ਚੰਡੀਗੜ੍ਹ: ਪੰਜਾਬ ਵਿੱਚ 1 ਅਪ੍ਰੈਲ ਯਾਨੀ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ (Government procurement of wheat) ਸ਼ੁਰੂ ਹੋ ਗਈ ਹੈ। ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਵਿੱਚ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪਹਿਲਾਂ ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ ਤੋਂ ਬਾਅਦ ਹੀ ਸ਼ੁਰੂ ਹੁੰਦੀ ਸੀ, ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਪ੍ਰੈਲ ਤੋਂ ਸਰਕਾਰੀ ਖਰੀਦ (Government procurement of wheat) ਕਰਨ ਦਾ ਐਲਾਨ ਕੀਤਾ ਸੀ।
‘ਆਪ’ ਸਰਕਾਰ ਲਈ ਕਣਕ ਦੀ ਖਰੀਦ (Government procurement of wheat) ਵਿਚ ਕੋਈ ਦਿੱਕਤ ਨਹੀਂ ਆਵੇਗੀ, ਕਿਉਂਕਿ ਕਣਕ ਦੀ ਮੰਗ ਜ਼ਿਆਦਾ ਹੈ ਜਦੋਂ ਕਿ ਪੈਦਾਵਾਰ ਘੱਟਣ ਦਾ ਅਨੁਮਾਨ ਹੈ। ਸ਼ੱਕ ਕਣਕ ਦੇ ਭਾਅ ਉੱਚੇ ਰਹਿਣ ਦੀ ਸੰਭਾਵਨਾ ਹੈ ਪਰ ਗਰਮੀ ਜ਼ਿਆਦਾ ਪੈਣ ਕਰਕੇ ਇਸ ਵਾਰ ਕਣਕ ਦਾ ਝਾੜ ਪ੍ਰਭਾਵਿਤ ਹੋ ਸਕਦਾ ਹੈ।
ਇਹ ਵੀ ਪੜੋ: ਸਫ਼ਰ ਕਰਨਾ ਹੋਇਆ ਹੋਰ ਵੀ ਮਹਿੰਗਾ, ਅੱਧੀ ਰਾਤ ਤੋਂ ਲਾਗੂ ਹੋਏ ਵਧੇ ਹੋਏ ਟੋਲ
ਉਥੇ ਹੀ ਜੇਕਰ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 51.40 ਕੁਇੰਟਲ ਦਰਜ ਕੀਤੀ ਗਈ ਸੀ।
ਉਹਨਾਂ ਕਿਹਾ ਕਿ ਭਾਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 1000 ਹੈਕਟੇਅਰ ਘੱਟ ਕਣਕ ਦੀ ਬਿਜਾਈ ਕੀਤੀ ਗਈ ਹੈ, ਪਰ ਵਧੀਆ ਮੌਸਮ ਅਤੇ ਧਰਤੀ ਦੀ ਚੰਗੀ ਉਪਜਾਊ ਸ਼ਕਤੀ ਦੇ ਚੱਲਦਿਆਂ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਦੀ ਪ੍ਰਬਲ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 9 ਲੱਖ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਹੋ ਕਿ ਇਸ ਸਾਲ 9 ਲੱਖ 33 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ ਹੈ।
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ (Government procurement of wheat) ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਵੀ ਨਿਰਧਾਰਤ ਕੀਤੇ ਜਾਣਗੇ, ਜਿਸ ਲਈ ਪ੍ਰਸਤਾਵਿਤ ਸੂਚੀ ਪੰਜਾਬ ਸਰਕਾਰ ਨੂੰ ਮਨਜੂਰੀ ਲਈ ਭੇਜੀ ਜਾਣੀ ਹੈ।
ਇਹ ਵੀ ਪੜੋ: ਮੱਖੀਆਂ ਦੇ ਡਰ ਕਾਰਨ ਲੋਕ ਘਰਾਂ ’ਚ ਕੈਦ! ਪਿੰਡ ਦੇ ਲੋਕਾਂ ਨੇ ਇੰਝ ਕੀਤਾ ਦੁੱਖੜਾ ਬਿਆਨ...