ETV Bharat / city

ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਦੇ ਬਦਲੇ ਗਏ ਨਾਮ - ਦੇਸ਼ ਦੇ ਹਿੱਤਾਂ ਅਤੇ ਤਰੱਕੀ

ਪੰਜਾਬ ਸਰਕਾਰ ਵਲੋਂ ਸ਼ਹੀਦਾਂ, ਆਜ਼ਾਦੀ ਘੁਲਾਟੀਏ ਅਤੇ ਮਹਾਨ ਸਖ਼ਸ਼ੀਅਤਾਂ ਨੂੰ ਸ਼ਰਧਾਂਜ਼ਲੀ ਦੇਣ ਵਜੋਂ ਸੂਬੇ ਵਿਚਲੇ 14 ਸਕੂਲਾਂ ਦੇ ਨਾਮ ਬਦਲ ਕੇ ਉਨ੍ਹਾਂ ਦੇ ਨਾਮ 'ਤੇ ਰੱਖੇ ਗਏ ਹਨ।

ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਨੂੰ ਨਾਮ ਬਦਲਣ ਦੀ ਤਿਆਰੀ

author img

By

Published : Aug 6, 2021, 10:56 PM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ 14 ਹੋਰ ਸਕੂਲਾਂ ਦੇ ਨਾਮ ਬਦਲ ਦਿੱਤੇ ਗਏ ਹਨ। ਸਰਕਾਰ ਵਲੋਂ ਇਨ੍ਹਾਂ ਸਕੂਲਾਂ ਦੇ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਏ ਅਤੇ ਮਹਾਨ ਸਖ਼ਸ਼ੀਅਤਾਂ ਦੇ ਨਾਮ 'ਤੇ ਰੱਖੇ ਗਏ ਹਨ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦੇ ਨਾਮ ਬਦਲੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹੀਦਾਂ, ਆਜ਼ਾਦੀ ਘੁਲਾਟੀਏ ਅਤੇ ਮਹਾਨ ਸਖਸ਼ੀਅਤਾਂ ਨੂੰ ਸਨਮਾਨ ਦੇਣ ਵਜੋਂ ਸਕੂਲਾਂ ਦੇ ਨਾਮ ਬਦਲੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜ਼ਾਦੀ ਘੁਲਾਟੀਆਂ ਅਤੇ ਸਹੀਦਾਂ ਨੂੰ ਸੱਚੀ ਸਰਧਾਂਜਲੀ ਭੇਟ ਕਰਨਾ ਹੈ, ਜਿਨਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਦਾ ਨਾਂ ਬਦਲ ਕੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੂਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ 1999 ਦੇ ਕਾਰਗਿਲ ਯੁੱਧ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦ ਬਲਦੇਵ ਰਾਜ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਹੁਣ ਸਕੂਲ ਦਾ ਨਾਂ ਸਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸਹੀਦ ਰਣਜੀਤ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਜ਼ਿਲ੍ਹਾ ਫਤਹਿਗੜ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸਹੀਦ ਅਤਰ ਸਿੰਘ ਸਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜ਼ਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸ਼ਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਬਰਨਾਲਾ ਰੱਖਿਆ ਗਿਆ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਦਾ ਨਾਂ ਬਦਲ ਕੇ ਸ਼ਹੀਦ ਲਖਵੀਰ ਸਿੰਘ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ, ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਦਾ ਨਾਂ ਆਜ਼ਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ, ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ ਦਾ ਨਾਂ ਸ਼ਹੀਦ ਸਲੀਮ ਖਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ, ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਕਾਰੀ ਹਾਈ ਸਕੂਲ ਦੱਪਰ ਦਾ ਨਾਂ ਸ਼ਹੀਦ ਸੂਬੇਦਾਰ ਬਲਵੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਦਾ ਨਾਂ ਸ਼ਹੀਦ ਮਨਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਸਕੂਲਾਂ ਦਾ ਨਾਂ ਵੀ ਉਨਾਂ ਸ਼ਹੀਦਾਂ ਦੇ ਨਾਂ ‘ਤੇ ਰੱਖਿਆ ਗਿਆ ਹੈ, ਜਿਨਾਂ ਨੇ ਦੇਸ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੱਗੜ ਦਾ ਨਾਂ ਸ਼ਹੀਦ ਸੂਬੇਦਾਰ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਗੱਗੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਦਾ ਨਾਂ ਸ਼ਹੀਦ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ:ਸਕੂਲ ਖੁੱਲ੍ਹਦਿਆਂ ਹੀ ਅਧਿਆਪਕ ਨੇ ਵਿਦਿਆਰਥੀ ਨਾਲ ਕੀਤਾ ਇਹ ਕਾਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.