ETV Bharat / city

ਪੰਜਾਬ ਸਰਕਾਰ ਦਾ ਐਲਾਨ, 15 ਜੂਨ ਤੱਕ ਰਹਿਣਗੀਆਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਗਰਮੀਆਂ ਦੀਆਂ ਛੁੱਟੀਆਂ - Punjab declares summer vacation news

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ
ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ
author img

By

Published : May 7, 2020, 7:12 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।

ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ, ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿੱਚ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਕੀਤਾ ਜਾਵੇਗਾ।

ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਨ੍ਹਾਂ ਦਿਨਾਂ ਵਿੱਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ। ਉਨ੍ਹਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜੋ: ਭਾਰਤ ਵਿੱਚ ਗੈਸ ਲੀਕ ਦੀਆਂ ਪ੍ਰਮੁੱਖ ਘਟਨਾਵਾਂ 'ਤੇ ਨਜ਼ਰ

ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.