ETV Bharat / city

ਬੱਸਾਂ ’ਚ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ, ਪੰਜਾਬ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ !

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ।

ਬੱਸਾਂ ’ਚ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ
ਬੱਸਾਂ ’ਚ ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ
author img

By

Published : Sep 5, 2021, 8:42 PM IST

ਚੰਡੀਗੜ੍ਹ: ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਜਾਣਗੀਆਂ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ। ਉਥੇ ਹੀ ਯੂਨੀਅਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੜਤਾਲ ਵਿੱਚ ਉਹਨਾਂ ਦਾ ਸਾਥ ਦੇਣ ਤੇ ਇਸ ਵਿਭਾਗ ਨੂੰ ਬਚਾਉਣ ਵਿੱਚ ਉਹਨਾਂ ਦੀ ਮਦਦ ਕਰਨ।

ਇਹ ਵੀ ਪੜੋ: ਅਧਿਆਪਕ ਦਿਵਸ ਵਾਲੇ ਦਿਨ ਅਧਿਆਪਕਾਂ ਦੀ ਪੁਲਿਸ ਨਾਲ ਝੜਪ !

ਪੰਜਾਬ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਦੱਸ ਦਈਏ ਕੀ 4 ਸਤੰਬਰ ਨੂੰ ਪੰਜਾਬ ਰੋਡਵੇਜ਼/ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੁਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ਜਿਸ ਵਿੱਚ ਜਨਤਕ ਮੰਗ 10,000 ਸਰਕਾਰੀ ਬੱਸਾਂ ਦਾ ਫਲੀਟ ਕੀਤਾ ਜਾਵੇ ਅਤੇ ਸਰਕਾਰੀ ਟਰਾਂਸਪੋਰਟ ਵਿੱਚ ਠੇਕੇ ਤੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਮਿੱਤੀ 6 ਸਤੰਬਰ 2021 ਤੋਂ ਹੋ ਰਹੀ ਅਣਮਿਥੇ ਸਮੇਂ ਦੀ ਹੜਤਾਲ ਵਿੱਚ ਸਮੂੰਹ ਜਨਤਕ, ਟਰੇਡ, ਮਜਦੂਰ, ਮੁਲਾਜ਼ਮ, ਸਟੂਡੈਂਟਸ ਯੂਨੀਅਨਾਂ ਅਤੇ ਆਮ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ।

ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਕਿਹਾ ਕਿ ਸਰਕਾਰ ਸਾਨੂੰ ਲੰਮੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਤੇ ਹੁਣ ਉਹਨਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ ਜਿਸ ਕਰਕੇ ਉਹ 6 ਸਤੰਬਰ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ ਤੇ 7 ਤਾਰੀਖ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜੋ: ਕ੍ਰਿਕਟ ਦੇ ਕੋਚ ਰਵੀ ਸ਼ਾਸਤਰੀ ਕੋਰੋਨਾ ਪੌਜ਼ੀਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.