ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਵਾਈਸ ਚਾਂਸਲਰ ਡਾਕਟਰ ਗੁਰਪ੍ਰੀਤ ਸਿੰਘ ਦੀ ਨਿਯੁਕਤੀ ਇੱਕ ਵਾਰ ਫਿਰ ਤੋਂ ਲਟਕਦੀ ਨਜ਼ਰ ਆ ਰਹੀ ਹੈ। ਦਰਅਸਲ ਪੰਜਾਬ ਦੇ ਰਾਜਪਾਲ ਨੇ ਸਰਕਾਰ ਵਲੋਂ ਸਿਫਾਰਸ਼ ਕੀਤੇ ਡਾਕਟਰ ਦੇ ਨਾਮ ਉੱਤੇ ਮੋਹਰ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੂਰੇ ਮਾਮਲੇ ਉੱਤੇ ਪੰਜਾਬ ਦੇ ਰਾਜਪਾਲ ਨੇ 3 ਨਾਵਾਂ ਦਾ ਪੈਨਲ ਭੇਜਣ ਲਈ ਪੰਜਾਬ ਸਰਕਾਰ ਨੂੰ ਫਾਈਲ ਵਾਪਿਸ ਭੇਜ ਦਿੱਤੀ ਹੈ।
ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਨੇ ਟਵੀਟ ਕਰਕੇ ਡਾਕਟਰ ਗੁਰਪ੍ਰੀਤ ਸਿੰਘ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕਰਨ ਬਾਰੇ ਟਵੀਟ ਕਤਾ ਸੀ
-
ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022 " class="align-text-top noRightClick twitterSection" data="
">ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022
ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਉੱਤੇ ਨਿਯੁਕਤ (Appointed to the post of Vice Chancellor) ਕੀਤਾ ਗਿਆ ਹੈ। ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ।
ਇਹ ਵੀ ਪੜ੍ਹੋ: ਸਾਬਕਾ ਵਿਧਾਇਕ ਦਾ ਵੱਡਾ ਬਿਆਨ, ਕਿਹਾ ਜੁੱਤੀ ਨਾਲ ਚਲਾਉਣੀ ਪੈਣੀ ਪੰਜਾਬ ਸਰਕਾਰ !