ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੇ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਵਿੱਚ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਅਤੇ ਕਾਂਗਰਸ ਸਰਕਾਰ ਵੱਲੋਂ ਵੀ ਪਾਸੇ ਕੀਤੇ ਆਰਡੀਨੈਂਸ ਬਾਰੇ ਗੱਲਬਾਤ ਕੀਤੀ।
ਉਨ੍ਹਾਂ ਕੇਂਦਰੀ ਸਰਕਾਰ ਅਤੇ ਪੰਜਾਬ ਸਰਕਾਰ ਉੱਤੇ ਦੋਸ਼ ਲਾਏ ਹਨ ਕਿ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ ਸਾਬਤ ਹੋਣਗੀਆਂ, ਕਿਉਂਕਿ ਉਹ ਅਡਾਨੀ ਅਤੇ ਅੰਬਾਨੀ ਨੂੰ ਪੰਜਾਬ ਦੇ ਵਿੱਚ ਲਾਹਾ ਦਿਵਾਉਣ ਦੇ ਲਈ ਕਿਸਾਨਾਂ ਦੇ ਵਿਰੋਧ ਵਿੱਚ ਇਹ ਆਰਡੀਨੈਂਸ ਲੈ ਕੇ ਆਏ ਹਨ।
ਉਨ੍ਹਾਂ ਕਿਹਾ ਕਿ ਆਰਡੀਨੈਂਸ ਦੇ ਵਿੱਚ ਜੋ ਨਿਯਮ ਦੱਸੇ ਗਏ ਹਨ, ਉਸ ਵਿੱਚ ਸਾਫ਼-ਸਾਫ਼ ਲਿਖਿਆ ਹੋਇਆ ਹੈ ਕਿ ਪੰਜਾਬ ਵਿੱਚ ਝੋਨੇ ਵਰਗੀ ਫ਼ਸਲਾਂ ਦੀ ਖੇਤੀ ਨਹੀਂ ਕੀਤੀ ਜਾ ਸਕਦੀ। ਕਿਉਂਕਿ ਪੰਜਾਬ ਦੇ ਪਾਣੀ ਦਾ ਪੱਧਰ ਕਾਫੀ ਨੀਵਾਂ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਜੇ ਨਹਿਰਾਂ ਦੇ ਪਾਣੀ ਨੂੰ ਸੰਭਾਲ ਲਿਆ ਜਾਵੇ ਤਾਂ ਪੰਜਾਬ ਵਿੱਚ ਪਾਣੀ ਦਾ ਪੱਧਰ ਸਹੀ ਹੋ ਸਕਦਾ ਹੈ। ਕਿਸਾਨ ਫ਼ਿਰ ਤੋਂ ਖੇਤੀ ਕਰ ਸਕਦੇ ਹਨ, ਜਿਸ ਨਾਲ ਪੰਜਾਬ ਦੇ ਕਿਸਾਨ ਵੀ ਬਚੇ ਰਹਿਣਗੇ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਵੀ ਅਡਾਨੀ ਅਤੇ ਅੰਬਾਨੀ ਦੇ ਹੱਥਾਂ ਵਿੱਚ ਨਹੀਂ ਜਾਣਗੀਆਂ।