ਕੁਮਾਰ, ਲਵ ਪੁੱਤਰ ਲਾਲ ਚੰਦ, ਲਖਵੀਰ ਪੁੱਤਰ ਰਮੇਸ਼ ਕੁਮਾਰ, ਵਿਸ਼ਾਲ ਪੁੱਤਰ ਰਾਜੂ, ਸ਼ਿਵ ਪੁੱਤਰ ਅਵਤਾਰ ਸਿੰਘ ਹਨ। ਇਹ ਸਾਰੇ ਬਨੂੜ ਦੇ ਵਾਰਡ ਨੰ 1 ਦੇ ਰਹਿਣ ਵਾਲੇ ਹਨ।

ਇਹ ਵੀ ਪੜੋ: ਗੋਬਿੰਦ ਸਾਗਰ ਝੀਲ ਹਾਦਸਾ: ਇੱਕੋ ਪਰਿਵਾਰ ਨੇ ਗੁਆਏ 4 ਲਾਲ, ਰੱਖੜੀ ਤੋਂ ਪਹਿਲਾਂ 3 ਭੈਣਾਂ ਨੇ ਇਕਲੌਤਾ ਭਰਾ ਗੁਆਇਆ

Last Updated : Aug 2, 2022, 12:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.