ETV Bharat / city

ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ ਨੂੰ ਸਰਕਾਰ ਦਾ ਸਮਰਥਨ - ਕਾਂਗਰਸ ਸਰਕਾਰ

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰੋਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ 'ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ। ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਸੀ।

ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ ਨੂੰ ਸਰਕਾਰ ਦਾ ਸਮਰਥਨ

author img

By

Published : Jun 12, 2021, 10:16 PM IST

ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰੋਜੈਕਟ ਲਗਾਉਣ ਸਬੰਧੀ ਕਾਂਗਰਸ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰੋਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ।

ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰੋਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਸ੍ਰੀ ਦਰਬਾਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ 'ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ। ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਸੀ।

ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ ਦੀ ਵਰਤੋਂ ਦੀ ਪੇਸ਼ਕਸ਼ ਵੀ ਕੀਤੀ ਸੀ। ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰੋਜੈਕਟ ਨੂੰ ਚਲਾਉਣ 'ਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰੋਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਯੂਨਾਈਟਿਡ ਸਿੱਖ ਮਿਸ਼ਨ ਅਤੇ ਐੱਸ.ਜੀ.ਪੀ.ਸੀ. ਵੱਲੋਂ ਸੰਕਲਪਿਤ ਕੀਤੇ ਇਸ ਪ੍ਰੋਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ: ਦਲਿਤਾਂ ਦਾ ਸਹਾਰਾ ਲੈ ਕੇ ਪਿੰਡਾਂ 'ਚ ਜਾਣਾ ਚਾਹੁੰਦਾ ਅਕਾਲੀ ਦਲ- ਗੁਰਜੀਤ ਔਜਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.