ETV Bharat / city

ਕਣਕ ਦੀ ਖ਼ਰੀਦ ਲਈ ਨਮੀਂ ਦੀਆਂ ਸ਼ਰਤਾਂ 'ਚ ਢਿੱਲ ਦੇਵੇ ਸਰਕਾਰ : ਹਰਪਾਲ ਸਿੰਘ ਚੀਮਾ

ਪੰਜਾਬ ਦੀ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਵਾਰ ਖ਼ਰਾਬ ਮੌਸਮ ਦੇ ਚਲਦੇ ਮੀਂਹ ਪੈਂਣ ਦੇ ਕਾਰਨ ਕਣਕ ਵਿੱਚ ਨਮੀਂ ਦੀ ਮਾਤਰਾ ਵੱਧ ਗਈ ਹੈ। ਇਸ ਉੱਤੇ 'ਆਪ' ਪਾਰਟੀ ਦੇ ਆਗੂ ਹਰਪਾਲ ਚੀਮਾਂ ਨੇ ਸੂਬਾ ਸਰਕਾਰ ਕੋਲੋਂ ਕਣਕ ਵਿੱਚ ਨਮੀ ਦੀ ਮਾਤਰਾ 12 ਤੋਂ 17 ਫੀਸਦੀ ਕੀਤੇ ਜਾਣ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਕਣਕ ਵਿੱਚ ਨਮੀ ਦੀ ਮਾਤਰਾ ਦੇ ਚਲਦੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਝੇਲਣੀ ਪੈ ਰਹੀ ਹੈ।

ਨਮੀਂ ਦੀਆਂ ਸ਼ਰਤਾਂ 'ਚ ਢਿੱਲ ਦੇਵੇ ਸਰਕਾਰ : ਹਰਪਾਲ ਸਿੰਘ ਚੀਮਾ
author img

By

Published : Apr 22, 2019, 10:26 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਮੰਡੀਆਂ 'ਚ ਵਿਕਣ ਆ ਰਹੀ ਕਣਕ ਲਈ ਨਿਰਧਾਰਤ ਨਮੀਂ ਦੀ ਮਾਤਰਾ ਦੀਆਂ ਸ਼ਰਤਾਂ ਚ 5 ਫੀਸਦੀ ਤੱਕ ਢਿੱਲ ਦੀ ਮੰਗ ਕੀਤੀ ਹੈ, ਤਾਂ ਕਿ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਅਤੇ ਨਮੀ ਦੀ ਆੜ 'ਚ ਲੁੱਟ ਖਸੁੱਟ ਨਾ ਹੋਵੇ। 'ਆਪ' ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਬਾਕੀ ਜ਼ਿਲ੍ਹਿਆਂ ਦੀਆਂ ਮੰਡੀਆਂ 'ਚ ਕਣਕ ਵੇਚਣ ਆਏ ਕਿਸਾਨਾਂ ਨੂੰ ਨਮੀਂ ਦੀਆਂ ਸ਼ਰਤਾਂ ਕਾਰਨ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਜਦਕਿ ਨਮੀਂ ਵਧਣ ਦਾ ਕਾਰਨ ਮੌਸਮ ਦੀ ਬੇ-ਮਜ਼ਾਜੀ ਹੈ।

ਚੀਮਾ ਨੇ ਦੱਸਿਆ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਨਮੀ ਦੀ ਮਾਤਰਾ ਦੀ ਆੜ 'ਚ ਕਣਕ ਦੀ ਖਰੀਦ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਚੀਮਾ ਨੇ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਤੋਂ ਹੱਥ ਖਿੱਚਣ ਦਾ ਮਤਲਬ ਕਿਸਾਨਾਂ ਨੂੰ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਘੱਟ ਮੁੱਲ 'ਤੇ ਪ੍ਰਾਈਵੇਟ ਖ਼ਰੀਦਦਾਰਾਂ ਵੱਲ ਧੱਕਣ ਦੀ ਕੋਸ਼ਿਸ਼ ਹੋ ਸਕਦੀ ਹੈ।

ਚੀਮਾ ਨੇ ਇਹ ਵੀ ਦੋਸ਼ ਲਗਾਇਆ ਕਿ ਨਮੀ ਦੀ ਵੱਧ ਮਾਤਰਾ ਦੀ ਆੜ ਥੱਲੇ ਕਿਸਾਨਾਂ ਤੋਂ ਪ੍ਰਤੀ ਬੋਰੀ 'ਚੰਦਾ' ਵਸੂਲੇ ਜਾਣ ਦਾ ਭ੍ਰਿਸ਼ਟ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਮੀ ਦੀ ਨਿਰਧਾਰਤ ਮਾਤਰਾ ਨੂੰ 12 ਪ੍ਰਤੀਸ਼ਤ ਤੋਂ ਵਧਾ ਕੇ 17 ਪ੍ਰਤੀਸ਼ਤ ਕੀਤਾ ਜਾਵੇ।

ਚੀਮਾ ਨੇ ਕਿਹਾ ਕਿ ਬੇਮੌਸਮੇਂ ਮੀਂਹ-ਝੱਖੜ ਅਤੇ ਗੜੇਮਾਰੀ ਨੇ ਪੱਕੀ ਖੜ੍ਹੀ ਕਣਕ ਦਾ ਪਹਿਲਾਂ ਹੀ ਭਾਰੀ ਨੁਕਸਾਨ ਕਰ ਦਿੱਤਾ ਹੈ। ਮਾਹਿਰਾਂ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਕਣਕ ਦੇ ਔਸਤਨ ਝਾੜ 'ਚ 5 ਪ੍ਰਤੀਸ਼ਤ ਕਮੀ ਦਾ ਘਾਟਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ।ਇਸ ਲਈ ਇਹ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਨਮੀ ਦੀ ਮਾਤਰਾ ਦੀਆਂ ਸ਼ਰਤਾਂ ਚ ਨਰਮੀ ਕਰਕੇ ਕਿਸਾਨਾਂ ਨੂੰ ਹੋਰ ਪ੍ਰੇਸ਼ਾਨੀ ਅਤੇ ਵਿੱਤੀ ਘਾਟੇ ਤੋਂ ਬਚਾਉਣ।

Intro:Body:

bvcbvbvb

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.