ਚੰਡੀਗੜ੍ਹ: ਮੌੜ ਬੰਬ ਕਾਂਡ ਸੰਘਰਸ਼ ਕਮੇਟੀ ਦੇ ਕਨਵੀਨਰ ਦੇਵਰਾਜ ਬੁਮਰਾ ਵੱਲੋਂ ਪੰਜਾਬ ਭਵਨ ਵਿਖੇ ਪ੍ਰੈੱਸਵਾਰਤਾ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇ ਭਰੋਸੇ ਬਾਬਤ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਕਨਵੀਨਰ ਨੇ ਕਿਹਾ ਕਿ ਲਗਾਤਾਰ ਪੀੜਤ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ਕਿ ਮੁਲਜ਼ਮਾਂ ਨੂੰ ਹੁਣ ਤੱਕ ਨਹੀਂ ਫੜਿਆ।
ਪੀੜਤਾਂ ਦੀ ਬਣੀ ਸੰਘਰਸ਼ ਕਮੇਟੀ ਦੇ ਕਨਵੀਨਰ ਸਹਿਤ ਪਹੁੰਚੇ। ਨੌਜਵਾਨ ਕਾਂਗਰਸੀ ਆਗੂ ਮਨਿੰਦਰ ਸਿੰਘ ਸੇਖੋਂ ਦਾ ਵੀ ਕਨਵੀਨਰ ਨੇ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਲੈ ਕੇ ਹਰ ਇਕ ਮਦਦ ਕੀਤੀ।