ਚੰਡੀਗੜ੍ਹ: ਕੋਵਿਡ ਦੇ ਚੱਲਦਿਆ, ਜਿੱਥੇ ਚੋਣਾਂ ਦਾ ਵੀ ਮਾਹੌਲ ਪੂਰਾ ਭੱਖ ਚੁੱਕਿਆ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ,ਕਾਲਜ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੋਰੋਨਾ ਕਰਕੇ ਸਿੱਖਿਆ ਅਦਾਰੇ ਬੰਦ ਕੀਤੇ ਸਨ ਜੋ ਕਿ ਹੁਣ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 7 ਫਰਵਰੀ ਨੂੰ ਸੋਮਵਾਰ ਨੂੰ 6 ਵੀ ਕਲਾਸ ਤੋਂ ਉਪਰ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜੂਰੀ ਦੇ ਦਿੱਤੀ ਹੈ। ਪਰ ਹਲਾਕਿ 5 ਵੀ ਕਲਾਜ ਤੱਕ ਦੇ ਬੱਚਿਆ ਲਈ ਸਕੂਲ ਬੰਦ ਰਹਿਣਗੇ।
ਇਸ ਤੋਂ ਇਲਾਵਾਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਨਾਲ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਰ ਇੱਕ ਪੰਜਾਬ ਸਰਕਾਰ ਵੱਲੋਂ ਇਹ ਹਦਾਇਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਉਪਰ ਵਾਲੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗਣੀ ਜਰੂਰੀ ਹੈ। ਇਸ ਤੋਂ ਇਲਾਵਾਂ ਕੋਚਿੰਗ ਸੈਂਟਰ, ਲਾਇਬ੍ਰੇਰੀ ਅਤੇ ਟ੍ਰੇਨਿੰਗ ਇੰਸਟੀਚਿਊਟ, ਯੂਨੀਵਰਸਿਟੀਆਂ ਸਮੇਤ ਸਾਰੇ ਸਿੱਖਿਆ ਅਦਾਰੇ ਖੋਲ੍ਹਣ ਨੂੰ ਮਨਜੂਰੀ ਦੇ ਦਿੱਤੀ ਹੈ।
ਇਸ ਤੋਂ ਇਲਾਵਾਂ ਪੰਜਾਬ ਸਰਕਾਰ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਜੋ ਵਿਦਿਆਰਥੀ ਘਰ ਬੈਠੇ ਪੜ੍ਹਾਈ ਕਰਨੇ ਚਾਹੁੰਦੇ ਹਨ, ਸਕੂਲ ਨਹੀ ਆ ਸਕਦੇ, ਉਹ ਘਰ ਵੀ ਆਨਲਾਈਨ ਪੜ੍ਹਾਈ ਕਰ ਸਕਦੇ ਹਨ।
ਇਹ ਵੀ ਪੜੋ:- ਲੁਧਿਆਣਾ ਪਹੁੰਚੇ ਰਾਹੁਲ ਗਾਂਧੀ, ਮੁੱਖ ਮੰਤਰੀ ਚਿਹਰੇ ਦਾ ਹੋਵੇਗਾ ਐਲਾਨ