ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਣੇ ਰਾਜਪਾਲ ਨਾਲ ਮੁਲਾਕਾਤ ਕਰਨ ਪੁੱਜੇ। ਇਸ ਤੋਂ ਬਾਅਦ ਉਹ ਪੱਤਰਕਾਰਾਂ ਦੇ ਮੁਖ਼ਾਤਿਬ ਹੋਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਉੱਤੇ ਚਰਚਾ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਪੰਜਾਬ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਬਾਅਦ ਵਿੱਚ ਪੰਜਾਬ ਨੂੰ ਇਸ ਵਿੱਚ ਸ਼ਾਮਲ ਕੀਤਾ ਜਿਸ ਵਿੱਚ ਮਨਪ੍ਰੀਤ ਬਾਦਲ ਗਏ ਸੀ।
ਉਨ੍ਹਾਂ ਕਿਹਾ ਕਿ ਉਹ ਇਸ ਬਾਰੇ 3 ਵਾਰ ਪੀਐਮ ਮੋਦੀ ਨੂੰ ਚਿੱਠੀ ਲਿਖ ਚੁੱਕੇ ਹਨ ਤੇ ਮਿਲ ਵੀ ਚੁੱਕੇ ਹਨ। ਪ੍ਰਧਾਨ ਮੰਤਰੀ ਇਸ ਨੂੰ ਦੇਸ਼ ਦੇ ਨੈਸ਼ਨਲ ਇੰਟਰਸਟ ਮੁਤਾਬਕ ਸੋਚਣ। ਉਨ੍ਹਾਂ ਕਿਹਾ ਕਿ ਇਕ ਬਿੱਲ ਪਾਸ ਕਰ ਦਿੱਤਾ ਹੈ ਤੇ ਸਰਕਾਰ 2 ਬਿੱਲ ਸੋਚ ਸਮਝ ਕੇ ਪਾਸ ਕਰੇ।
ਸੁਖਬੀਰ ਬਾਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਡਰਾਮੇਬਾਜ਼ੀ ਕਰ ਰਿਹਾ ਹੈ ਇਨ੍ਹਾਂ ਨੇ ਕੋਈ ਕੁਰਬਾਨੀ ਨਹੀਂ ਦੇਣੀ। ਉਨ੍ਹਾਂ ਕਿਹਾ ਕਿ ਬੀਜੇਪੀ ਵੱਡੇ ਘਰਾਣਿਆਂ ਨੂੰ ਮਜ਼ਬੂਤ ਕਰਨ ਦੀ ਰਾਹ 'ਤੇ ਚੱਲ ਰਹੀ ਹੈ
ਕਿਸਾਨਾਂ ਦੇ ਧਰਨਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ 'ਚ ਧਰਨੇ ਦੇਣ ਦੀ ਬਜਾਏ ਕਿਸਾਨ ਸਾਡੇ ਨਾਲ ਦਿੱਲੀ ਨਾਲ ਚੱਲਣ ਤੇ ਉੱਥੇ ਜਾ ਕੇ ਧਰਨੇ ਦਵਾਂਗੇ।